ਐਂਟਰਟੇਨਮੈਂਟ ਡੈਸਕ- ਹਾਲੀਵੁੱਡ ਦਿੱਗਜ ਟੌਮ ਹੌਲੈਂਡ ਅਤੇ ਜ਼ੈਂਡਾਇਆ ਦੀ ਮੁੱਖ ਭੂਮਿਕਾ ਵਾਲੀ ਹਾਲੀਵੁੱਡ ਫਿਲਮ 'ਸਪਾਈਡਰ-ਮੈਨ: ਬ੍ਰਾਂਡ ਨਿਊ ਡੇ' ਨੇ ਭਾਰਤੀ ਬਾਕਸ ਆਫ਼ਿਸ 'ਤੇ ਕਮਾਈ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਭਾਰਤ 'ਚ 400 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕਰ ਕੇ ਇਹ ਦੇਸ਼ ਵਿੱਚ ਹੁਣ ਤੱਕ ਦੀ ਸਭ ਤੋਂ ਵੱਧ ਕਮਾਈ ਕਰਨ ਵਾਲੀ ਹਾਲੀਵੁੱਡ ਫਿਲਮ ਬਣ ਗਈ ਹੈ।
ਜਾਰੀ ਕੀਤੀ ਗਈ ਇੱਕ ਪ੍ਰੈੱਸ ਰਿਲੀਜ਼ ਅਨੁਸਾਰ, ਡੈਸਟਿਨ ਡੈਨੀਅਲ ਕ੍ਰੇਟਨ ਦੀ ਡਾਇਰੈਕਸ਼ਨ 'ਚ ਬਣੀ ਇਸ ਫਿਲਮ ਨੇ ਹੁਣ ਤੱਕ ਭਾਰਤੀ ਬਾਕਸ ਆਫ਼ਿਸ 'ਤੇ 462 ਕਰੋੜ ਰੁਪਏ ਦੀ ਸ਼ਾਨਦਾਰ ਕਮਾਈ ਕਰ ਲਈ ਹੈ। ਇਸ ਫਿਲਮ ਨੇ ਕ੍ਰਿਸਟੋਫ਼ਰ ਨੋਲਨ ਦੀ ਫਿਲਮ 'ਦਿ ਓਡੀਸੀ' ਨੂੰ ਕਮਾਈ ਦੇ ਮਾਮਲੇ ਵਿੱਚ ਕਾਫ਼ੀ ਪਿੱਛੇ ਛੱਡ ਦਿੱਤਾ ਹੈ, ਜਿਸ ਨੇ 17 ਜੁਲਾਈ ਨੂੰ ਰਿਲੀਜ਼ ਹੋਣ ਤੋਂ ਬਾਅਦ 189 ਕਰੋੜ ਰੁਪਏ ਦੀ ਕਮਾਈ ਕੀਤੀ ਸੀ। ਇਸ ਤੋਂ ਇਲਾਵਾ, ਹਾਲ ਹੀ 'ਚ ਰਿਲੀਜ਼ ਹੋਈ ਫਿਲਮ 'ਓਬਸੈਸ਼ਨ' ਨੇ ਵੀ 100 ਕਰੋੜ ਰੁਪਏ ਤੋਂ ਵੱਧ ਦਾ ਕਾਰੋਬਾਰ ਕੀਤਾ ਹੈ।
ਇਹ ਵੀ ਪੜ੍ਹੋ- ਕਿਵੇਂ ਹੈ ਇਰਾਨੀ ਸੁਪਰੀਮ ਲੀਡਰ ਦੀ ਸਿਹਤ ? ਨਵੀਂ ਵੀਡੀਓ ਨੇ ਸੋਸ਼ਲ ਮੀਡੀਆ 'ਤੇ ਛੇੜੀ ਚਰਚਾ
ਜ਼ਿਕਰਯੋਗ ਹੈ ਕਿ ਇਹ ਫਿਲਮ ਭਾਰਤ 'ਚ 30 ਜੁਲਾਈ ਨੂੰ ਰਿਲੀਜ਼ ਹੋਈ ਸੀ। ਫਿਲਮ ਵਿੱਚ ਟੌਮ ਹੌਲੈਂਡ ਨੇ ਸਪਾਈਡਰ-ਮੈਨ ਅਤੇ ਜ਼ੈਂਡਾਇਆ ਨੇ ਮਿਸ਼ੇਲ ਜੋਨਸ-ਵਾਟਸਨ ਦਾ ਕਿਰਦਾਰ ਨਿਭਾਇਆ ਹੈ। ਇਨ੍ਹਾਂ ਤੋਂ ਇਲਾਵਾ ਜੈਕਬ ਬੈਟਲਨ, ਕ੍ਰੋਂਡਨ ਅਤੇ ਸੈਡੀ ਸਿੰਕ ਵੀ ਅਹਿਮ ਭੂਮਿਕਾਵਾਂ ਵਿੱਚ ਹਨ।
ਇਹ ਵੀ ਪੜ੍ਹੋ- ਫੜਿਆ ਗਿਆ ਹਿਮਾਂਸ਼ੀ ਖੁਰਾਨਾ ਦਾ ਕਾਤਲ ! ਕੈਨੇਡਾ ਪੁਲਸ ਨੂੰ 8 ਮਹੀਨੇ ਬਾਅਦ ਮਿਲੀ ਕਾਮਯਾਬੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਆਪਣੀ ਜਾਨ ਦੇਣ ਵਾਲੇ ਸਨ Govinda, ਪਰ ਇੱਕ ਹਾਦਸੇ ਨੇ ਬਦਲ ਦਿੱਤੀ ਅਦਾਕਾਰ ਦੀ ਜ਼ਿੰਦਗੀ
NEXT STORY