ਨਵੀਂ ਦਿੱਲੀ : ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਕੌਮੀ ਫ਼ਿਲਮ ਪੁਰਸਕਾਰ ਸੈੱਲ ਨੇ ਜਿਨਸੀ ਸੋਸ਼ਣ ਦੇ ਦੋਸ਼ਾਂ ਦੇ ਮੱਦੇਨਜ਼ਰ ਕੋਰੀਓਗ੍ਰਾਫਰ ਜਾਨੀ ਮਾਸਟਰ ਨੂੰ ਦਿੱਤਾ ਜਾਣ ਵਾਲਾ ਕੌਮੀ ਫਿਲਮ ਪੁਰਸਕਾਰ ਮੁਅੱਤਲ ਕਰ ਦਿੱਤਾ ਹੈ। ਅਧਿਕਾਰੀਆਂ ਨੇ ਮੰਗਲਵਾਰ ਨੂੰ ਨਵੀਂ ਦਿੱਲੀ ’ਚ ਹੋਣ ਵਾਲੇ 70ਵੇਂ ਕੌਮੀ ਫ਼ਿਲਮ ਪੁਰਸਕਾਰ ਸਮਾਰੋਹ ਲਈ ਕੋਰੀਓਗ੍ਰਾਫਰ ਨੂੰ ਦਿੱਤਾ ਸੱਦਾ ਵੀ ਵਾਪਸ ਲੈ ਲਿਆ। ਜਾਨੀ ਮਾਸਟਰ ਦਾ ਅਸਲੀ ਨਾਮ ਸ਼ੇਖ ਜਾਨੀ ਬਾਸ਼ਾ ਹੈ। ਉਸ ਨੂੰ 2022 ਦੀ ਤਾਮਿਲ ਫ਼ਿਲਮ ‘ਥਿਰੂਚਿਤਰੰਬਲਮ’ ਦੇ ਗੀਤ ‘ਮੇਘਮ ਕਰੂਕਥਾ’ ’ਚ ਉਸ ਦੇ ਕੰਮ ਲਈ ਸਨਮਾਨਿਤ ਕੀਤਾ ਜਾਣਾ ਸੀ। ਦੱਸ ਦਈਏ ਕਿ ਜਾਨੀ 'ਸਤ੍ਰੀ 2' ਦੇ ਕੋਰੀਓਗ੍ਰਾਫਰ ਹਨ।
ਇਹ ਖ਼ਬਰ ਵੀ ਪੜ੍ਹੋ - ਭਿਆਨਕ ਸੜਕ ਹਾਦਸੇ 'ਚ 2 ਕਲਾਕਾਰਾਂ ਦੀ ਦਰਦਨਾਕ ਮੌਤ
ਰਾਸ਼ਟਰੀ ਫਿਲਮ ਪੁਰਸਕਾਰ ਸੈੱਲ ਨੇ ਜਾਰੀ ਕੀਤਾ ਨੋਟ
ਰਾਸ਼ਟਰੀ ਫ਼ਿਲਮ ਪੁਰਸਕਾਰ ਸੈੱਲ ਨੇ 4 ਅਕਤੂਬਰ (ਸ਼ੁੱਕਰਵਾਰ) ਨੂੰ ਜਾਰੀ ਇਕ ਨੋਟ 'ਚ ਕਿਹਾ ਕਿ ਕੌਮੀ ਫ਼ਿਲਮ ਪੁਰਸਕਾਰ ਸਮਾਰੋਹ 'ਚ ਸ਼ਾਮਲ ਹੋਣ ਦਾ ਸੱਦਾ ਪੱਤਰ ਕੋਰੀਓਗ੍ਰਾਫਰ ਨੂੰ ਪੋਕਸੋ ਐਕਟ ਦੇ ਤਹਿਤ ਦੋਸ਼ ਸਾਹਮਣੇ ਆਉਣ ਤੋਂ ਪਹਿਲਾਂ ਦਿੱਤਾ ਗਿਆ ਸੀ। ਪੱਤਰ ’ਚ ਕਿਹਾ ਗਿਆ ਹੈ ਕਿ ਦੋਸ਼ਾਂ ਦੀ ਗੰਭੀਰਤਾ ਅਤੇ ਮਾਮਲੇ ਦੀ ਅਦਾਲਤ ’ਚ ਵਿਚਾਰ ਅਧੀਨ ਸਥਿਤੀ ਨੂੰ ਧਿਆਨ ’ਚ ਰਖਦੇ ਹੋਏ ਸਮਰੱਥ ਅਥਾਰਟੀ ਨੇ ਸ਼ੇਖ ਜਾਨੀ ਬਾਸ਼ਾ ਨੂੰ ਫ਼ਿਲਮ ਥਿਰੂਚਿਤਰੰਬਲਮ ਲਈ ਸਾਲ 2022 ਲਈ ਬਿਹਤਰੀਨ ਕੋਰੀਓਗ੍ਰਾਫੀ ਲਈ ਕੌਮੀ ਫ਼ਿਲਮ ਪੁਰਸਕਾਰ ਦੇਣ ’ਤੇ ਅਗਲੇ ਹੁਕਮਾਂ ਤਕ ਰੋਕ ਲਗਾਉਣ ਦਾ ਫੈਸਲਾ ਕੀਤਾ ਹੈ। ਇਕ ਅਦਾਲਤ ਨੇ ਵੀਰਵਾਰ ਨੂੰ ਮਾਸਟਰ ਦੀ ਕੌਮੀ ਫ਼ਿਲਮ ਪੁਰਸਕਾਰ 'ਚ ਸ਼ਾਮਲ ਹੋਣ ਲਈ ਅੰਤਰਿਮ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ ਸੀ।
ਇਹ ਖ਼ਬਰ ਵੀ ਪੜ੍ਹੋ - ਕੌਣ ਹੈ 'ਬਿੱਗ ਬੌਸ' ਦੇ ਇਤਿਹਾਸ ਦਾ ਸਭ ਤੋਂ ਮਹਿੰਗਾ ਮੁਕਾਬਲੇਬਾਜ਼? ਕਰੋੜਾਂ 'ਚ ਮਿਲੀ ਸੀ ਫੀਸ
ਔਰਤ ਨੂੰ ਦਿੱਤੀ ਧਮਕੀ
ਪਿਛਲੇ ਮਹੀਨੇ ਜਾਨੀ ਮਾਸਟਰ ਦੀ ਸਹਾਇਕ ਵਜੋਂ ਕੰਮ ਕਰਨ ਵਾਲੀ ਇਕ ਔਰਤ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਕੋਰੀਓਗ੍ਰਾਫਰ ਨੇ 2020 'ਚ ਕੰਮ ਲਈ ਮੁੰਬਈ ਦੀ ਯਾਤਰਾ ਦੌਰਾਨ ਉਸ ਦਾ ਜਿਨਸੀ ਸੋਸ਼ਣ ਕੀਤਾ ਅਤੇ ਧਮਕੀ ਦਿੱਤੀ ਕਿ ਜੇ ਉਸ ਨੇ ਕਿਸੇ ਨੂੰ ਦੱਸਿਆ ਤਾਂ ਨਤੀਜੇ ਭੁਗਤਣੇ ਪੈਣਗੇ। ਨਰਸਿੰਗੀ ਪੁਲਸ ਨੇ 15 ਸਤੰਬਰ ਨੂੰ ਜਾਨੀ ਮਾਸਟਰ ਦੇ ਵਿਰੁਧ ਆਈ. ਪੀ. ਸੀ. ਦੀ ਧਾਰਾ 376 (2) (ਐੱਨ), 506 ਅਤੇ 323 ਤਹਿਤ ਕੇਸ ਦਰਜ ਕੀਤਾ ਸੀ।
ਇਹ ਖ਼ਬਰ ਵੀ ਪੜ੍ਹੋ - ਪ੍ਰਸਿੱਧ ਗਾਇਕ ਦੇ ਘਰ ਛਾਇਆ ਮਾਤਮ, ਸਿਰ ਤੋਂ ਉੱਠਿਆ ਮਾਂ ਦਾ ਸਾਇਆ
ਸਾਈਬਰਾਬਾਦ ਪੁਲਸ ਨੇ ਗੋਆ ’ਚ ਕੀਤੀ ਸੀ ਗ੍ਰਿਫ਼ਤਾਰੀ
ਪੁਲਸ ਨੇ ਕਿਹਾ ਕਿ ਪੀੜਤਾ ਦਾ ਬਿਆਨ ਦਰਜ ਕਰਨ ਤੋਂ ਬਾਅਦ ਇਹ ਪਾਇਆ ਗਿਆ ਕਿ ਕਥਿਤ ਅਪਰਾਧ ਦੇ ਸਮੇਂ ਉਹ ਨਾਬਾਲਗ ਸੀ ਅਤੇ ਇਸ ਲਈ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ, 2012 ਦੀ ਸਬੰਧਤ ਧਾਰਾ ਵੀ ਸ਼ਾਮਲ ਕੀਤੀ ਗਈ ਸੀ। ਜਾਨੀ ਮਾਸਟਰ ਨੂੰ 19 ਸਤੰਬਰ ਨੂੰ ਗੋਆ ’ਚ ਸਾਈਬਰਾਬਾਦ ਪੁਲਸ ਨੇ ਗ੍ਰਿਫਤਾਰ ਕੀਤਾ ਸੀ ਅਤੇ ਹੈਦਰਾਬਾਦ ਲਿਆਂਦਾ ਗਿਆ ਸੀ। ਪੁਲਿਸ ਨੇ ਉਸ ਨੂੰ ਹੈਦਰਾਬਾਦ ਦੀ ਇਕ ਅਦਾਲਤ ’ਚ ਪੇਸ਼ ਕੀਤਾ, ਜਿੱਥੋਂ ਉਸਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ’ਚ ਭੇਜ ਦਿਤਾ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਪ੍ਰਸਿੱਧ ਗਾਇਕ ਦੇ ਘਰ ਛਾਇਆ ਮਾਤਮ, ਸਿਰ ਤੋਂ ਉੱਠਿਆ ਮਾਂ ਦਾ ਸਾਇਆ
NEXT STORY