ਚੰਡੀਗੜ੍ਹ (ਅੰਕੁਰ)- ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਪੰਜਾਬ ਪੁਲਸ ਹੈੱਡਕੁਆਰਟਰ ਨੂੰ ਪ੍ਰਸਿੱਧ ਗਾਇਕਾ ਸੁਨੰਦਾ ਸ਼ਰਮਾ ਮਾਮਲੇ ’ਚ 9 ਮਾਰਚ 2025 ਤੱਕ ਕਾਰਵਾਈ ਰਿਪੋਰਟ ਪੇਸ਼ ਕਰਨ ਲਈ ਕਿਹਾ ਸੀ। ਜ਼ਿਕਰਯੋਗ ਹੈ ਪਿਛਲੇੇ ਦਿਨੀਂ ਸੁਨੰਦਾ ਸ਼ਰਮਾ ਨੇ ਇਕ ਮਿਊਜ਼ਿਕ ਕੰਪਨੀ ਵੱਲੋਂ ਉਸ ਦੇ ਨਾਲ ਕੀਤੇ ਸੋਸ਼ਣ ਬਾਰੇ ਸੋਸ਼ਲ ਮੀਡੀਆ ’ਤੇ ਵੀਡੀਓ ਪਾ ਕੇ ਅਪੀਲ ਕੀਤੀ ਸੀ ਕਿ ‘ਮੈਨੂੰ ਰੋਟੀ ਜੋਗਾ ਤਾਂ ਛੱਡ ਦਿਓ’।
ਇਹ ਵੀ ਪੜ੍ਹੋ: ਸੁਨੰਦਾ ਸ਼ਰਮਾ ਨੇ CM ਮਾਨ ਲਈ ਪਾਈ ਪੋਸਟ, ਕਿਹਾ- ਬਹੁਤ-ਬਹੁਤ ਧੰਨਵਾਦ, ਆਪਣੀ ਭੈਣ ਸਮਝ ਕੇ ਮੇਰੀ ਗੱਲ ਸੁਣੀ
ਮੀਡੀਆ ਰਿਪੋਰਟਾਂ ਦਾ ਨੋਟਿਸ ਲੈਂਦਿਆਂ ਕਮਿਸ਼ਨ ਨੇ ਐਸ.ਪੀ.-ਰੈਂਕ ਅਧਿਕਾਰੀ ਨੂੰ ਮਾਮਲੇ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਸਨ। ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ, 2001 ਦੀ ਧਾਰਾ 12 ਤਹਿਤ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਕਮਿਸ਼ਨ ਨੇ ਪੁਲਸ ਤੋਂ ਤੁਰੰਤ ਜਵਾਬ ਮੰਗਿਆ ਸੀ। ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਜਾਂਚ ਦੇ ਨਤੀਜਿਆਂ ਦੇ ਆਧਾਰ ’ਤੇ ਗਾਇਕਾ ਨੂੰ ਤੰਗ-ਕਰਨ ਜਾਂ ਬੇਲੋੜਾ ਮਾਨਸਿਕ ਦਬਾਅ ਪਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਲਿਹਾਜ਼ ਤੋਂ ਔਰਤਾਂ ਨੂੰ ਡਰਾਉਣਾ-ਧਮਕਾਉਣਾ, ਤੰਗ ਕਰਨ ਜਾਂ ਉਨ੍ਹਾਂ ਦੇ ਅਧਿਕਾਰਾਂ ਦਾ ਘਾਣ ਕਮਿਸ਼ਨ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਅੱਗੇ ਭਰੋਸਾ ਦਿੱਤਾ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਨਿਆਂ ਨੂੰ ਯਕੀਨੀ ਬਣਾਉਣ ਅਤੇ ਭਵਿੱਖ ’ਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਵਚਨਬੱਧ ਹੈ। ਕਮਿਸ਼ਨ ਉਨ੍ਹਾਂ ਸਾਰੀਆਂ ਕੁੜੀਆਂ ਜੋ ਚੁੱਪ-ਚਾਪ ਦੁੱਖ ਝੱਲ ਰਹੀਆਂ ਹਨ ਨੂੰ ਵੀ ਅਪੀਲ ਕਰਦਾ ਹੈ ਕਿ ਨਿਧੜਕ ਹੋ ਕੇ ਅੱਗੇ ਆਉਣ ਅਤੇ ਆਪਣੇ ਹੱਕਾਂ ਲਈ ਲੜਨ। ਕਮਿਸ਼ਨ, ਪੀੜਤਾਂ ਦੀ ਸੁਰੱਖਿਆ, ਮਾਣ ਅਤੇ ਨਿਆਂ ਨੂੰ ਯਕੀਨੀ ਬਣਾਉਣ ਲਈ ਪੂਰੇ ਸਮਰਪਣ ਉਨ੍ਹਾਂ ਦੇ ਨਾਲ ਖੜ੍ਹਾ ਹੈ। ਕਮਿਸ਼ਨ ਅਗਲੀ ਕਾਰਵਾਈ ’ਤੇ ਤਿੱਖੀ ਨਜ਼ਰ ਰੱਖ ਰਿਹਾ ਹੈ ਅਤੇ ਕਾਨੂੰਨ ਅਨੁਸਾਰ ਸਾਰੀਆਂ ਬਣਦੀਆਂ ਕਾਨੂੰਨੀ ਕਾਰਵਾਈਆਂ ਕੀਤੀਆਂ ਜਾਣਗੀਆਂ।
ਇਹ ਵੀ ਪੜ੍ਹੋ: ਸੁਨੰਦਾ ਸ਼ਰਮਾ ਮਗਰੋਂ ਹੁਣ ਪੰਜਾਬੀ ਸਿੰਗਰ ਕਾਕਾ ਨੇ ਪਾਈ ਪੋਸਟ, ਕਿਹਾ- ਮੇਰੇ ਨਾਲ ਵੀ ਹੋਇਆ Fraud
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Champions Trophy ਫਾਈਨਲ ਮੌਕੇ ਜੈਸਮੀਨ ਨੇ ਸਾਂਝੀਆਂ ਕੀਤੀਆਂ ਤਸਵੀਰਾਂ, ਹਾਰਦਿਕ ਨੂੰ ਲੈ ਕੇ ਪ੍ਰਸ਼ੰਸਕਾਂ ਨੇ ਕਿਹਾ...
NEXT STORY