ਜਲੰਧਰ (ਬਿਊਰੋ) - ਪੰਜਾਬ ਦੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਨੂੰ ਬੀਤੇ ਕੁਝ ਮਹੀਨੇ ਪਹਿਲਾਂ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਅੱਜ ਵੀ ਸਿੱਧੂ ਦਾ ਪਰਿਵਾਰ ਉਸ ਦੀ ਮੌਤ ਦੇ ਇਨਸਾਫ਼ ਲਈ ਥਾਂ-ਥਾਂ ਠੋਕਰਾਂ ਖਾ ਰਿਹਾ ਹੈ। ਉਹ ਲਗਾਤਾਰ ਆਪਣੇ ਪੁੱਤਰ ਦੇ ਇਨਸਾਫ਼ ਲਈ ਹਰ ਕੋਸ਼ਿਸ਼ ਕਰ ਰਿਹਾ ਹੈ। ਹਾਲ ਹੀ 'ਚ ਪੰਜਾਬੀ ਫ਼ਿਲਮ ਇੰਡਸਟਰੀ ਦੇ ਡਾਇਰੈਕਟਰ ਸੁੱਖ ਸੰਘੇੜਾ ਨੇ ਆਪਣੀ ਆਉਣ ਵਾਲੀ ਫ਼ਿਲਮ ਦਾ ਪੋਸਟਰ ਬਦਲ ਲਿਆ ਹੈ। ਦਰਅਸਲ, ਸੁੱਖ ਸੰਘੇੜਾ ਨੇ ਆਪਣੀ ਫ਼ਿਲਮ 'ਬੀ ਟਾਊਨ' ਦਾ ਪੋਸਟਰ ਬਦਲ ਦਿੱਤਾ ਹੈ ਅਤੇ ਸਿੱਧੂ ਦੇ ਗੀਤ ਦੀ ਇਕ ਲਾਈਨ ਵੀ ਹਟਾ ਦਿੱਤੀ ਗਈ ਹੈ।
ਦੱਸਿਆ ਜਾ ਰਿਹਾ ਹੈ ਕਿ ਸਿੱਧੂ ਦੇ ਪਿਤਾ ਬਲਕੌਰ ਸਿੰਘ ਸਿੱਧੂ ਦੇ ਕਹਿਣ 'ਤੇ ਸੁੱਖ ਸੰਘੇੜਾ ਨੇ ਕਦਮ ਚੁੱਕਿਆ ਹੈ। ਉਨ੍ਹਾਂ ਨੇ ਕਿਹਾ ਸੀ ਕਿ ਮੇਰੇ ਪੁੱਤਰ ਦਾ ਕੋਈ ਵੀ ਗੀਤ ਜਾਂ ਸਾਡੇ ਪੁੱਤ ਨਾਲ ਸਬੰਧਿਤ ਕੋਈ ਵੀ ਚੀਜ ਕਿਸੇ ਅਦਾਕਾਰ ਜਾਂ ਗਾਇਕ ਵਲੋਂ ਸਾਂਝੀ, ਨਾ ਰਿਲੀਜ਼ ਕੀਤੀ ਜਾਵੇਗੀ। ਸਾਡੇ ਆਗਿਆ ਦੇ ਬਿਨਾਂ ਜੇਕਰ ਕੋਈ ਅਜਿਹਾ ਕਦਮ ਚੁੱਕਦਾ ਹੈ ਤਾਂ ਅਸੀਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕਰਾਂਗੇ।

ਦੱਸਣਯੋਗ ਹੈ ਕਿ ਸਿੱਧੂ ਮੂਸੇਵਾਲਾ ਨੇ ਆਪਣੇ 5 ਸਾਲਾਂ ਦੇ ਮਿਊਜ਼ਿਕ ਕਰੀਅਰ 'ਚ ਇੰਡਸਟਰੀ ਨੂੰ ਜ਼ਬਰਦਸਤ ਗਾਣੇ ਦਿੱਤੇ। ਉਨ੍ਹਾਂ ਦੇ ਮਰਨ ਉਪਰੰਤ ਵੀ ਉਨ੍ਹਾਂ ਦੇ ਗੀਤ ਲੋਕ ਸੁਣ ਰਹੇ ਹਨ। ਉਨ੍ਹਾਂ ਦੇ ਸਭ ਤੋਂ ਜ਼ਿਆਦਾ ਸੁਣੇ ਜਾਣ ਵਾਲੇ ਗੀਤਾਂ 'ਚ 'ਦਿ ਲਾਸਟ ਰਾਈਡ', '295', 'ਲੈਵਲਜ਼', 'ਈਸਟ ਸਾਈਡ ਫ਼ਲੋ' ਅਤੇ ਹੋਰ ਕਈ ਗੀਤ ਹਨ। ਇਸ ਦੇ ਨਾਲ-ਨਾਲ ਮੂਸੇਵਾਲਾ ਦਾ ਸੋਸ਼ਲ ਮੀਡੀਆ 'ਤੇ ਵੀ ਦਬਦਬਾ ਹੈ। ਇੰਸਟਾਗ੍ਰਾਮ 'ਤੇ ਸਿੱਧੂ ਮੂਸੇਵਾਲਾ ਦੇ 1 ਕਰੋੜ ਤੋਂ ਵੱਧ ਫ਼ਾਲੋਅਰਜ਼ ਹਨ ਅਤੇ ਯੂਟਿਊਬ 'ਤੇ 1 ਕਰੋੜ ਸਬਸਕ੍ਰਾਈਬਰ ਹਨ।
ਦੱਸਣਯੋਗ ਹੈ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਦਿਨ ਦਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।
ਸਲਮਾਨ ਖ਼ਾਨ-ਚਿਰੰਜੀਵੀ ਦੀ ਫ਼ਿਲਮ ‘ਗੌਡਫਾਦਰ’ ਨੇ ਦੂਜੇ ਦਿਨ ਵੀ ਕੀਤੀ ਧਮਾਕੇਦਾਰ ਕਮਾਈ, ਜਾਣੋ ਕਲੈਕਸ਼ਨ
NEXT STORY