ਮੁੰਬਈ (ਬਿਊਰੋ) - ਸੋਸ਼ਲ ਮੀਡੀਆ 'ਤੇ ਸੰਨੀ ਦਿਓਲ ਦੀ ਇੱਕ ਵੀਡੀਓ ਕਾਫ਼ੀ ਵਾਇਰਲ ਹੋ ਰਹੀ ਹੈ। ਇਸ ਵੀਡੀਓ 'ਚ ਸੰਨੀ ਦਿਓਲ ਨਾਲ ਉਸ ਦੀ ਮਾਂ ਪ੍ਰਕਾਸ਼ ਕੌਰ ਵੀ ਨਜ਼ਰ ਆ ਰਹੀ ਹੈ। ਦਰਅਸਲ ਇਹ ਵੀਡੀਓ ਏਅਰਪੋਰਟ ਦਾ ਹੈ, ਜਿੱਥੇ ਸੰਨੀ ਦਿਓਲ ਆਪਣੀ ਮਾਂ ਪ੍ਰਕਾਸ਼ ਕੌਰ ਨਾਲ ਆਪਣੀ ਫਲਾਈਟ ਫੜ੍ਹਨ ਲਈ ਪਹੁੰਚੇ ਸਨ।
ਦੱਸ ਦੇਈਏ ਕਿ ਪ੍ਰਕਾਸ਼ ਕੌਰ ਆਪਣਾ ਜ਼ਿਆਦਾਤਰ ਸਮਾਂ ਘਰ 'ਚ ਬਿਤਾਉਂਦੀ ਹੈ। ਕਾਫ਼ੀ ਸਮੇਂ ਬਾਅਦ ਉਨ੍ਹਾਂ ਨੂੰ ਆਪਣੇ ਬੇਟੇ ਸੰਨੀ ਦਿਓਲ ਨਾਲ ਵੇਖਿਆ ਗਿਆ। ਸੰਨੀ ਦਿਓਲ ਦੀ 70 ਸਾਲਾ ਮਾਂ ਇਸ ਉਮਰ 'ਚ ਕਾਫ਼ੀ ਫਿੱਟ ਲੱਗ ਰਹੀ ਸੀ। ਉਨ੍ਹਾਂ ਨੂੰ ਏਅਰਪੋਰਟ 'ਤੇ ਗ੍ਰੇ ਸਲਵਾਰ ਸੂਟ 'ਚ ਦੇਖਿਆ ਗਿਆ ਸੀ। ਇਸ ਦੌਰਾਨ ਉਨ੍ਹਾਂ ਦੇ ਹੱਥ 'ਚ ਇੱਕ ਵੱਡਾ ਪਰਸ ਸੀ। ਉਨ੍ਹਾਂ ਦੇ ਵਾਲ ਖੁੱਲ੍ਹੇ ਸਨ ਤੇ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਉਨ੍ਹਾਂ ਨੇ ਚਿਹਰੇ 'ਤੇ ਮਾਸਕ ਵੀ ਪਾਇਆ ਹੋਇਆ ਸੀ।
ਹਾਲਾਂਕਿ, ਇਹ ਸਪਸ਼ਟ ਨਹੀਂ ਕਿ ਸੰਨੀ ਦਿਓਲ ਆਪਣੀ ਮਾਂ ਨਾਲ ਕਿੱਥੇ ਜਾ ਰਹੇ ਹਨ। ਇਸ ਵੀਡੀਓ 'ਚ ਸੰਨੀ ਦਿਓਲ ਆਪਣੀ ਮਾਂ ਦਾ ਦੁਪੱਟਾ ਸੰਭਾਲਦੇ ਹੋਏ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਬਹੁਤ ਹੀ ਖ਼ਾਸ ਤਰੀਕੇ ਨਾਲ ਮਾਂ ਦੀ ਦੁਪੱਟਾ ਜ਼ਮੀਨ ਤੋਂ ਉੱਪਰ ਚੁੱਕਿਆ। ਇਸ ਵੀਡੀਓ ਸੰਨੀ ਦਿਓਲ ਦੇ ਪ੍ਰਸ਼ੰਸਕ ਕੁਮੈਂਟ ਕਰਕੇ ਆਪਣਾ ਪ੍ਰਤੀਕਰਮ ਦੇ ਰਹੇ ਹਨ।
ਦੱਸਣਯੋਗ ਹੈ ਕਿ ਸੰਨੀ ਦਿਓਲ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੇ ਹਨ। ਆਏ ਦਿਨ ਸੰਨੀ ਦਿਓਲ ਆਪਣੀਆਂ ਤੇ ਆਪਣੇ ਪਰਿਵਾਰ ਨਾਲ ਜੁੜੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸਾਂਝੀਆਂ ਕਰਦੇ ਰਹਿੰਦੇ ਹਨ।
ਸਟ੍ਰੈਪਲੈੱਸ ਡਰੈੱਸ ’ਚ ਸ਼ਹਿਨਾਜ਼ ਗਿੱਲ ਨੇ ਕਰਵਾਇਆ ਜ਼ਬਰਦਸਤ ਫੋਟੋਸ਼ੂਟ, ਦੇਖੋ ਗਲੈਮਰੈੱਸ ਤਸਵੀਰਾਂ
NEXT STORY