ਐਂਟਰਟੇਨਮੈਂਟ ਡੈਸਕ- ਆਪਣੀ ਦਮਦਾਰ ਅਦਾਕਾਰੀ ਲਈ ਜਾਣੇ ਜਾਂਦੇ ਬਾਲੀਵੁੱਡ ਦੇ ਦਿੱਗਜ ਅਦਾਕਾਰ ਸੰਨੀ ਦਿਓਲ ਨੇ ਹਾਲ ਹੀ ਵਿੱਚ ਜਗਬਾਣੀ ਦੇ ਸੀਨੀਅਰ ਪੱਤਰਕਾਰ ਰਮਨਦੀਪ ਸਿੰਘ ਸੋਢੀ ਨਾਲ ਇੱਕ ਇੰਟਰਵਿਊ ਦੌਰਾਨ ਆਪਣੀ ਆਉਣ ਵਾਲੀ ਫਿਲਮ 'ਬਟਵਾਰਾ 1947' ਵਿੱਚ ਨਿਭਾਏ ਗਏ ਆਪਣੇ ਮੁਸਲਿਮ ਕਿਰਦਾਰ ਦੇ ਨਾਲ-ਨਾਲ ਪੰਜਾਬ ਅਤੇ ਆਪਣੇ ਜੱਦੀ ਪਿੱਡ ਸਾਹਨੇਵਾਲ ਨਾਲ ਜੁੜੀਆਂ ਨਿੱਜੀ ਯਾਦਾਂ ਸਾਂਝੀਆਂ ਕੀਤੀਆਂ।
ਇਹ ਵੀ ਪੜ੍ਹੋ: ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ ਛੱਡੀ ਦੁਨੀਆ
ਗੱਲਬਾਤ ਦੌਰਾਨ ਜਦੋਂ ਸੰਨੀ ਨੂੰ ਪੁੱਛਿਆ ਗਿਆ ਕਿ ਜੇਕਰ ਉਨ੍ਹਾਂ ਨੇ ਕਰਨ ਨੂੰ ਪੰਜਾਬ ਦਿਖਾਉਣਾ ਹੋਵੇ ਤਾਂ ਉਹ ਸਭ ਤੋਂ ਪਹਿਲਾਂ ਕਿੱਥੇ ਲੈ ਕੇ ਜਾਣਗੇ, ਜਿਸ 'ਤੇ ਉਨ੍ਹਾਂ ਨੇ ਤੁਰੰਤ ਕਿਹਾ ਕਿ ਉਹ ਕਰਨ ਨੂੰ ਆਪਣੇ ਜਨਮ ਸਥਾਨ ਸਾਹਨੇਵਾਲ ਲੈ ਕੇ ਜਾਣਗੇ ਅਤੇ ਫਿਰ ਆਪਣੇ ਪਿਤਾ ਧਰਮਿੰਦਰ ਦੇ ਪਿੰਡ ਡਾਂਗੋ ਵੀ ਲੈ ਕੇ ਜਾਣਗੇ। ਇਸ ਦੌਰਾਨ ਸੰਨੀ ਦਿਓਲ ਨੇ ਆਪਣੀਆਂ ਬਚਪਨ ਦੀਆਂ ਯਾਦਾਂ ਵੀ ਤਾਜ਼ਾ ਕੀਤੀਆਂ। ਉਨ੍ਹਾਂ ਦੱਸਿਆ ਕਿ ਕਿਵੇਂ ਸਵੇਰੇ 5 ਵਜੇ ਉੱਠ ਕੇ ਉਹ ਗੱਡਿਆਂ ਦੇ ਪਿੱਛੇ ਬੈਠ ਕੇ ਖੇਤਾਂ ਵਿੱਚ ਜਾਂਦੇ ਸਨ। ਉਨ੍ਹਾਂ ਮਹਿਸੂਸ ਕੀਤਾ ਕਿ ਭਾਵੇਂ ਅੱਜ ਸਮਾਂ ਬਦਲ ਗਿਆ ਹੈ ਅਤੇ ਚੀਜ਼ਾਂ ਆਧੁਨਿਕ ਹੋ ਗਈਆਂ ਹਨ ਪਰ ਉਹ ਪੁਰਾਣੀਆਂ ਯਾਦਾਂ ਅੱਜ ਵੀ ਉਨ੍ਹਾਂ ਦੇ ਦਿਲ ਵਿੱਚ ਵਸੀਆਂ ਹੋਈਆਂ ਹਨ। ਉਨ੍ਹਾਂ ਅਨੁਸਾਰ, ਭਾਵੇਂ ਉਹ ਪੁਰਾਣੇ ਗੱਡਿਆਂ ਵਰਗੀਆਂ ਚੀਜ਼ਾਂ ਹੁਣ ਕਰਨ ਨੂੰ ਨਹੀਂ ਦਿਖਾ ਸਕਦੇ, ਪਰ ਉਹ ਅਹਿਸਾਸ ਅੱਜ ਵੀ ਓਨਾ ਹੀ ਪਿਆਰਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਦਿਓਲ ਪਰਿਵਾਰ ਅੱਜ ਵੀ ਆਪਣੇ ਘਰ ਦੇ ਮਾਹੌਲ ਨੂੰ ਪੰਜਾਬੀ ਸੱਭਿਆਚਾਰ ਅਤੇ ਨਿਮਰਤਾ ਨਾਲ ਜੋੜ ਕੇ ਰੱਖਦਾ ਹੈ, ਜੋ ਉਨ੍ਹਾਂ ਨੂੰ ਆਪਣੇ ਪਿਤਾ ਧਰਮਿੰਦਰ ਤੋਂ ਵਿਰਾਸਤ ਵਿੱਚ ਮਿਲਿਆ ਹੈ।
ਇਹ ਵੀ ਪੜ੍ਹੋ: ਯੂਟਿਊਬਰ ਪਤੀ ਨੂੰ ਛੱਡ ਬੱਸ ਕੰਡਕਟਰ ਨਾਲ ਫਰਾਰ ਹੋਈ ਪਤਨੀ, ਮਸ਼ਹੂਰ ਵਲੌਗਰ ਦੀ ਜ਼ਿੰਦਗੀ 'ਚ ਆਇਆ ਭੂਚਾਲ
ਦੱਸ ਦੇਈਏ ਕਿ ਰਾਜਕੁਮਾਰ ਸੰਤੋਸ਼ੀ ਦੁਆਰਾ ਨਿਰਦੇਸ਼ਤ, "ਬਟਵਾਰਾ 1947" ਵਿੱਚ ਸੰਨੀ ਦਿਓਲ ਦੇ ਨਾਲ ਸ਼ਬਾਨਾ ਆਜ਼ਮੀ, ਪ੍ਰੀਤੀ ਜ਼ਿੰਟਾ, ਕਰਨ ਦਿਓਲ, ਅਲੀ ਫ਼ਜ਼ਲ ਅਤੇ ਅਭਿਮਨਿਊ ਸਿੰਘ ਵਰਗੇ ਕਲਾਕਾਰ ਨਜ਼ਰ ਆਉਣਗੇ। ਇਹ ਫਿਲਮ ਭਾਰਤ ਦੀ ਵੰਡ ਦੇ ਪਿਛੋਕੜ 'ਤੇ ਆਧਾਰਿਤ ਹੈ ਅਤੇ ਉਸ ਸਮੇਂ ਲੋਕਾਂ ਦੇ ਜੀਵਨ 'ਤੇ ਪਏ ਪ੍ਰਭਾਵ ਦੇ ਨਾਲ-ਨਾਲ ਮਨੁੱਖੀ ਭਾਵਨਾਵਾਂ, ਉਮੀਦ ਅਤੇ ਮੁਸੀਬਤਾਂ ਦੇ ਸਾਹਮਣੇ ਦ੍ਰਿੜਤਾ ਦੀ ਕਹਾਣੀ ਪੇਸ਼ ਕਰਦੀ ਹੈ। ਇਹ ਫਿਲਮ 14 ਅਗਸਤ 2026 ਨੂੰ ਦੁਨੀਆ ਭਰ ਵਿੱਚ ਰਿਲੀਜ਼ ਹੋਵੇਗੀ।
ਇਹ ਵੀ ਪੜ੍ਹੋ: ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ ! ਬ੍ਰਾਜ਼ੀਲ 'ਚ ਵਾਪਰਿਆ ਹਾਦਸਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
'ਬਟਵਾਰੇ' ਦੀਆਂ ਤਸਵੀਰਾਂ ਦੇਖ ਭਾਵੁਕ ਹੋਏ ਸੰਨੀ ਤੇ ਕਰਨ ਦਿਓਲ ! 'ਜਗਬਾਣੀ' ਨਾਲ ਸਾਂਝੇ ਕੀਤੇ ਆਪਣੇ ਜਜ਼ਬਾਤ
NEXT STORY