ਮੁੰਬਈ- ਬਾਲੀਵੁੱਡ ਦੀ ਬੇਬੀ ਗਰਲ ਯਾਨੀ ਕਿ ਅਦਾਕਾਰਾ ਸੰਨੀ ਲਿਓਨ ਇਨ੍ਹੀਂ ਦਿਨੀਂ ਆਪਣੇ ਪਰਿਵਾਰ ਨਾਲ ਮਾਲਦੀਵ ‘ਚ ਛੁੱਟੀਆਂ ਦਾ ਮਜ਼ਾ ਲੈ ਰਹੀ ਹੈ। ਇਸ ਦੌਰਾਨ ਉਹ ਆਪਣੇ ਪਰਿਵਾਰ ਨਾਲ ਬਹੁਤ ਮਸਤੀ ਕਰ ਰਹੀ ਹੈ। ਉਹ ਆਪਣੇ ਪ੍ਰਸ਼ੰਸਕਾਂ ਦੇ ਨਾਲ ਆਪਣੀ ਇਸ ਯਾਤਰਾ ਦੀਆਂ ਵੀਡੀਓਜ਼ ਅਤੇ ਤਸਵੀਰਾਂ ਸ਼ੇਅਰ ਕਰ ਰਹੀ ਹੈ। ਉਨ੍ਹਾਂ ਨੇ ਆਪਣੀ ਇੱਕ ਨਵੀਂ ਵੀਡੀਓ ਪੋਸਟ ਕੀਤੀ ਹੈ ਜਿਸ ‘ਚ ਉਹ ਸਵਿਮਿੰਗ ਪੂਲ ‘ਚ ਮਸਤੀ ਕਰਦੀ ਹੋਈ ਨਜ਼ਰ ਆ ਰਹੀ ਹੈ।

ਇਸ ਵੀਡੀਓ ਨੂੰ ਪੋਸਟ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਹੈ- ‘ਇਹ ਬਹੁਤ ਸੋਹਣਾ ਦਿਨ ਸੀ !!’ ਵੀਡੀਓ ‘ਚ ਉਹ ਆਪਣੀਆਂ ਦਿਲਕਸ਼ ਅਦਾਵਾਂ ਦੇ ਨਾਲ ਕਹਿਰ ਢਾਉਂਦੀ ਹੋਈ ਨਜ਼ਰ ਆ ਰਹੀ ਹੈ। ਵੱਡੀ ਗਿਣਤੀ ‘ਚ ਲੋਕ ਇਸ ਵੀਡੀਓ ਨੂੰ ਦੇਖ ਚੁੱਕੇ ਹਨ ਅਤੇ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇਹ ਵੀਡੀਓ ਬਹੁਤ ਤੇਜ਼ੀ ਦੇ ਨਾਲ ਸੋਸ਼ਲ ਮੀਡੀਆ ਉੱਤੇ ਸ਼ੇਅਰ ਹੋ ਰਹੀ ਹੈ।
ਇਸ ਤੋਂ ਪਹਿਲਾਂ ਵੀ ਸੰਨੀ ਲਿਓਨ ਨੇ ਆਪਣੀਆਂ ਹੌਟ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਪੋਸਟ ਕੀਤੀਆਂ ਜਿਸ ‘ਚ ਉਹ ਇੱਕ ਵਾਰ ਫਿਰ ਆਪਣੀ ਹੌਟ ਫਿਗਰ ਦਿਖਾ ਕੇ ਆਪਣੇ ਪ੍ਰਸ਼ੰਸਕਾਂ ਦਾ ਦਿਲ ਜਿੱਤ ਦੇ ਹੋਏ ਨਜ਼ਰ ਆਈ। ਜੇ ਗੱਲ ਕਰੀਏ ਸੰਨੀ ਲਿਓਨ ਦੇ ਵਰਕ ਫਰੰਟ ਦੀ ਤਾਂ ਉਹ ਬਾਲੀਵੁੱਡ ਦੀਆਂ ਕਈ ਸੁਪਰ ਹਿੱਟ ਫ਼ਿਲਮਾਂ ‘ਚ ਆਪਣੀ ਅਦਾਕਾਰੀ ਦੇ ਜਲਵੇ ਅਦਾਵਾਂ ਬਿਖੇਰ ਚੁੱਕੀ ਹੈ। ਇਸ ਤੋਂ ਇਲਾਵਾ ਉਹ ਕਈ ਗੀਤਾਂ ‘ਚ ਵੀ ਆਪਣੀਆਂ ਦਿਲਕਸ਼ ਅਦਾਵਾਂ ਬਿਖੇਰ ਚੁੱਕੀ ਹੈ।
ਛੇ ਮਹੀਨੇ ਦਾ ਹੋਇਆ ਗਾਇਕਾ ਹਰਸ਼ਦੀਪ ਦਾ ਪੁੱਤਰ, ਸਾਂਝੀ ਕੀਤੀ ਪੁਰਾਣੀ ਯਾਦ
NEXT STORY