ਚੰਡੀਗੜ੍ਹ (ਬਿਊਰੋ)– ਪੰਜਾਬੀ ਰੈਪਰ ਤੇ ਸਿੱਧੂ ਮੂਸੇ ਵਾਲਾ ਦੇ ਸਾਥੀ ਸੰਨੀ ਮਾਲਟਨ ਪਿਤਾ ਬਣ ਗਏ ਹਨ। ਸੰਨੀ ਮਾਲਟਨ ਦੇ ਘਰ ਨੰਨ੍ਹੀ ਪਰੀ ਆਈ ਹੈ। ਇਸ ਗੱਲ ਦੀ ਜਾਣਕਾਰੀ ਖ਼ੁਦ ਸੰਨੀ ਮਾਲਟਨ ਨੇ ਇੰਸਟਾਗ੍ਰਾਮ ਸਟੋਰੀਜ਼ ’ਚ ਦਿੱਤੀ ਹੈ।
ਸੰਨੀ ਮਾਲਟਨ ਨੇ ਇਕ ਤਸਵੀਰ ਸਾਂਝੀ ਕੀਤੀ ਹੈ, ਜਿਸ ਨਾਲ ਉਸ ਨੇ ਲਿਖਿਆ, ‘‘ਦੁਨੀਆ ’ਤੇ ਸੁਆਗਤ ਹੈ ਨੰਨ੍ਹੀ ਪਰੀ। ਸਾਡੀ ਜ਼ਿੰਦਗੀ ’ਚ ਖ਼ੁਸ਼ੀਆਂ ਵਾਪਸ ਲਿਆਉਣ ਲਈ ਤੇਰਾ ਧੰਨਵਾਦ।’’
ਇਹ ਖ਼ਬਰ ਵੀ ਪੜ੍ਹੋ : ਇਸ ਬੀਮਾਰੀ ਦੇ ਚਲਦਿਆਂ ਵਧਿਆ ਹਰਨਾਜ਼ ਸੰਧੂ ਦਾ ਭਾਰ, ਮਜ਼ਾਕ ਉਡਾਉਣ ਵਾਲੇ ਜ਼ਰੂਰ ਪੜ੍ਹਨ ਇਹ ਖ਼ਬਰ
ਦੱਸ ਦੇਈਏ ਕਿ ਸੰਨੀ ਮਾਲਟਨ ਦੀ ਪਤਨੀ ਪਰਵੀਨ ਸਿੱਧੂ ਨੇ ਵੀ ਇਹੀ ਤਸਵੀਰ ਸਾਂਝੀ ਕੀਤੀ ਹੈ, ਜਿਸ ਨਾਲ ਉਹ ਲਿਖਦੀ ਹੈ, ‘‘ਜਨਵਰੀ 12 ਉਹ ਦਿਨ ਸੀ, ਜਿਸ ਨੇ ਮੇਰੀ ਤੇ ਸੰਨੀ ਮਾਲਟਨ ਦੀ ਜ਼ਿੰਦਗੀ ਬਦਲ ਦਿੱਤੀ। ਸਾਡੀ ਜ਼ਿੰਦਗੀ ’ਚ ਖ਼ੁਸ਼ੀਆਂ ਵਾਪਸ ਲਿਆਉਣ ਲਈ ਤੇਰਾ ਧੰਨਵਾਦ ਨੰਨ੍ਹੀ ਪਰੀ। ਮਾਂ-ਧੀ ਦੋਵੇਂ ਠੀਕ ਹਨ।’’

ਸੰਨੀ ਮਾਲਟਨ ਦੇ ਗੀਤਾਂ ਦੀ ਗੱਲ ਕਰੀਏ ਤਾਂ ਕੁਝ ਸਮਾਂ ਪਹਿਲਾਂ ਉਸ ਦਾ ਗੀਤ ‘ਸਾਈਨਜ਼’ ਰਿਲੀਜ਼ ਹੋਇਆ ਸੀ, ਜਿਸ ਨੂੰ ਲੋਕਾਂ ਵਲੋਂ ਖ਼ੂਬ ਪਸੰਦ ਕੀਤਾ ਗਿਆ ਸੀ।
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਗੁਰਦਾਸ ਮਾਨ ਦਾ ਨਵਾਂ ਗੀਤ ‘ਚਿੰਤਾ ਨਾ ਕਰ ਯਾਰ’ ਰਿਲੀਜ਼, ਤੁਹਾਨੂੰ ਵੀ ਕਰੇਗਾ ਪ੍ਰੇਰਿਤ (ਵੀਡੀਓ)
NEXT STORY