ਮੁੰਬਈ- ਸੁਪਰਸਟਾਰ ਰਜਨੀਕਾਂਤ ਦੀ ਸਿਹਤ ਸੋਮਵਾਰ ਰਾਤ ਨੂੰ ਵਿਗੜ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਚੇਨਈ ਦੇ ਅਪੋਲੋ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਦੱਸ ਦਈਏ ਕਿ ਪੇਟ 'ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਡਾਕਟਰਾਂ ਨੇ ਦੱਸਿਆ ਕਿ 73 ਸਾਲਾ ਅਦਾਕਾਰ ਦੀ ਹਾਲਤ ਸਥਿਰ ਹੈ। ਸੂਤਰਾਂ ਮੁਤਾਬਕ ਅਦਾਕਾਰ ਦੀ ਇੰਟਰਵੈਂਸ਼ਨਲ ਕਾਰਡੀਓਲੋਜਿਸਟ ਡਾਕਟਰ ਸਾਈ ਸਤੀਸ਼ ਦੀ ਟੀਮ ਦੁਆਰਾ ਜਾਂਚ ਕੀਤੀ ਜਾ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਤੁਸ਼ਾਰ ਕਪੂਰ ਦਾ ਫੇਸਬੁੱਕ ਅਕਾਊਂਟ ਹੋਇਆ ਹੈਕ, ਖੁਦ ਦਿੱਤੀ ਜਾਣਕਾਰੀ
ਹਸਪਤਾਲ 'ਚ ਭਰਤੀ ਹੋਣ ਤੋਂ ਪਹਿਲਾਂ ਰਜਨੀਕਾਂਤ ਨੂੰ ਹਾਲ ਹੀ 'ਚ ਆਪਣੀ ਆਉਣ ਵਾਲੀ ਫਿਲਮ 'ਵੇਟੈਯਾਨ' ਦੇ ਆਡੀਓ ਲਾਂਚ 'ਤੇ ਦੇਖਿਆ ਗਿਆ ਸੀ। ਰਜਨੀਕਾਂਤ ਨੇ 10 ਅਕਤੂਬਰ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਵਾਲੀ ਆਡੀਓ ਲਾਂਚ ਈਵੈਂਟ ਦੌਰਾਨ ਕੁਝ ਡਾਂਸ ਮੂਵ ਵੀ ਕੀਤੇ। ਵੇਟੈਯਾਨ ਵੀ ਰਜਨੀਕਾਂਤ ਦੀ 170ਵੀਂ ਫਿਲਮ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਸ਼ਹੂਰ ਅਦਾਕਾਰ ਦੇ ਦੇਹਾਂਤ ਨਾਲ ਪਸਰਿਆ ਸੋਗ, ਪਰਿਵਾਰ ਨੇ ਸ਼ੇਅਰ ਕੀਤੀ ਭਾਵਨਾਤਮਕ ਪੋਸਟ
NEXT STORY