ਨਵੀਂ ਦਿੱਲੀ (ਭਾਸ਼ਾ) - ਸੁਪਰੀਮ ਕੋਰਟ ਨੇ ਮਲਿਆਲਮ ਫਿਲਮ ਅਦਾਕਾਰ ਸਿੱਦੀਕੀ ਨੂੰ ਜਬਰ-ਜ਼ਨਾਹ ਦੇ ਇਕ ਮਾਮਲੇ ’ਚ ਗ੍ਰਿਫਤਾਰੀ ਤੋਂ ਸੋਮਵਾਰ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ। ਜਸਟਿਸ ਬੇਲਾ ਐੱਮ. ਤ੍ਰਿਵੇਦੀ ਅਤੇ ਜਸਟਿਸ ਸਤੀਸ਼ ਚੰਦਰ ਸ਼ਰਮਾ ਦੀ ਬੈਂਚ ਨੇ ਸਿੱਦੀਕੀ ਦੀ ਪਟੀਸ਼ਨ ’ਤੇ ਸੁਣਵਾਈ ਦੌਰਾਨ ਕੇਰਲ ਸਰਕਾਰ ਅਤੇ ਮਾਮਲੇ ਦੀ ਪੀੜਤਾ ਨੂੰ ਨੋਟਿਸ ਜਾਰੀ ਕੀਤਾ।
ਇਹ ਖ਼ਬਰ ਵੀ ਪੜ੍ਹੋ - ਆਈਫਾ ਐਵਾਰਡ 'ਚ ਗੂੰਜਿਆ ਕਰਨ ਔਜਲਾ ਦਾ ਨਾਂ, ਮਿਲਿਆ ਇਹ ਖ਼ਾਸ ਸਨਮਾਨ
ਸਿੱਦੀਕੀ ਨੇ ਉਸ ਨੂੰ ਅਗਾਊਂ ਜ਼ਮਾਨਤ ਦੇਣ ਤੋਂ ਇਨਕਾਰ ਕਰਨ ਦੇ ਕੇਰਲ ਹਾਈ ਕੋਰਟ ਦੇ ਹੁਕਮ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਸੀ। ਸੁਣਵਾਈ ਦੀ ਸ਼ੁਰੂਆਤ ’ਚ ਸਿਖਰਲੀ ਅਦਾਲਤ ਨੇ ਪੀੜਤਾ ਵੱਲੋਂ ਪੇਸ਼ ਹੋਈ ਵਕੀਲ ਵਰਿੰਦਾ ਗਰੋਵਰ ਤੋਂ ਅਭਿਨੇਤਾ ਖਿਲਾਫ ਸ਼ਿਕਾਇਤ ਦਰਜ ਕਰਨ ’ਚ ਦੇਰੀ ਦਾ ਕਾਰਨ ਪੁੱਛਿਆ।
ਇਹ ਖ਼ਬਰ ਵੀ ਪੜ੍ਹੋ - ਅਦਾਲਤ 'ਚ ਕੰਗਨਾ ਦੀ 'ਐਮਰਜੈਂਸੀ', ਨਵੇਂ ਹੁਕਮਾਂ ਨੇ ਵਧਾਈ ਚਿੰਤਾ
ਵਕੀਲ ਨੇ ਬੈਂਚ ਨੂੰ ਕਿਹਾ ਕਿ ਮਲਿਆਲਮ ਫਿਲਮ ਉਦਯੋਗ ’ਚ ਔਰਤਾਂ ਦੇ ਜਿਨਸੀ ਸ਼ੋਸ਼ਣ ਦੇ ਹੈਰਾਨ ਕਰਨ ਵਾਲੇ ਮਾਮਲਿਆਂ ਦਾ ਪਰਦਾਫਾਸ਼ ਕਰਨ ਵਾਲੀ ਜਸਟਿਸ ਹੇਮਾ ਕਮੇਟੀ ਦੀ ਰਿਪੋਰਟ ਨੂੰ ਵੱਡੇ ਸੰਦਰਭ ਵਿਚ ਸਮਝਣਾ ਹੋਵੇਗਾ। ਸਿੱਦੀਕੀ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਦਲੀਲ ਦਿੱਤੀ ਕਿ 8 ਸਾਲ ਬੀਤੇ ਜਾਣ ਮਗਰੋਂ 2024 ਵਿਚ ਸ਼ਿਕਾਇਤ ਦਰਜ ਕੀਤੀ ਗਈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
11 ਅਕਤੂਬਰ ਨੂੰ ਰਿਲੀਜ਼ ਹੋਵੇਗੀ ‘ਮਾਰਟਿਨ’ 150 ਕਰੋੜ ਦਾ ਹੈ ਬਜਟ
NEXT STORY