ਚੰਡੀਗੜ੍ਹ (ਬਿਊਰੋ)– ਪੰਜਾਬੀ ਫ਼ਿਲਮ ‘ਟੈਲੀਵਿਜ਼ਨ’ ਅੱਜ ਤੋਂ ਸਿਨੇਮਾਘਰਾਂ ਦਾ ਸ਼ਿੰਗਾਰ ਬਣ ਗਈ ਹੈ। ਫ਼ਿਲਮ ’ਚ ਕੁਲਵਿੰਦਰ ਬਿੱਲਾ, ਮੈਂਡੀ ਤੱਖੜ, ਗੁਰਪ੍ਰੀਤ ਘੁੱਗੀ, ਬੀ. ਐੱਨ. ਸ਼ਰਮਾ, ਪ੍ਰਿੰਸ ਕੰਵਲਜੀਤ, ਗੁਰਮੀਤ ਸਾਜਨ, ਪਰਕਾਸ਼ ਗਾਧੂ, ਹਾਰਬੀ ਸੰਘਾ, ਦਿਲਾਵਰ ਸਿੱਧੂ, ਸੀਮਾ ਕੌਸ਼ਲ, ਮੋਹਿਨੀ ਤੂਰ, ਸਤਵਿੰਦਰ ਕੌਰ, ਬਨਿੰਨਦਰ ਬੰਨੀ, ਰਾਜ ਧਾਲੀਵਾਲ, ਮਨੂੰ ਭਾਰਦਵਾਜ ਤੇ ਕਾਕਾ ਕੌਟਕੀ ਅਹਿਮ ਭੂਮਿਕਾ ਨਿਭਾਅ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ : 16 ਘੰਟਿਆਂ ’ਚ 1.30 ਕਰੋੜ ਤੋਂ ਵੱਧ ਵਾਰ ਦੇਖਿਆ ਗਿਆ ‘ਐੱਸ. ਵਾਈ. ਐੱਲ.’ ਗੀਤ, ਨੰਬਰ 1 ’ਤੇ ਕਰ ਰਿਹਾ ਟਰੈਂਡ
ਫ਼ਿਲਮ ਨੂੰ ਤਾਜ ਨੇ ਡਾਇਰੈਕਟ ਕੀਤਾ ਹੈ। ਇਸ ਦੀ ਕਹਾਣੀ ਤੇ ਸਕ੍ਰੀਨਪਲੇਅ ਮਨੀ ਮਨਜਿੰਦਰ ਸਿੰਘ ਨੇ ਲਿਖਿਆ ਹੈ। ਇਸ ਦੇ ਡਾਇਲਾਗਸ ਟਾਟਾ ਬੈਨੀਪਾਲ ਤੇ ਅਮਨ ਸਿੱਧੂ ਨੇ ਲਿਖੇ ਹਨ। ਫ਼ਿਲਮ ਦੇ ਟਰੇਲਰ ਨੂੰ ਯੂਟਿਊਬ ’ਤੇ 1 ਕਰੋੜ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ।
ਫ਼ਿਲਮ ਦੇ ਹੁਣ ਤਕ ‘ਪਤਾ ਨੀਂ ਹਾਣ ਦੀਏ’, ‘ਜਾਨ ਨਿਕਲ ਜੇ ਜੱਟ ਦੀ’ ਤੇ ‘ਨੀਂ ਮੈਂ ਤੇਰਾ’ ਗੀਤ ਰਿਲੀਜ਼ ਹੋ ਚੁੱਕੇ ਹਨ। ਇਨ੍ਹਾਂ ਗੀਤਾਂ ਨੂੰ ਦਰਸ਼ਕਾਂ ਵਲੋਂ ਖ਼ੂਬ ਸਰਾਹਿਆ ਜਾ ਰਿਹਾ ਹੈ।
ਦੱਸ ਦੇਈਏ ਕਿ ਫ਼ਿਲਮ ਦੀ ਕਹਾਣੀ ‘ਟੈਲੀਵਿਜ਼ਨ’ ਦੇ ਸ਼ੁਰੂਆਤੀ ਦੌਰ ਦੇ ਆਲੇ-ਦੁਆਲੇ ਘੁੰਮਦੀ ਹੈ। ਫ਼ਿਲਮ ’ਚ ਦੇਖਣ ਨੂੰ ਮਿਲੇਗਾ ਕਿ ਪੁਰਾਣੇ ਸਮੇਂ ’ਚ ਲੋਕਾਂ ਨੇ ‘ਟੈਲੀਵਿਜ਼ਨ’ ਨਵੇਂ-ਨਵੇਂ ਆਉਣ ’ਤੇ ਕੀ ਪ੍ਰਤੀਕਿਰਿਆ ਦਿੱਤੀ। ਨਾਲ ਹੀ ਦਹੇਜ ਵਰਗੇ ਮੁੱਦੇ ਨੂੰ ਵੀ ਫ਼ਿਲਮ ’ਚ ਚੁੱਕਿਆ ਗਿਆ ਹੈ।
ਨੋਟ– ਇਸ ਫ਼ਿਲਮ ਨੂੰ ਲੈ ਕੇ ਤੁਸੀਂ ਕਿੰਨੇ ਉਤਸ਼ਾਹਿਤ ਹੋ? ਕੁਮੈਂਟ ਕਰਕੇ ਜ਼ਰੂਰ ਦੱਸੋ।
ਵਿਧਾਨ ਸਭਾ ’ਚ ਸਿੱਧੂ ਮੂਸੇ ਵਾਲਾ ਨੂੰ ਦਿੱਤੀ ਗਈ ਸ਼ਰਧਾਂਜਲੀ
NEXT STORY