ਚੰਡੀਗੜ੍ਹ (ਬਿਊਰੋ)– ਪੰਜਾਬੀ ਫ਼ਿਲਮ ‘ਤੇਰੀ ਮੇਰੀ ਗੱਲ ਬਣ ਗਈ’ ਦਾ ਦੂਜਾ ਗੀਤ ਅੱਜ ਰਿਲੀਜ਼ ਹੋ ਗਿਆ ਹੈ। ਇਹ ਗੀਤ ਯੂਟਿਊਬ ’ਤੇ ਟਾਈਮਜ਼ ਮਿਊਜ਼ਿਕ ਦੇ ਚੈਨਲ ’ਤੇ ਰਿਲੀਜ਼ ਹੋਇਆ ਹੈ।
‘ਮੁੰਦਰੀ’ ਇਕ ਬੀਟ ਸੌਂਗ ਹੈ, ਜਿਸ ਨੂੰ ਮਾਸਟਰ ਸਲੀਮ ਨੇ ਆਵਾਜ਼ ਦਿੱਤੀ ਹੈ। ਗੀਤ ਦੇ ਬੋਲ ਬਾਬੂ ਸਿੰਘ ਮਾਨ ਨੇ ਲਿਖੇ ਹਨ ਤੇ ਸੰਗੀਤ ਜਤਿੰਦਰ ਸ਼ਾਹ ਨੇ ਦਿੱਤਾ ਹੈ। ਗੀਤ ਨੂੰ ਮੇਹੁਲ ਗਦਾਨੀ ਨੇ ਕੋਰੀਓਗ੍ਰਾਫ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ : ਫਲਾਪ ਫ਼ਿਲਮਾਂ ਲਈ ਅਕਸ਼ੇ ਨੇ ਖ਼ੁਦ ਨੂੰ ਮੰਨਿਆ ਜ਼ਿੰਮੇਵਾਰ, ਕਿਹਾ- ‘ਇਹ ਸਾਰੀ ਮੇਰੀ ਗਲਤੀ...’
ਇਸ ਤੋਂ ਪਹਿਲਾਂ ਫ਼ਿਲਮ ਦਾ ਰੋਮਾਂਟਿਕ ਗੀਤ ‘ਗੁਲਾਬ’ ਰਿਲੀਜ਼ ਹੋਇਆ ਸੀ, ਜਿਸ ਨੂੰ ਅਖਿਲ ਨੇ ਆਵਾਜ਼ ਦਿੱਤੀ ਸੀ।
ਫ਼ਿਲਮ ‘ਤੇਰੀ ਮੇਰੀ ਗੱਲ ਬਣ ਗਈ’ ਦੀ ਗੱਲ ਕਰੀਏ ਤਾਂ ਗਾਇਕ ਅਖਿਲ ਦੀ ਇਹ ਡੈਬਿਊ ਫ਼ਿਲਮ ਹੈ। ਇਸ ਫ਼ਿਲਮ ’ਚ ਅਖਿਲ ਤੇ ਰੁਬੀਨਾ ਤੋਂ ਇਲਾਵਾ ਪ੍ਰੀਤੀ ਸਪਰੂ, ਗੁੱਗੂ ਗਿੱਲ, ਪੁਨੀਤ ਇੱਸਰ, ਨਿਰਮਲ ਰਿਸ਼ੀ, ਕਰਮਜੀਤ ਅਨਮੋਲ, ਹਾਰਬੀ ਸੰਘਾ, ਡੋਲੀ ਮੱਟੂ, ਅਲਕਾ ਕੌਸ਼ਲ ਤੇ ਤੇਜ ਸਪਰੂ ਵੀ ਅਹਿਮ ਭੂਮਿਕਾ ਨਿਭਾਅ ਰਹੇ ਹਨ।
ਫ਼ਿਲਮ ਨੂੰ ਪ੍ਰੀਤੀ ਸਪਰੂ ਨੇ ਬਣਾਇਆ ਹੈ। ਇਸ ਦੇ ਐਸੋਸੀਏਟ ਰਾਈਟਰ, ਡਾਇਰੈਕਟਰ ਤੇ ਪ੍ਰੋਡਿਊਸਰ ਉਪਵਾਨ ਸੁਦਰਸ਼ਨ ਹਨ। ਦੁਨੀਆ ਭਰ ’ਚ ਇਹ ਫ਼ਿਲਮ 9 ਸਤੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ।
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਅੱਜ ਲੁਧਿਆਣਾ ਵਿਖੇ ਰੌਣਕਾਂ ਲਾਏਗੀ ‘ਯਾਰ ਮੇਰਾ ਤਿੱਤਲੀਆਂ ਵਰਗਾ’ ਫ਼ਿਲਮ ਦੀ ਟੀਮ
NEXT STORY