ਅੰਮ੍ਰਿਤਸਰ (ਬਿਊਰੋ)– ਪੰਜਾਬੀ ਫ਼ਿਲਮ ‘ਤੇਰੀ ਮੇਰੀ ਗੱਲ ਬਣ ਗਈ’ ਦੀ ਸਟਾਰ ਕਾਸਟ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ। ਇਸ ਦੌਰਾਨ ਫ਼ਿਲਮ ਦੀ ਸਟਾਰ ਕਾਸਟ ਨੇ ਜਿਥੇ ਗੁਰੂ ਘਰ ’ਚ ਮੱਥਾ ਟੇਕਿਆ, ਉਥੇ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ।
ਇਹ ਖ਼ਬਰ ਵੀ ਪੜ੍ਹੋ : ਭਾਰਤੀ ਕ੍ਰਿਕਟਰ ਅਰਸ਼ਦੀਪ ਸਿੰਘ ਦੇ ਹੱਕ ’ਚ ਨਿੱਤਰੇ ਰਣਜੀਤ ਬਾਵਾ, ਪਾਕਿ ਹੱਥੋਂ ਮੈਚ ਹਾਰਨ ਮਗਰੋਂ ਹੋ ਰਿਹੈ ਵਿਰੋਧ
ਸਟਾਰ ਕਾਸਟ ’ਚ ਪ੍ਰੀਤੀ ਸਪਰੂ, ਗੁੱਗੂ ਗਿੱਲ ਤੇ ਅਖਿਲ ਮੌਜੂਦ ਹਨ, ਜਿਨ੍ਹਾਂ ਨੇ ਗੁਰੂ ਘਰ ਦਾ ਆਸ਼ੀਰਵਾਦ ਲਿਆ।
ਦੱਸ ਦੇਈਏ ਕਿ ਗਾਇਕ ਅਖਿਲ ਦੀ ਇਹ ਡੈਬਿਊ ਫ਼ਿਲਮ ਹੈ। ਇਸ ਫ਼ਿਲਮ ’ਚ ਅਖਿਲ ਨਾਲ ਰੁਬੀਨਾ ਬਾਜਵਾ ਵੀ ਮੁੱਖ ਭੂਮਿਕਾ ਨਿਭਾਉਂਦੀ ਨਜ਼ਰ ਆਵੇਗੀ।
ਫ਼ਿਲਮ ਦੇ ਬਾਕੀ ਕਿਰਦਾਰਾਂ ਨੂੰ ਨਿਰਮਲ ਰਿਸ਼ੀ, ਹਾਰਬੀ ਸੰਘਾ, ਕਰਮਜੀਤ ਅਨਮੋਲ ਤੇ ਪੁਨੀਤ ਇੱਸਰ ਨਿਭਾਉਂਦੇ ਨਜ਼ਰ ਆਉਣਗੇ, ਜੋ ਇਸ ਕਹਾਣੀ ਨੂੰ ਹੋਰ ਵੀ ਨਵੇਂ ਰੰਗਾਂ ਤੇ ਕਾਮੇਡੀ ਦੇ ਠਹਾਕਿਆਂ ਨਾਲ ਭਰ ਦੇਣਗੇ।
ਇਸ ਫ਼ਿਲਮ ਨੂੰ ਪ੍ਰੀਤੀ ਸਪਰੂ ਨੇ ਆਪਣੇ ਪ੍ਰੋਡਕਸ਼ਨ ਸਾਈਂ ਸਪਰੂ ਕ੍ਰਿਏਸ਼ਨਜ਼ ਹੇਠ ਜ਼ੀ ਸਟੂਡੀਓਜ਼ ਦੇ ਸਹਿਯੋਗ ਨਾਲ ਲਿਖਿਆ-ਨਿਰਦੇਸ਼ਿਤ ਤੇ ਨਿਰਮਿਤ ਕੀਤਾ ਹੈਕ, ਜੋ 9 ਸਤੰਬਰ ਨੂੰ ਦੁਨੀਆ ਭਰ ’ਚ ਰਿਲੀਜ਼ ਹੋਵੇਗੀ।
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਸੋਨੂੰ ਸੂਦ ਨੇ ਆਪਣੇ ਪਰਿਵਾਰ ਨਾਲ ਬੱਪਾ ਨੂੰ ਦਿੱਤੀ ਵਿਦਾਈ, ਪਤਨੀ ਗਣੇਸ਼ ਜੀ ਦੇ ਕੰਨ ’ਚ ਕੁਝ ਬੋਲਦੀ ਆਈ ਨਜ਼ਰ
NEXT STORY