ਚੰਡੀਗੜ੍ਹ (ਬਿਊਰੋ)– ਪੰਜਾਬੀ ਫ਼ਿਲਮ ‘ਤੇਰੀ ਮੇਰੀ ਗੱਲ ਬਣ ਗਈ’ 9 ਸਤੰਬਰ ਨੂੰ ਸਿਨੇਮਾਘਰਾਂ ’ਚ ਰਿਲੀਜ਼ ਹੋ ਗਈ ਹੈ। ਇਸ ਫ਼ਿਲਮ ਨੂੰ ਲੈ ਕੇ ਦਰਸ਼ਕਾਂ ਦੀ ਪ੍ਰਤੀਕਿਰਿਆ ਵੀ ਸਾਹਮਣੇ ਆ ਚੁੱਕੀ ਹੈ। ਦਰਸ਼ਕਾਂ ਵਲੋਂ ਫ਼ਿਲਮ ਨੂੰ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ : ਸ਼ਹਿਨਾਜ਼ ਨੇ ਸਲਮਾਨ ਨੂੰ ਲੈ ਕੇ ਆਖੀ ਵੱਡੀ ਗੱਲ, ਕਿਹਾ- ਸੰਘਰਸ਼ ਦੇ ਦਿਨਾਂ 'ਚ ਮਿਲਿਆ ਸੀ ਸਬਕ
ਦੱਸ ਦੇਈਏ ਕਿ ਫ਼ਿਲਮ ਰਾਹੀਂ ਪੰਜਾਬੀ ਗਾਇਕ ਅਖਿਲ ਨੇ ਆਪਣਾ ਪਾਲੀਵੁੱਡ ਡੈਬਿਊ ਕੀਤਾ ਹੈ। ਫ਼ਿਲਮ ’ਚ ਰੁਬੀਨਾ ਬਾਜਵਾ, ਪ੍ਰੀਤੀ ਸਪਰੂ ਤੇ ਗੁੱਗੂ ਗਿੱਲ ਵੀ ਅਹਿਮ ਭੂਮਿਕਾ ਨਿਭਾਅ ਰਹੇ ਹਨ।
ਫ਼ਿਲਮ ’ਚ ਪੁਨੀਤ ਇੱਸਰ, ਨਿਰਮਲ ਰਿਸ਼ੀ, ਕਰਮਜੀਤ ਅਨਮੋਲ, ਹਾਰਬੀ ਸੰਘਾ, ਡੋਲੀ ਮੱਟੂ, ਅਲਕਾ ਕੌਸ਼ਲ ਤੇ ਤੇਜ ਸਪਰੂ ਨੇ ਵੀ ਵਧੀਆ ਕੰਮ ਕੀਤਾ ਹੈ।
ਫ਼ਿਲਮ ਨੂੰ ਪ੍ਰੀਤੀ ਸਪਰੂ ਨੇ ਬਣਾਇਆ ਹੈ। ਇਸ ਦੇ ਐਸੋਸੀਏਟ ਰਾਈਟਰ, ਡਾਇਰੈਕਟਰ ਤੇ ਪ੍ਰੋਡਿਊਸਰ ਉਪਵਾਨ ਸੁਦਰਸ਼ਨ ਹਨ।
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਸ਼ਹਿਨਾਜ਼ ਨੇ ਸਲਮਾਨ ਨੂੰ ਲੈ ਕੇ ਆਖੀ ਵੱਡੀ ਗੱਲ, ਕਿਹਾ- ਸੰਘਰਸ਼ ਦੇ ਦਿਨਾਂ 'ਚ ਮਿਲਿਆ ਸੀ ਸਬਕ
NEXT STORY