ਮੁੰਬਈ (ਬਿਊਰੋ) : ਫ਼ਿਲਮ 'ਦਿ ਡਾਇਰੀ ਆਫ ਵੈਸਟ ਬੰਗਾਲ' ਦਾ ਟਰੇਲਰ ਕੁਝ ਸਮਾਂ ਪਹਿਲਾ ਹੀ ਰਿਲੀਜ਼ ਹੋਇਆ ਹੈ, ਜਿਸ ਨੂੰ ਵੇਖਦੇ ਹੀ ਲੋਕਾਂ 'ਚ ਹਾਹਾਕਾਰ ਮਚ ਗਿਆ। ਪੱਛਮੀ ਬੰਗਾਲ ਪੁਲਸ ਨੇ ਇਸ ਮਾਮਲੇ 'ਚ ਫ਼ਿਲਮ ਦੇ ਨਿਰਦੇਸ਼ਕ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ ਅਤੇ ਉਨ੍ਹਾਂ ਨੂੰ ਪੁੱਛਗਿੱਛ ਲਈ ਬੁਲਾਇਆ। ਇਹ ਫ਼ਿਲਮ ਪੱਛਮੀ ਬੰਗਾਲ ਦੇ ਕੱਟੜਪੰਥੀ ਸੰਗਠਨ ਰੋਹਿੰਗਿਆ ਮੁਸਲਮਾਨਾਂ 'ਤੇ ਆਧਾਰਿਤ ਦੱਸੀ ਜਾਂਦੀ ਹੈ।
ਦੱਸ ਦੇਈਏ ਕਿ ਫ਼ਿਲਮ ‘ਦਿ ਡਾਇਰੀ ਆਫ ਵੈਸਟ ਬੰਗਾਲ’ ਦੇ ਸਬੰਧ ਵਿੱਚ ਪੱਛਮੀ ਬੰਗਾਲ ਪੁਲਸ ਨੇ ਆਈ. ਪੀ. ਸੀ. ਦੀ ਧਾਰਾ 120(ਬੀ), 153ਏ, 501, 504, 505, 295ਏ ਅਤੇ ਆਈ. ਟੀ. ਐਕਟ ਦੀ ਧਾਰਾ 66ਡੀ, 84ਬੀ ਅਤੇ ਸਿਨੇਮੈਟੋਗ੍ਰਾਫੀ ਐਕਟ ਦੀ ਧਾਰਾ 7 ਦੇ ਤਹਿਤ ਐੱਫ. ਆਈ. ਆਰ. ਦਰਜ ਕੀਤੀ ਹੈ।
ਨਿਰਮਾਤਾਵਾਂ 'ਤੇ 'ਦਿ ਡਾਇਰੀ ਆਫ ਵੈਸਟ ਬੰਗਾਲ' ਰਾਹੀਂ ਪੱਛਮੀ ਬੰਗਾਲ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਹੈ। ਉਥੇ ਹੀ ਨਿਰਦੇਸ਼ਕ ਸਨੋਜ ਮਿਸ਼ਰਾ ਨੂੰ 30 ਮਈ ਨੂੰ ਦੁਪਹਿਰ 12 ਵਜੇ ਮਾਮਲੇ ਦੀ ਜਾਂਚ ਕਰ ਰਹੇ ਅਧਿਕਾਰੀ ਸੁਭਾਬ੍ਰਤ ਕਾਰ ਦੇ ਸਾਹਮਣੇ ਪੁੱਛਗਿੱਛ ਲਈ ਥਾਣੇ 'ਚ ਹਾਜ਼ਰ ਹੋਣਾ ਹੋਵੇਗਾ।
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।
ਪੱਛਮੀ ਬੰਗਾਲ ’ਚ ‘ਕੇਰਲਾ ਸਟੋਰੀ’ ਸਿਰਫ਼ ਇਕ ਸਿਨੇਮਾ ਘਰ ’ਚ ਪ੍ਰਦਰਸ਼ਿਤ
NEXT STORY