ਜਲੰਧਰ (ਬਿਊਰੋ) - ਪੰਜਾਬੀ ਫ਼ਿਲਮ ਇੰਡਸਟਰੀ ਤੋਂ ਇਸ ਵੇਲੇ ਦੀ ਵੱਡੀ ਤੇ ਬੁਰੀ ਖ਼ਬਰ ਸਾਹਮਣੇ ਆ ਰਹੀ ਹੈ ਕਿ 'ਲੰਬੜਦਾਰ', 'ਜਾਅਲੀ ਪਾਸਪੋਰਟ', 'ਪਿਆਰ ਨਸੀਬਾਂ ਦਾ', 'ਜ਼ਖਮੀ, 'ਖੂਨ ਸ਼ਰੀਕਾਂ ਦਾ' ਸਣੇ ਕਈ ਫ਼ਿਲਮਾਂ 'ਚ ਕੰਮ ਕਰਨ ਵਾਲੀ ਅਦਾਕਾਰਾ ਆਰਤੀ ਗੌਰੀ ਦਾ ਦਿਹਾਂਤ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਆਰਤੀ ਗੌਰੀ ਪਿਛਲੇ ਕਈ ਸਾਲਾਂ ਤੋਂ ਸਿਹਤ ਸਬੰਧੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੀ ਸੀ। ਦੱਸ ਦਈਏ ਕਿ ਜਦੋਂ ਆਰਤੀ ਗੌਰੀ ਨੇ ਫ਼ਿਲਮਾਂ ‘ਚ ਕੰਮ ਕੀਤਾ ਸੀ, ਉਸ ਸਮੇਂ ਪੰਜਾਬੀ ਫ਼ਿਲਮ ਇੰਡਸਟਰੀ ਬੁਰੇ ਦੌਰ 'ਚੋਂ ਲੰਘ ਰਹੀ ਸੀ। ਇਸੇ ਕਰਕੇ ਉਨ੍ਹਾਂ ਦੀਆਂ ਜ਼ਿਆਦਾਤਰ ਫ਼ਿਲਮਾਂ ਰਿਲੀਜ਼ ਨਹੀਂ ਹੋ ਸਕੀਆਂ ਸਨ।
ਇਹ ਖ਼ਬਰ ਵੀ ਪੜ੍ਹੋ : ਪੰਮੀ ਬਾਈ ਤੇ ਸਿੱਧੂ ਦੇ ਪਿਤਾ ਬਲਕੌਰ ਸਿੰਘ ਪਹੁੰਚੇ ਢੱਡਰੀਆਂ ਵਾਲੇ ਦੇ ਘਰ, ਮਾਤਾ ਪਰਮਿੰਦਰ ਕੌਰ ਦੇ ਦਿਹਾਂਤ 'ਤੇ ਪ੍ਰਗਟਾਇਆ ਸੋਗ
ਇਹ ਖ਼ਬਰ ਵੀ ਪੜ੍ਹੋ : 1000 ਕਰੋੜ ਦਾ ਪੋਂਜੀ ਘਪਲਾ, ਗੋਵਿੰਦਾ ਤੋਂ ਪੁੱਛਗਿੱਛ ਕਰ ਸਕਦੀ ਹੈ ਓਡਿਸ਼ਾ ਪੁਲਸ
ਦੱਸਣਯੋਗ ਹੈ ਕਿ ਆਰਤੀ ਗੌਰੀ ਨੇ ਇੰਦਰਜੀਤ ਨਾਂ ਦੇ ਸ਼ਖਸ ਨਾਲ ਵਿਆਹ ਕਰਵਾਇਆ ਸੀ, ਜੋ ਫ਼ਿਲਮਾਂ ‘ਚ ਕਾਫ਼ੀ ਸਰਗਰਮ ਸਨ। ਅਜਿਹਾ ਵੀ ਦੱਸਿਆ ਜਾ ਰਿਹਾ ਹੈ ਕਿ ਵਿਆਹ ਤੋਂ ਕੁਝ ਕ ਸਾਲਾਂ ਬਾਅਦ ਆਰਤੀ ਗੌਰੀ ਨਾਲ ਇਕ ਅਜਿਹਾ ਹਾਦਸਾ ਵਾਪਰਿਆ, ਜਿਸ ਨੇ ਉਨ੍ਹਾਂ ਦੀ ਪੂਰੀ ਜ਼ਿੰਦਗੀ ਹੀ ਬਦਲ ਕੇ ਰੱਖ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ‘ਚ ਉਨ੍ਇੰਹਾਂ ਦੇ ਪਤੀ ਦਰਜੀਤ ਦੀਆਂ ਅੱਖਾਂ ਨੂੰ ਕਾਫ਼ੀ ਨੁਕਸਾਨ ਪਹੁੰਚਿਆ ਸੀ। ਇਸ ਹਾਦਸੇ ਤੋਂ ਬਾਅਦ ਇੰਦਰਜੀਤ ਦੀ ਮੌਤ ਹੋ ਗਈ ਸੀ। ਪਤੀ ਦੀ ਮੌਤ ਤੋਂ ਬਾਅਦ ਆਰਤੀ ਗੌਰੀ ਨੇ ਫ਼ਿਲਮੀ ਦੁਨੀਆ ਨੂੰ ਹਮੇਸ਼ਾ ਲਈ ਅਲਵਿਦਾ ਆਖ ਕੇ ਆਪਣਾ ਫਿਲਮੀ ਕਰੀਅਰ ਦਾ ਅੰਤ ਕਰ ਦਿੱਤਾ ਸੀ। ਇਸ ਤੋਂ ਬਾਅਦ ਉਸ ਨੂੰ ਕਦੇ ਵੀ ਕਿਸੇ ਪੰਜਾਬੀ ਫ਼ਿਲਮ 'ਚ ਨਹੀਂ ਵੇਖਿਆ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਪ੍ਰਭਾਸ ਦੀ 'ਸਲਾਰ' ਨੇ ਰਿਲੀਜ਼ਿੰਗ ਤੋਂ ਪਹਿਲਾਂ ਹੀ ਕੀਤਾ ਕਰੋੜਾਂ ਦਾ ਕਾਰੋਬਾਰ, ਜਾਣੋ ਕਿਵੇਂ
NEXT STORY