ਐਂਟਰਟੇਨਮੈਂਟ ਡੈਸਕ– ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ ਦੀ ਟੀਮ ਨੇ ਮੋਹਾਲੀ ਦੇ ਪਿੰਡ ਬਲੌਂਗੀ ਤੋਂ ਇਕ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ ਹੈ। ਗੈਂਗਸਟਰ ਦੀ ਪਛਾਣ ਦਵਿੰਦਰ ਬੰਬੀਹਾ ਗੈਂਗ ਦੇ ਸਾਥੀ ਅੰਮ੍ਰਿਤਪਾਲ ਸਿੰਘ ਉਰਫ਼ ਨੰਨੂ ਵਜੋਂ ਹੋਈ ਹੈ। ਇਸ ਨੇ ਮੋਹਾਲੀ ਦੇ ਕਟਾਣੀ ਪ੍ਰੀਮੀਅਮ ਢਾਬੇ ’ਤੇ ਗੋਲੀਬਾਰੀ ਕੀਤੀ ਸੀ। ਗੋਲੀਬਾਰੀ ਤੋਂ ਕੁਝ ਸਮਾਂ ਪਹਿਲਾਂ ਪੰਜਾਬੀ ਗੀਤਕਾਰ ਬੰਟੀ ਬੈਂਸ ਉਥੇ ਬੈਠਾ ਸੀ। ਇਨ੍ਹਾਂ ਲੋਕਾਂ ਨੇ ਉਸ ਨੂੰ ਨਿਸ਼ਾਨਾ ਬਣਾਇਆ ਸੀ ਪਰ ਗੋਲੀ ਚੱਲਣ ਤੋਂ ਪਹਿਲਾਂ ਹੀ ਉਹ ਉਥੋਂ ਚਲਾ ਗਿਆ ਸੀ।
ਇਹ ਖ਼ਬਰ ਵੀ ਪੜ੍ਹੋ : ਵਧਾਈਆਂ! ਮਾਂ ਬਣਨ ਵਾਲੀ ਹੈ ਦੀਪਿਕਾ ਪਾਦੁਕੋਣ, 7 ਮਹੀਨਿਆਂ ਬਾਅਦ ਦੇਵੇਗੀ ਬੱਚੇ ਨੂੰ ਜਨਮ
ਸਿੱਧੂ ਮੂਸੇ ਵਾਲਾ ਦਾ ਰਹਿ ਚੁੱਕੈ ਮੈਨੇਜਰ
ਗੀਤਕਾਰ ਬੰਟੀ ਬੈਂਸ ਸਿੱਧੂ ਮੂਸੇ ਵਾਲਾ ਦਾ ਮੈਨੇਜਰ ਰਿਹਾ ਹੈ। ਦਵਿੰਦਰ ਬੰਬੀਹਾ ਗੈਂਗ ਵਲੋਂ ਉਸ ਤੋਂ 1 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ। ਇਹ ਫਾਇਰਿੰਗ ਉਸ ’ਤੇ ਜਬਰੀ ਪੈਸੇ ਨਾ ਦੇਣ ਕਾਰਨ ਕੀਤੀ ਗਈ ਸੀ। ਫੜੇ ਗਏ ਮੁਲਜ਼ਮਾਂ ਤੋਂ ਮੁੱਢਲੀ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ 2 ਮੁਲਜ਼ਮ ਰਾਣਾ ਤੇ ਅਰਸ਼ਜੋਤ ਅਜੇ ਵੀ ਫਰਾਰ ਹਨ।
ਲੱਕੀ ਪਟਿਆਲ ਦੇ ਇਸ਼ਾਰੇ ’ਤੇ ਚਲਾਈਆਂ ਗੋਲੀਆਂ
ਮੁਲਜ਼ਮ ਨੇ ਪੁਲਸ ਕੋਲ ਕਬੂਲ ਕੀਤਾ ਕਿ ਉਸ ਨੇ ਵਿਦੇਸ਼ ’ਚ ਬੈਠੇ ਲੱਕੀ ਪਟਿਆਲ ਦੇ ਕਹਿਣ ’ਤੇ ਗੋਲੀਆਂ ਚਲਾਈਆਂ ਸਨ। ਇਸ ਦੇ ਨਾਲ ਹੀ ਇਸ ਮਾਮਲੇ ਦੇ ਇਕ ਮੁਲਜ਼ਮ ਫ਼ਿਰੋਜ਼ ਨੂੰ ਹਰਿਆਣਾ ਪੁਲਸ ਨੇ ਕੱਲ ਇਕ ਮੁਕਾਬਲੇ ’ਚ ਗ੍ਰਿਫ਼ਤਾਰ ਕਰ ਲਿਆ ਸੀ। ਇਹ ਮੁਲਜ਼ਮ ਰਾਜਸਥਾਨ ਦਾ ਰਹਿਣ ਵਾਲਾ ਹੈ। ਉਨ੍ਹਾਂ ਲਈ ਪੈਸੇ ਤੇ ਹਥਿਆਰਾਂ ਦਾ ਪ੍ਰਬੰਧ ਵੀ ਲੱਕੀ ਪਟਿਆਲ ਵਲੋਂ ਕੀਤਾ ਗਿਆ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਿਰਆ ਕੁਮੈਂਟ ਕਰਕੇ ਸਾਂਝੀ ਕਰੋ।
ਕਪਿਲ ਸ਼ਰਮਾ ਨਾਲ ਝਗੜੇ ’ਤੇ ਸੁਨੀਲ ਗਰੋਵਰ ਦਾ ਵੱਡਾ ਬਿਆਨ, ‘ਸਾਡੀ ਲੜਾਈ ਸਿਰਫ਼ ਇਕ ਪਬਲੀਸਿਟੀ ਸਟੰਟ’
NEXT STORY