ਕੋਚੀ (ਭਾਸ਼ਾ) - ਕੇਰਲ ਹਾਈ ਕੋਰਟ ਨੇ ਮੰਗਲਵਾਰ ਨੂੰ ਕਿਹਾ ਕਿ ‘ਦਿ ਕੇਰਲ ਸਟੋਰੀ 2-ਗੋਜ਼ ਬਿਓਂਡ’ ’ਚ ਕੇਰਲ ਵਰਗੇ ਧਰਮਨਿਰਪੱਖ ਸੂਬੇ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਗਿਆ ਹੈ, ਜਿੱਥੇ ਹਰ ਕੋਈ ਭਾਈਚਾਰਕ ਸਾਂਝ ਨਾਲ ਰਹਿੰਦਾ ਹੈ। ਅਦਾਲਤ ਨੇ ਇਹ ਵੀ ਕਿਹਾ ਕਿ ਸੂਬੇ ਦੇ ਨਾਂ ਦੀ ਵਰਤੋਂ ਕਰਨਾ ਅਤੇ ਇਹ ਦਾਅਵਾ ਕਰਨਾ ਕਿ ਫਿਲਮ ਸੱਚੇ ਤੱਥਾਂ ’ਤੇ ਆਧਾਰਿਤ ਹੈ, ਸੂਬੇ ਵਿਚ ਫਿਰਕੂ ਤਣਾਅ ਪੈਦਾ ਕਰ ਸਕਦਾ ਹੈ।
ਇਹ ਵੀ ਪੜ੍ਹੋ: ਦੀਪਿਕਾ ਕੱਕੜ ਦੀ Health ਨੂੰ ਲੈ ਕੇ ਵੱਡੀ ਅਪਡੇਟ; ਪੇਟ 'ਚੋਂ ਕੱਢੀ ਗਈ 13mm ਦੀ ਗੰਢ
ਜਸਟਿਸ ਬੇਚੂ ਕੁਰੀਅਨ ਥਾਮਸ ਨੇ ‘ਦਿ ਕੇਰਲ ਸਟੋਰੀ 2-ਗੋਜ਼ ਬਿਓਂਡ’ ਨੂੰ ਜਨਤਕ ਪ੍ਰਦਰਸ਼ਨ ਲਈ ਦਿੱਤੇ ਗਏ ਸਰਟੀਫਿਕੇਟ ਨੂੰ ਰੱਦ ਕਰਨ ਦੀ ਮੰਗ ਕਰਨ ਵਾਲੀਆਂ ਤਿੰਨ ਵੱਖ-ਵੱਖ ਪਟੀਸ਼ਨਾਂ ’ਤੇ ਦਲੀਲਾਂ ਸੁਣਦਿਆਂ ਇਹ ਟਿੱਪਣੀ ਕੀਤੀ। ਮੰਗਲਵਾਰ ਨੂੰ ਦੁਪਹਿਰ ਦੇ ਖਾਣੇ ਤੋਂ ਬਾਅਦ ਦੇ ਸੈਸ਼ਨ ਵਿਚ ਜਦੋਂ ਇਹ ਮਾਮਲਾ ਦੁਬਾਰਾ ਸੁਣਵਾਈ ਲਈ ਆਇਆ, ਤਾਂ ਅਦਾਲਤ ਨੂੰ ਦੱਸਿਆ ਗਿਆ ਕਿ ਫਿਲਮ ਦੇ ਨਿਰਮਾਤਾ ਫਿਲਮ ਦੇ ਟੀਜ਼ਰ ਨੂੰ ਵਾਪਸ ਲੈਣ ਦੇ ਇੱਛੁਕ ਹਨ। ਇਸ ਤੋਂ ਬਾਅਦ ਅਦਾਲਤ ਨੇ ਕਿਹਾ ਕਿ ਉਹ ਬੁੱਧਵਾਰ ਯਾਨੀ ਅੱਜ ਇਸ ਮਾਮਲੇ ਦੀ ਮੁੜ ਸੁਣਵਾਈ ਕਰੇਗੀ, ਜਿਸ ਦੌਰਾਨ ਇਹ ਤੈਅ ਕੀਤਾ ਜਾਵੇਗਾ ਕਿ 27 ਫਰਵਰੀ ਨੂੰ ਇਸ ਦੀ ਨਿਰਧਾਰਿਤ ਰਿਲੀਜ਼ ਤੋਂ ਪਹਿਲਾਂ ਫਿਲਮ ਦੇਖੀ ਜਾਵੇ ਜਾਂ ਨਹੀਂ।
ਇਹ ਵੀ ਪੜ੍ਹੋ: ਬ੍ਰੇਕਅੱਪ ਦਾ ਦਰਦ ਨਾ ਸਹਿ ਸਕੀ YouTuber, ਵਲੌਗਰ ਪ੍ਰੇਮੀ ਨਾਲ ਬਹਿਸ ਮਗਰੋਂ ਚੁੱਕ ਲਿਆ ਖੌਫਨਾਕ ਕਦਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਬ੍ਰੇਕਅੱਪ ਦਾ ਦਰਦ ਨਾ ਸਹਿ ਸਕੀ YouTuber, ਵਲੌਗਰ ਪ੍ਰੇਮੀ ਨਾਲ ਬਹਿਸ ਮਗਰੋਂ ਚੁੱਕ ਲਿਆ ਖੌਫਨਾਕ ਕਦਮ
NEXT STORY