ਜਲੰਧਰ (ਬਿਊਰੋ)- ਪੰਜਾਬੀ ਸਿਨੇਮਾ ਦੇ ਸਟਾਰ ਅਦਾਕਾਰ ਗਿੱਪੀ ਗਰੇਵਾਲ ਦੀ ਨਵੀਂ ਪੰਜਾਬੀ ਫ਼ਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਦੀ ਇੰਨੀਂ ਦਿਨੀਂ ਫ਼ਿਲਮੀ ਗਲਿਆਰਿਆਂ 'ਚ ਕਾਫ਼ੀ ਚਰਚਾ ਅਤੇ ਖਿੱਚ ਦਾ ਕੇਂਦਰ ਬਿੰਦੂ ਬਣੀ ਹੋਈ ਹੈ। ਫ਼ਿਲਮ ਦਾ ਦੂਜਾ ਗੀਤ 'ਅਸ਼ਕੇ' ਭਲਕੇ 20 ਅਗਸਤ ਨੂੰ ਵੱਖ-ਵੱਖ ਪਲੇਟਫ਼ਾਰਮ 'ਤੇ ਰਿਲੀਜ਼ ਹੋ ਗਿਆ ਹੈ। ਫ਼ਿਲਮ ਦੇ ਰਿਲੀਜ਼ ਹੋ ਰਹੇ ਉਕਤ ਖੂਬਸੂਰਤ ਗਾਣੇ ਦੀ ਗੱਲ ਕੀਤੀ ਜਾਵੇ ਤਾਂ ਇਸ ਨੂੰ ਆਵਾਜ਼ ਦੇਣ ਦੇ ਨਾਲ-ਨਾਲ ਸੰਗੀਤ ਸੰਯੋਜਨਤਾ ਵੀ ਗਿੱਪੀ ਗਰੇਵਾਲ ਵੱਲੋਂ ਕੀਤੀ ਗਈ ਹੈ, ਜਦਕਿ ਮਨ ਨੂੰ ਮੋਹ ਲੈਣ ਵਾਲੇ ਇਸ ਗਾਣੇ ਦੇ ਬੋਲ ਅਤੇ ਕੰਪੋਜੀਸ਼ਨ ਦੀ ਸਿਰਜਣਾ ਹੈਪੀ ਰਾਏਕੋਟੀ ਨੇ ਕੀਤੀ ਹੈ।
ਜੀਓ ਸਟੂਡਿਓਜ਼', 'ਹੰਬਲ ਮੋਸ਼ਨ ਪਿਕਚਰਜ਼' ਅਤੇ 'ਪਨੋਰਮਾ ਸਟੂਡਿਓਜ਼' ਵੱਲੋਂ ਪੇਸ਼ ਕੀਤੀ ਜਾ ਰਹੀ ਉਕਤ ਅਰਥ-ਭਰਪੂਰ ਫ਼ਿਲਮ ਦਾ ਨਿਰਮਾਣ ਰਵਨੀਤ ਕੌਰ ਗਰੇਵਾਲ, ਜਯੋਤੀ ਦੇਸ਼ਪਾਂਡੇ, ਕੁਮਾਰ ਮੰਗਤ ਪਾਠਕ, ਅਭਿਸ਼ੇਕ ਪਾਠਕ, ਦਿਵਿਆ ਧਮੀਜਾ, ਮੁਰਲੀਧਰ ਛਤਵਾਨੀ, ਸੰਜੀਵ ਜੋਸ਼ੀ, ਭਾਨਾ ਲਾ ਅਤੇ ਵਿਨੋਦ ਅਸਵਾਲ ਦੁਆਰਾ ਕੀਤਾ ਗਿਆ ਹੈ, ਜਦਕਿ ਨਿਰਦੇਸ਼ਨ ਅਤੇ ਲੇਖਨ ਦੀ ਦੋਹਰੀ ਜਿੰਮੇਵਾਰੀ ਗਿੱਪੀ ਗਰੇਵਾਲ ਵੱਲੋਂ ਹੀ ਨਿਭਾਈ ਗਈ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੰਗਨਾ ਦੀ ਫ਼ਿਲਮ ਖਿਲਾਫ ਪੰਜਾਬ ਭਾਜਪਾ, "ਪਹਿਲਾਂ ਪੁੱਛ ਤਾਂ ਲੈਂਦੀ"
NEXT STORY