ਨਵੀਂ ਦਿੱਲੀ (ਭਾਸ਼ਾ) - ਸੁਪਰੀਮ ਕੋਰਟ ਨੇ ਕਥਿਤ ਦੋਸ਼ੀ ਸੁਕੇਸ਼ ਚੰਦਰਸ਼ੇਖਰ ਤੇ ਉਸਦੀ ਪਤਨੀ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ, ਜਿਸ ’ਚ ਸੁਰੱਖਿਆ ਕਾਰਨਾਂ ਕਰਕੇ ਉਨ੍ਹਾਂ ਨੂੰ ਮੰਡੋਲੀ ਜੇਲ ਤੋਂ ਦਿੱਲੀ ਤੋਂ ਬਾਹਰ ਦੀ ਜੇਲ ’ਚ ਤਬਦੀਲ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ : ਬੈਗ ਲੈ ਕੇ ਸਕੂਟਰ ਤੋਂ ਰਾਸ਼ਨ ਲੈਣ ਨਿਕਲੇ ਅਰਿਜੀਤ ਸਿੰਘ, ਦਿਲ ਨੂੰ ਛੂਹ ਰਹੀ ਸਾਦਗੀ ਭਰੀ ਵੀਡੀਓ
ਅਦਾਲਤ ਨੇ ਸੁਕੇਸ਼ ਨੂੰ ਕਿਹਾ ਕਿ ਪਟੀਸ਼ਨ ਬੇਬੁਨਿਆਦ ਹੈ ਅਤੇ ਪਟੀਸ਼ਨਕਰਤਾਵਾਂ ਦੀ ਇਸ ਗੱਲ ’ਤੇ ਵਿਸ਼ਵਾਸ ਕਰਨ ਦੀ ਕੋਈ ਵਾਜਬ ਵਜ੍ਹਾ ਨਹੀਂ ਹੈ। ਚੰਦਰਸ਼ੇਖਰ ਤੇ ਉਨ੍ਹਾਂ ਦੀ ਪਤਨੀ ਲੀਨਾ ਪਾਲੋਸ ਨੇ ਰਾਸ਼ਟਰੀ ਰਾਜਧਾਨੀ ਦਿੱਲੀ ਦੀ ਮੰਡੋਲੀ ਜੇਲ ਤੋਂ ਇਹ ਦਾਅਵਾ ਕਰਦੇ ਹੋਏ ਆਪਣੇ ਆਪ ਨੂੰ ਸ਼ਿਫਟ ਕਰਨ ਦੀ ਬੇਨਤੀ ਕੀਤੀ ਸੀ ਕਿ ਉੱਥੇ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਹੈ।
ਇਹ ਖ਼ਬਰ ਵੀ ਪੜ੍ਹੋ : ਮੁਸ਼ਕਿਲਾਂ ’ਚ ਘਿਰੀ ‘ਦਿ ਕੇਰਲ ਸਟੋਰੀ’ ਦੀ ਅਦਾ ਸ਼ਰਮਾ, ਕਾਨਟੈਕਟ ਡਿਟੇਲ ਹੋਈ ਆਨਲਾਈਨ ਲੀਕ
ਜਸਟਿਸ ਅਜੈ ਰਸਤੋਗੀ ਅਤੇ ਬੇਲਾ ਐਮ. ਤ੍ਰਿਵੇਦੀ ਦੇ ਬੈਂਚ ਨੇ ਕਿਹਾ ਕਿ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਾਰੇ ਸਾਵਧਾਨੀ ਦੇ ਉਪਾਅ ਕੀਤੇ ਗਏ ਹਨ। ਅਦਾਲਤ ਨੇ ਕਿਹਾ ਕਿ ਚੰਦਰਸ਼ੇਖਰ ਨੂੰ ਹੋਰ ਕੈਦੀਆਂ ਤੋਂ ਵੱਖ ਕਰਨ ਲਈ ਸੀ.ਸੀ.ਟੀ.ਵੀ. ਨਿਗਰਾਨੀ ਦੇ ਨਾਲ-ਨਾਲ ਇੱਕ ਵੱਖਰੇ ਸੈੱਲ ’ਚ ਰੱਖਿਆ ਗਿਆ ਹੈ।
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।
ਕਦੇ ਵੀ ਮੋਹਰੀ ਔਰਤ ਬਣਨ ਲਈ ਆਦਰਸ਼ਾਂ ਦਾ ਪਾਲਣ ਕਰਨ ਦੇ ਚੱਕਰਾਂ ’ਚ ਨਹੀਂ ਪਵਾਂਗੀ : ਭੂਮੀ ਪੇਡਨੇਕਰ
NEXT STORY