ਮਨੋਰੰਜਨ ਡੈਸਕ - ਸੰਗੀਤ ਇੰਡਸਟਰੀ ਨੇ ਇਕ ਵਾਰ ਫਿਰ ਤੋਂ ਭਿਆਨਕ ਖ਼ਬਰ ਦਿੱਤੀ ਹੈ ਜਿਸ ਨੇ ਪ੍ਰਸ਼ੰਸਕਾਂ ਦੇ ਦਿਲਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਦੱਸ ਦਈਏ ਕਿ ਮਸ਼ਹੂਰ ਸਿੰਗਰ ਤੇ ਅਦਾਕਾਰ ਪ੍ਰਸ਼ਾਂਤ ਤਮਾਂਗ ਦਾ ਅਚਾਨਕ ਦੇਹਾਂਤ ਹੋ ਗਿਆ ਹੈ, ਜਿਸ ਨਾਲ ਇੰਡਸਟਰੀ ’ਚ ਸੋਗ ਦੀ ਲਹਿਰ ਦੌੜ ਗਈ ਹੈ। "ਇੰਡੀਅਨ ਆਈਡਲ" ਸੀਜ਼ਨ 3 ਦੇ ਜੇਤੂ ਪ੍ਰਸ਼ਾਂਤ ਤਮਾਂਗ ਦਾ 11 ਜਨਵਰੀ, 2026 ਨੂੰ ਨਵੀਂ ਦਿੱਲੀ ’ਚ ਦੇਹਾਂਤ ਹੋ ਗਿਆ। ਉਹ ਸਿਰਫ਼ 43 ਸਾਲ ਦੀ ਉਮਰ ’ਚ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ।
ਮਿਲੀ ਜਾਣਕਾਰੀ ਅਨੁਸਾਰ, ਉਹ ਆਪਣੇ ਘਰ ’ਚ ਮ੍ਰਿਤਕ ਪਾਇਆ ਗਿਆ। ਸ਼ੁਰੂਆਤੀ ਰਿਪੋਰਟਾਂ ’ਚ ਦਿਲ ਦਾ ਦੌਰਾ ਪੈਣ ਦਾ ਸੰਕੇਤ ਹੈ, ਹਾਲਾਂਕਿ ਅਜੇ ਤੱਕ ਕੋਈ ਅਧਿਕਾਰਤ ਡਾਕਟਰੀ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਕਥਿਤ ਤੌਰ 'ਤੇ ਉਸਨੂੰ ਦਵਾਰਕਾ ਦੇ ਇੱਕ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਉਹ ਹਾਲ ਹੀ ’ਚ ਅਰੁਣਾਚਲ ਪ੍ਰਦੇਸ਼ ’ਚ ਇੱਕ ਪ੍ਰੋਗਰਾਮ ਪੂਰਾ ਕਰਨ ਤੋਂ ਬਾਅਦ ਦਿੱਲੀ ਵਾਪਸ ਆਇਆ ਸੀ। ਉਸਦੀ ਮੌਤ ਦੀ ਖ਼ਬਰ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ।
ਕ੍ਰੀਤੀ ਸੇਨਨ ਦੀ ਭੈਣ ਨੂਪੁਰ ਨੇ ਕਰਵਾਇਆ ਇਸਾਈ ਰਿਤੀ ਰਿਵਾਜ਼ਾ ਨਾਲ ਵਿਆਹ, ਸਫੇਦ ਗਾਊਨ 'ਚ ਕਹਿਰ ਢਾਉਂਦੀ ਦਿਖੀ ਅਦਾਕਾਰਾ
NEXT STORY