ਜਲੰਧਰ- ਸਤਿੰਦਰ ਸਰਤਾਜ ਪੰਜਾਬੀ ਇੰਡਸਟਰੀ ਦੇ ਟੌਪ ਗਾਇਕਾਂ ਵਿੱਚੋਂ ਇੱਕ ਹਨ। ਇਹੀ ਨਹੀਂ ਉਹ ਇੰਡਸਟਰੀ ਦੇ ਸਭ ਤੋਂ ਵੱਧ ਪੜ੍ਹੇ ਲਿਖੇ ਕਲਾਕਾਰਾਂ ਵਿੱਚੋਂ ਵੀ ਇੱਕ ਹਨ। ਸਰਤਾਜ ਅਕਸਰ ਹੀ ਲਾਈਮਲਾਈਟ 'ਚ ਬਣੇ ਰਹਿੰਦੇ ਹਨ। ਸੁਰਾਂ ਦੇ ਬਾਦਸ਼ਾਹ ਸਰਤਾਜ ਅੱਜ ਯਾਨਿ 31 ਅਗਸਤ ਨੂੰ ਆਪਣਾ 42ਵਾਂ ਜਨਮਦਿਨ ਮਨਾ ਰਹੇ ਹਨ।
ਸਤਿੰਦਰ ਸਰਤਾਜ ਦਾ ਜਨਮ ਹੁਸ਼ਿਆਰਪੁਰ ਦੇ ਪਿੰਡ ਬਜਰਾਵਰ 'ਚ ਹੋਇਆ ਸੀ ਅਤੇ ਇੱਥੋਂ ਹੀ ਉਨ੍ਹਾਂ ਨੇ ਆਪਣੀ ਮੁੱਢਲੀ ਸਿੱਖਿਆ ਹਾਸਲ ਕੀਤੀ । ਇਸ ਤੋਂ ਬਾਅਦ ਉਨ੍ਹਾਂ ਨੇ ਮਿਊਜ਼ਿਕ ਵਿਦ ਆਨਰ 'ਤੇ ਸੰਗੀਤ 'ਚ ਪੰਜ ਸਾਲ ਦਾ ਡਿਪਲੋਮਾ ਅਤੇ ਇਸ ਤੋਂ ਬਾਅਦ ਡਿਗਰੀ ਵੀ ਕੀਤੀ। ਉਨ੍ਹਾਂ ਨੇ ਸੰਗੀਤ 'ਚ ਡਾਕਟਰੇਟ ਵੀ ਕੀਤੀ ਹੈ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ 'ਚ ਪੜ੍ਹਾਉਂਦੇ ਵੀ ਰਹੇ ਹਨ । ਉਨ੍ਹਾਂ ਨੇ ਗੌਰੀ ਦੇ ਨਾਲ 2010 'ਚ ਵਿਆਹ ਕਰਵਾਇਆ ਹੈ।
ਸਤਿੰਦਰ ਸਰਤਾਜ ਜਿੱਥੇ ਵਧੀਆ ਗਾਇਕ ਹਨ, ਉੱਥੇ ਹੀ ਵਧੀਆ ਲੇਖਣੀ ਦੇ ਵੀ ਮਾਲਕ ਹਨ । ਉਹ ਵਧੀਆ ਸ਼ੇਅਰੋ ਸ਼ਾਇਰੀ ਦੇ ਲਈ ਵੀ ਜਾਣੇ ਜਾਂਦੇ ਹਨ ।ਉਹਨਾਂ ਨੇ ਗਾਇਕੀ ਦੇ ਨਾਲ-ਨਾਲ ਅਦਾਕਾਰੀ ਦੇ ਖੇਤਰ 'ਚ ਵੀ ਮੱਲਾਂ ਮਾਰੀਆਂ ਹਨ । ਹੁਣ ਤੱਕ ਉਹ ਕਈ ਫ਼ਿਲਮਾਂ 'ਚ ਕੰਮ ਕਰ ਚੁੱਕੇ ਹਨ । ਜੋ ਕਿ ਵੱਡੇ ਪਰਦੇ 'ਤੇ ਹਿੱਟ ਸਾਬਿਤ ਹੋਈਆਂ ਹਨ ।
ਸਤਿੰਦਰ ਸਰਤਾਜ ਨੇ ਆਪਣੇ ਹਿੱਟ ਗਾਣੇ ਸਾਂਈ ਨਾਲ ਬਹੁਤ ਪ੍ਰਸਿੱਧੀ ਹਾਸਿਲ ਕੀਤੀ।ਇਸ ਤੋਂ ਇਲਾਵਾ ਐਲਬਮਾਂ ਵਿਚ ਇਬਾਦਤ, ਚੀਰੇ ਵਾਲਾ ਸਰਤਾਜ ਅਤੇ ਅਫਸਾਨੇ ਸਰਤਾਜ ਦੇ ਇਹ ਬਹੁਤ ਮਸ਼ਹੂਰ ਹੋਈਆ। ਸੂਫ਼ੀ ਗਾਇਕੀ ਵਿਚ ਨਵੀਆਂ ਪਰਤਾਂ ਪਾਉਣ ਵਾਲਾ ਗਾਇਕ ਸਰਤਾਜ ਨੂੰ ਦੇਸ਼ ਵਿਚ ਹੀ ਨਹੀਂ ਸਗੋਂ ਵਿਦੇਸ਼ਾਂ ਵਿਚ ਵੀ ਬਹੁਤ ਪਸੰਦ ਕੀਤਾ ਜਾਂਦਾ ਹੈ।
ਸਤਿੰਦਰ ਸਰਤਾਜ ਨੇ 2017 'ਚ 'ਦ ਬਲੈਕ ਪ੍ਰਿੰਸ' ਫਿਲਮ 'ਚ ਮਹਾਰਾਜਾ ਦਲੀਪ ਸਿੰਘ ਦੇ ਰੂਪ 'ਚ ਆਪਣੇ ਫਿਲਮੀ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਇਹ ਫ਼ਿਲਮ ਮਹਾਰਾਜਾ ਦਲੀਪ ਸਿੰਘ ਸਿੰਘ ਦੇ ਜੀਵਨ ਦੇ ਦੁਖਾਂਤ ਨੂੰ ਪੇਸ਼ ਕਰਦੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਪਹਿਲੀ ਵਾਰ ਪੰਜਾਬ ਪੁੱਜੀ ਬਾਲੀਵੁੱਡ ਅਦਾਕਾਰਾ Manara Chopra
NEXT STORY