ਜਲੰਧਰ (ਬਿਊਰੋ) - ਟੀ. ਵੀ. ਜਗਤ ਦੇ ਮਸ਼ਹੂਰ ਅਦਾਕਾਰ ਅਰਜੁਨ ਬਿਜਲਾਨੀ, ਜਿਨ੍ਹਾਂ ਦੀਆਂ ਚਿੰਤਾਵਾਂ ਖ਼ਤਮ ਹੋਣ ਦਾ ਨਾਮ ਹੀ ਨਹੀਂ ਲੈ ਰਹੀਆਂ ਹਨ। ਹਾਲ ਹੀ ‘ਚ ਉਨ੍ਹਾਂ ਦੀ ਪਤਨੀ ਨੇਹਾ ਸਵਾਮੀ ਕੋਰੋਨਾ ਪਾਜ਼ੇਟਿਵ ਪਾਈ ਗਈ ਸੀ, ਜਿਸ ਦੀ ਜਾਣਕਾਰੀ ਅਦਾਕਾਰ ਨੇ ਸੋਸ਼ਲ ਮੀਡੀਆ ਦੇ ਜ਼ਰੀਏ ਆਪਣੇ ਪ੍ਰਸ਼ੰਸਕਾਂ ਨੂੰ ਦਿੱਤੀ ਸੀ। ਉਨ੍ਹਾਂ ਨੇ ਦੱਸਿਆ ਸੀ ਕਿ ਨੇਹਾ ਦੇ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਏ ਜਾਣ ਤੋਂ ਬਾਅਦ ਦੋ ਹਫ਼ਤਿਆਂ ਲਈ ਉਸ ਨੂੰ ਅਤੇ ਪਰਿਵਾਰ ਨੇ ਆਪਣੇ-ਆਪ ਨੂੰ ਅਲੱਗ ਕਰ ਲਿਆ। ਅਰਜੁਨ ਬਿਜਲਾਨੀ ਨੇ ਉਨ੍ਹਾਂ ਸਾਰਿਆਂ ਨੂੰ ਅਪੀਲ ਕੀਤੀ ਹੈ, ਜੋ ਉਸ ਦੇ ਸੰਪਰਕ ਵਿਚ ਆਏ ਹਨ ਅਤੇ ਉਹ ਕੋਰੋਨਾ ਟੈਸਟ ਕਰਵਾ ਲੈਣ ।
ਹੁਣ ਅਰਜੁਨ ਬਿਜਲਾਨੀ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ‘ਤੇ ਨਵੀਂ ਪੋਸਟ ਪਾ ਕੇ ਦੱਸਿਆ ਹੈ ਕਿ ਉਨ੍ਹਾਂ ਦਾ ਬੇਟਾ ਵੀ ਕੋਰੋਨਾ ਪਾਜ਼ੇਟਿਵ ਆ ਗਿਆ ਹੈ। ਉਸ ਨੂੰ ਨੇਹਾ ਦੇ ਨਾਲ ਹੀ ਇਕਾਂਤਵਾਸ ਕੀਤਾ ਗਿਆ ਹੈ। ਅਰਜੁਨ ਨੇ ਦੱਸਿਆ ਹੈ ਕਿ ਉਨ੍ਹਾਂ ਦੀ ਖ਼ੁਦ ਦੀ ਰਿਪੋਰਟ ਨੈਗਟਿਵ ਆਈ ਹੈ। ਉਹ ਦੂਰੀ ਦਾ ਖ਼ਿਆਲ ਰੱਖਦੇ ਹੋਏ ਆਪਣੇ ਪਰਿਵਾਰ ਦੀ ਦੇਖਭਾਲ ਕਰਨਗੇ।
ਉਨ੍ਹਾਂ ਨੇ ਸਭ ਨੂੰ ਦੁਆਵਾਂ ਕਰਨ ਲਈ ਕਿਹਾ ਹੈ ਅਤੇ ਨਾਲ ਹੀ ਇਸ ਵਾਇਰਸ ਤੋਂ ਬਚ ਕੇ ਰਹਿਣ ਦੀ ਵੀ ਗੱਲ ਆਖੀ ਹੈ। ਇਸ ਪੋਸਟ ‘ਤੇ ਪ੍ਰਸ਼ੰਸਕ ਅਤੇ ਟੀ. ਵੀ. ਕਲਾਕਾਰ ਕੁਮੈਂਟਸ ਕਰਕੇ ਜਲਦੀ ਸਿਹਤਮੰਦ ਹੋਣ ਲਈ ਆਪਣੀਆਂ ਸ਼ੁਭਕਾਮਨਾਵਾਂ ਦੇ ਰਹੇ ਹਨ।
ਸ਼ਹਿਨਾਜ਼ ਨੂੰ ਭੁੱਲ ਨਿੱਕੀ ਤੰਬੋਲੀ ਦੀਆਂ ਬਾਹਾਂ 'ਚ ਸਿਧਾਰਥ, ਵਾਇਰਲ ਹੋਈ ਵੀਡੀਓ
NEXT STORY