ਮੁੰਬਈ- ਅਦਾਕਾਰਾ ਸ਼ਹਿਨਾਜ਼ ਗਿੱਲ ਨੂੰ ਬਿੱਗ ਬੌਸ 13 ਤੋਂ ਬਾਅਦ ਕਾਫੀ ਪ੍ਰਸਿੱਧੀ ਮਿਲੀ। ਉਹ ਸ਼ੋਅ ਦੇ ਅੰਤਿਮ ਪੜਾਅ 'ਤੇ ਵੀ ਪਹੁੰਚੀ। ਇਸ ਤੋਂ ਬਾਅਦ ਉਨ੍ਹਾਂ ਦੇ ਕਈ ਗੀਤ ਹਿੱਟ ਹੋਏ ਅਤੇ ਉਹ ਸਲਮਾਨ ਖਾਨ ਦੀ ਫਿਲਮ 'ਕਿਸੀ ਕਾ ਭਾਈ ਕਿਸੀ ਕੀ ਜਾਨ' 'ਚ ਵੀ ਨਜ਼ਰ ਆਈ। ਹੁਣ ਸ਼ਹਿਨਾਜ਼ ਗਿੱਲ ਇੱਕ ਨਵੇਂ ਸਫ਼ਰ 'ਤੇ ਨਿਕਲ ਚੁੱਕੀ ਹੈ।ਸ਼ਹਿਨਾਜ਼ ਗਿੱਲ ਨੇ ਅਸਲ ਵਿੱਚ ਪੰਜਾਬੀ ਫਿਲਮ ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ। ਆਪਣੇ ਆਪ ਨੂੰ 'ਪੰਜਾਬ ਦੀ ਕੈਟਰੀਨਾ ਕੈਫ' ਕਹਾਉਣ ਵਾਲੀ ਅਦਾਕਾਰਾ ਅਤੇ ਗਾਇਕਾ ਨੇ ਸੋਸ਼ਲ ਮੀਡੀਆ ਇੰਸਟਾਗ੍ਰਾਮ 'ਤੇਨਵੀਂ ਪੰਜਾਬੀ ਫਿਲਮ 'ਇੱਕ ਕੁੜੀ', ਜਿਸ ਦਾ ਪਹਿਲਾਂ ਲੁੱਕ ਅੱਜ ਨਿਰਮਾਣ ਟੀਮ ਦੁਆਰਾ ਰਿਵੀਲ ਕਰ ਦਿੱਤਾ ਗਿਆ ਹੈ।
'ਰਾਇਆ ਪਿਕਚਰਜ਼', 'ਸ਼ਹਿਨਾਜ਼ ਗਿੱਲ ਪ੍ਰੋਡੋਕਸ਼ਨ' ਅਤੇ 'ਅਮੋਰ ਫਿਲਮਜ਼' ਵੱਲੋਂ ਪੇਸ਼ ਕੀਤੀ ਜਾ ਰਹੀ ਉਕਤ ਫਿਲਮ ਦਾ ਲੇਖਨ ਅਤੇ ਨਿਰਦੇਸ਼ਨ ਅਮਰਜੀਤ ਸਿੰਘ ਸਰਾਓ ਕਰ ਰਹੇ ਹਨ, ਜੋ ਇਸ ਤੋਂ ਪਹਿਲਾਂ ਕਈ ਚਰਚਿਤ ਅਤੇ ਸਫ਼ਲ ਪੰਜਾਬੀ ਫਿਲਮਾਂ ਨਿਰਦੇਸ਼ਿਤ ਕਰ ਚੁੱਕੇ ਹਨ।ਪਰਿਵਾਰਿਕ ਡਰਾਮਾ ਅਤੇ ਭਾਵਪੂਰਨ ਕਹਾਣੀ ਅਧਾਰਿਤ ਇਸ ਫਿਲਮ ਵਿੱਚ ਲੀਡ ਭੂਮਿਕਾ ਵਿੱਚ ਨਜ਼ਰ ਆਵੇਗੀ ਅਦਾਕਾਰਾ ਸ਼ਹਿਨਾਜ਼ ਗਿੱਲ, ਜਿੰਨ੍ਹਾਂ ਤੋਂ ਇਲਾਵਾ ਨਿਰਮਲ ਰਿਸ਼ੀ, ਸੁਖਵਿੰਦਰ ਚਾਹਲ, ਬਲਵਿੰਦਰ ਬੁਲਟ, ਗੁਰਿੰਦਰ ਮਕਣਾ ਵੀ ਮਹੱਤਵਪੂਰਨ ਰੋਲ ਅਦਾ ਕਰ ਰਹੇ ਹਨ।
ਇਹ ਵੀ ਪੜ੍ਹੋ- ਕਰਨ ਔਜਲਾ ਦੇ ਕੰਸਰਟ ’ਚ ਹੰਗਾਮਾ ਕਰਨ ਦੇ ਦੋਸ਼ ’ਚ 4 ਡਾਕਟਰ ਗ੍ਰਿਫਤਾਰ
ਚੰਡੀਗੜ੍ਹ ਅਤੇ ਮੋਹਾਲੀ ਆਦਿ ਹਿੱਸਿਆਂ ਵਿੱਚ ਫਿਲਮਾਈ ਜਾ ਰਹੀ ਇਸ ਫਿਲਮ ਦਾ ਨਿਰਮਾਣ ਕੌਸ਼ਲ ਜੋਸ਼ੀ, ਸ਼ਹਿਨਾਜ਼ ਗਿੱਲ ਅਤੇ ਅਮਰਜੀਤ ਸਰਾਓ ਕਰ ਰਹੇ ਹਨ, ਜਿੰਨ੍ਹਾਂ ਵੱਲੋਂ ਸੁਯੰਕਤ ਰੂਪ ਵਿੱਚ ਸਾਹਮਣੇ ਲਿਆਂਦੀ ਜਾ ਰਹੀ ਇਸ ਫਿਲਮ ਨਾਲ ਬਤੌਰ ਨਿਰਮਾਤਰੀ ਵੀ ਇੱਕ ਹੋਰ ਨਵੀਂ ਸਿਨੇਮਾ ਪਾਰੀ ਦਾ ਆਗਾਜ਼ ਕਰੇਗੀ ਬਹੁ-ਪੱਖੀ ਅਦਾਕਾਰਾ ਸ਼ਹਿਨਾਜ਼ ਗਿੱਲ, ਜੋ ਇਸ ਫਿਲਮ ਨਾਲ ਆਪਣੇ ਪ੍ਰੋਡੋਕਸ਼ਨ ਹਾਊਸ ਦਾ ਵੀ ਮੁੱਢ ਬੰਨ੍ਹਣ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਕਰਨ ਔਜਲਾ ਦੇ ਕੰਸਰਟ ’ਚ ਹੰਗਾਮਾ ਕਰਨ ਦੇ ਦੋਸ਼ ’ਚ 4 ਡਾਕਟਰ ਗ੍ਰਿਫਤਾਰ
NEXT STORY