ਸੰਗਰੂਰ (ਬਿਊਰੋ) : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਵੱਲੋਂ ਫਾਇਰਿੰਗ ਮਾਮਲੇ 'ਚ ਹੁਣ ਤੱਕ ਜ਼ਮਾਨਤ ਲਈ ਬਰਨਾਲਾ ਅਦਾਲਤ 'ਚ ਕੋਈ ਵੀ ਅਰਜ਼ੀ ਦਾਇਰ ਨਹੀਂ ਕੀਤੀ ਗਈ ਅਤੇ ਨਾ ਹੀ ਪੁਲਸ ਨੇ ਉਸ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਕੇਸ 'ਚ ਨਾਮਜ਼ਦ ਦੋ ਮੁਲਜ਼ਮਾਂ ਸੁਖਵੀਰ ਸਿੰਘ ਤੇ ਇੰਦਰਜੀਤ ਸਿੰਘ ਦੀ ਅਗਾਊਂ ਜਮਾਨਤ ਅਰਜ਼ੀ ਅਦਾਲਤ ਨੇ ਰੱਦ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਕੇਸ 'ਚ ਨਾਮਜ਼ਦ 6 ਪੁਲਸ ਮੁਲਾਜ਼ਮਾਂ ਦੀ ਜ਼ਮਾਨਤ ਅਰਜ਼ੀ ਪਹਿਲਾਂ ਹੀ ਬਰਨਾਲਾ ਸ਼ੈਸ਼ਨ ਕੋਰਟ 'ਚੋਂ ਰੱਦ ਹੋ ਚੁੱਕੀ ਹੈ।
ਦੱਸਣਯੋਗ ਹੈ ਕਿ ਬੀਤੀ 1 ਮਈ ਨੂੰ ਗਾਇਕ ਸਿੱਧੂ ਮੂਸੇਵਾਲਾ ਤੇ ਉਸ ਦੇ 2 ਦੋਸਤਾਂ ਅਤੇ 6 ਪੁਲਸ ਮੁਲਾਜ਼ਮਾਂ ਦੀ ਬਰਨਾਲਾ ਜ਼ਿਲ੍ਹੇ ਦੇ ਪਿੰਡ ਬਡਬਰ 'ਚ ਏਕੇ 47 ਫਾਇਰਿੰਗ ਕਰਨ ਦੀ ਵੀਡੀਓ ਸ਼ੋਸ਼ਲ ਮੀਡੀਆ 'ਤੇ ਵਾਇਰਲ ਹੋਈ ਸੀ। ਇਸ ਤੋਂ ਬਾਅਦ ਬਰਨਾਲਾ ਪੁਲਸ ਨੇ 9 ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਕੀਤਾ ਸੀ।
ਅਦਾਕਾਰ ਗੋਵਿੰਦਾ ਦੇ ਬੇਟੇ ਨਾਲ ਹੋਇਆ ਭਿਆਨਕ ਸੜਕ ਹਾਦਸਾ, ਪੁਲਸ ਕੋਲ ਪਹੁੰਚਿਆ ਮਾਮਲਾ
NEXT STORY