ਐਂਟਰਟੇਨਮੈਂਟ ਡੈਸਕ- ਰਾਮ ਚਰਨ ਆਪਣੀ ਆਉਣ ਵਾਲੀ ਫਿਲਮ ਗੇਮ ਚੇਂਜਰ ਨੂੰ ਲੈ ਕੇ ਸੁਰਖੀਆਂ 'ਚ ਹਨ। ਹਾਲ ਹੀ 'ਚ ਮੇਕਰਸ ਨੇ ਪ੍ਰੀ-ਰਿਲੀਜ਼ ਇਵੈਂਟ ਦਾ ਆਯੋਜਨ ਕੀਤਾ। ਇਸ ਇਵੈਂਟ ਤੋਂ ਬਾਅਦ ਵੱਡਾ ਹਾਦਸਾ ਵਾਪਰ ਗਿਆ। ਇਵੈਂਟ ਤੋਂ ਘਰ ਪਰਤਦੇ ਸਮੇਂ ਦੋ ਵਿਅਕਤੀਆਂ ਦੀ ਮੌਤ ਹੋ ਗਈ। ਤੁਹਾਨੂੰ ਦੱਸ ਦੇਈਏ ਕਿ ਇਹ ਘਟਨਾ ਆਂਧਰਾ ਪ੍ਰਦੇਸ਼ ਦੇ ਰਾਜਮਹੇਂਦਰਵਰਮ (ਰਾਜਮੁੰਦਰੀ) ਵਿੱਚ ਵਾਪਰੀ। ਟਾਈਮਜ਼ ਆਫ ਇੰਡੀਆ ਦੀ ਰਿਪੋਰਟ ਮੁਤਾਬਕ ਜਦੋਂ ਦੋਵੇਂ ਲੋਕ ਇਵੈਂਟ ਤੋਂ ਘਰ ਜਾ ਰਹੇ ਸਨ ਤਾਂ ਸੜਕ ਹਾਦਸੇ ਵਿੱਚ ਦੋਵਾਂ ਦੀ ਮੌਤ ਹੋ ਗਈ। ਆਓ ਤੁਹਾਨੂੰ ਵੀ ਦੱਸਦੇ ਹਾਂ ਕਿ ਕੀ ਹੈ ਪੂਰਾ ਮਾਮਲਾ?
ਮਸ਼ਹੂਰ ਅਦਾਕਾਰਾ ਦੀ ਵਿਗੜੀ ਤਬੀਅਤ, ਹਸਪਤਾਲ 'ਚ ਦਾਖਲ
ਵੈਨ ਨੇ ਟੱਕਰ ਮਾਰ ਦਿੱਤੀ
ਤੁਹਾਨੂੰ ਦੱਸ ਦੇਈਏ ਕਿ ਇਸ ਇਵੈਂਟ ਵਿੱਚ ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਵੀ ਮੌਜੂਦ ਸਨ। ਪਵਨ ਕਲਿਆਣ ਇਵੈਂਟ ਦੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਸਨ ਸਨ। ਇਸ ਦੌਰਾਨ ਇਵੈਂਟ ਵਿੱਚ ਕਾਫੀ ਭੀੜ ਸੀ। ਇਵੈਂਟ ਤੋਂ ਘਰ ਪਰਤਦੇ ਸਮੇਂ ਦੋ ਵਿਅਕਤੀ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ। ਵੈਨ ਨੇ ਦੋਵਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਦੋਵਾਂ ਨੂੰ ਹਸਪਤਾਲ ਲਿਜਾਇਆ ਗਿਆ ਪਰ ਡਾਕਟਰ ਉਨ੍ਹਾਂ ਦੀ ਜਾਨ ਨਹੀਂ ਬਚਾ ਸਕੇ। ਹੁਣ ਫਿਲਮ ਦੇ ਨਿਰਮਾਤਾ ਨੇ ਪੀੜਤ ਪਰਿਵਾਰ ਨੂੰ 10 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ- ਆਲੀਆ-ਦੀਪਿਕਾ ਨਹੀਂ ਸਗੋਂ ਰਣਵੀਰ ਸਿੰਘ ਨੇ ਇਸ ਅਦਾਕਾਰਾ ਨੂੰ ਕੀਤੀ 23 ਵਾਰ KISS
ਪਵਨ ਕਲਿਆਣ ਨੇ ਸਾਂਝੀ ਕੀਤੀ ਪੋਸਟ
ਪਵਨ ਕਲਿਆਣ ਨੇ ਵੀ ਇਸ ਘਟਨਾ 'ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਸ਼ੇਅਰ ਕਰਕੇ ਆਪਣਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਲਿਖਿਆ, 'ਸੜਕ ਹਾਦਸੇ 'ਚ ਦੋ ਲੋਕਾਂ ਦੀ ਮੌਤ ਬਹੁਤ ਦੁਖਦ ਹੈ। ਜਨ ਸੈਨਾ ਪਾਰਟੀ ਦੀ ਤਰਫੋਂ ਅਸੀਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਵਾਂਗੇ।
ਇਹ ਵੀ ਪੜ੍ਹੋ- Tv ਦੇਖਦੇ ਅਚਾਨਕ ਗਾਇਬ ਹੋ ਗਈ ਸੀ ਪਤਨੀ, ਜਦੋਂ ਮਿਲੀ ਤਾਂ ਦੇਖ ਉੱਡੇ ਹੋਸ਼
ਪੁਸ਼ਪਾ 2 ਦੌਰਾਨ ਵੀ ਵਾਪਰੀ ਸੀ ਅਜਿਹੀ ਘਟਨਾ
ਦੱਸ ਦੇਈਏ ਕਿ ਅਜਿਹੀ ਹੀ ਇੱਕ ਦੁਖਦਾਈ ਖਬਰ ਇੱਕ ਮਹੀਨਾ ਪਹਿਲਾਂ ਵੀ ‘ਪੁਸ਼ਪਾ 2’ ਦੇ ਪ੍ਰੀਮੀਅਰ ਦੌਰਾਨ ਸੰਧਿਆ ਥੀਏਟਰ ਵਿੱਚ ਭੀੜ ਦੇ ਕੰਟਰੋਲ ਤੋਂ ਬਾਹਰ ਹੋ ਜਾਣ ਕਾਰਨ ਇੱਕ ਔਰਤ ਦੀ ਮੌਤ ਹੋ ਗਈ ਸੀ। ਇਸ ਤੋਂ ਬਾਅਦ ਪੀੜਤ ਪਰਿਵਾਰ ਨੇ ਅੱਲੂ ਅਰਜੁਨ ਅਤੇ ਥੀਏਟਰ ਮਾਲਕਾਂ ਖਿਲਾਫ ਮਾਮਲਾ ਦਰਜ ਕਰਵਾਇਆ ਸੀ। ਹਾਲਾਂਕਿ ਬਾਅਦ 'ਚ ਅੱਲੂ ਅਰਜੁਨ ਨੂੰ ਜ਼ਮਾਨਤ ਮਿਲ ਗਈ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਮਸ਼ਹੂਰ ਪੰਜਾਬੀ ਗਾਇਕ ਦਾ ਦਿਹਾਂਤ, ਮਿਊਜ਼ਿਕ ਇੰਡਸਟਰੀ 'ਚ ਛਾਇਆ ਸੋਗ
NEXT STORY