helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
MON, JAN 12, 2026
ਪੰਜਾਬ: ਸੁੱਤੇ ਪਏ ਮੁੰਡੇ 'ਤੇ ਵਰ੍ਹਾ'ਤਾ ਗੋਲ਼ੀਆਂ...
ਲਾਚਿੰਗ ਸਫ਼ਲ, ਪਰ ਫ਼ਿਰ ਵੀ 'ਫੇਲ੍ਹ' ਹੋ ਗਿਆ ISRO...
ਸੱਚੀਂ ਹੋ ਗਿਆ ਪਰਮੀਸ਼ ਵਰਮਾ ਦਾ ਤਲਾਕ ! ਸੋਸ਼ਲ ਮੀਡੀਆ...
ਪੰਜਾਬ ਦੇ ਵਾਹਨ ਚਾਲਕਾਂ ਨੂੰ ਮਿਲੀ ਵੱਡੀ ਸਹੂਲਤ,...
ਪੰਜਾਬ
ਮਨੋਰੰਜਨ
Photos
Videos
ਜਲੰਧਰ (ਵੈੱਬ ਡੈਸਕ) — ਉਪਾਸਨਾ ਸਿੰਘ ਜਿਨ੍ਹਾਂ ਨੇ ਆਪਣੀ ਅਦਾਕਾਰੀ ਨਾਲ ਹਰ ਕਿਸੇ ਦਾ ਦਿਲ ਜਿੱਤਿਆ ਹੈ। ਆਪਣੀ ਅਦਾਕਾਰੀ ਦੀ ਬਦੌਲਤ ਉਹ ਹਰ ਕਿਸੇ ਦੀ ਪਸੰਦ ਬਣੇ ਹੋਏ ਹਨ। ਪਿਛਲੇ ਕਈ ਦਹਾਕਿਆਂ ਤੋਂ ਉਹ ਫ਼ਿਲਮ ਉਦਯੋਗ 'ਚ ਸਰਗਰਮ ਹਨ। ਉਨ੍ਹਾਂ ਨੇ ਆਪਣੀਆਂ ਫ਼ਿਲਮਾਂ 'ਚ ਜਿੱਥੇ ਸੰਜੀਦਾ ਕਿਰਦਾਰ ਨਿਭਾਏ ਹਨ, ਉੱਥੇ ਕਈ ਹਲਕੀ ਫੁਲਕੀ ਕਮੇਡੀ ਵਾਲੇ ਕਿਰਦਾਰ ਵੀ ਨਿਭਾਏ ਹਨ ਅਤੇ ਹਰ ਕਿਰਦਾਰ 'ਚ ਉਹ ਆਪਣੀ ਅਦਾਕਾਰੀ ਨਾਲ ਜਾਨ ਪਾ ਦਿੰਦੇ ਹਨ। ਅੱਜ ਅਸੀਂ ਤੁਹਾਨੂੰ ਉਨ੍ਹਾਂ ਦੀ ਨਿੱਜੀ ਜ਼ਿੰਦਗੀ ਅਤੇ ਕਰੀਅਰ ਨਾਲ ਜੁੜੀਆਂ ਕੁਝ ਗੱਲਾਂ ਦੱਸਣ ਜਾ ਰਹੇ ਹਾਂ। ਉਪਾਸਨਾ ਸਿੰਘ ਕਿਸੇ ਪਛਾਣ ਦੀ ਮੁਹਤਾਜ਼ ਨਹੀਂ ਹੈ। ਉਪਾਸਨਾ ਸਿੰਘ ਦਾ ਜਨਮ 29 ਜੂਨ 1975 ਨੂੰ ਹੁਸ਼ਿਆਰਪੁਰ 'ਚ ਹੋਇਆ ਸੀ। ਉਨ੍ਹਾਂ ਨੇ ਅਣਗਿਣਤ ਪੰਜਾਬੀ ਫ਼ਿਲਮਾਂ 'ਚ ਕੰਮ ਕੀਤਾ ਹੈ। ਇਸ ਤੋਂ ਇਲਾਵਾ ਬਾਲੀਵੁੱਡ ਦੀਆਂ ਕਈ ਫ਼ਿਲਮਾਂ 'ਚ ਵੀ ਉਹ ਆਪਣੀ ਅਦਾਕਾਰੀ ਵਿਖਾ ਚੁੱਕੇ ਹਨ। ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਕਿਸ ਤਰ੍ਹਾਂ ਉਨ੍ਹਾਂ ਨੇ ਆਪਣੇ ਫ਼ਿਲਮੀ ਕਰੀਅਰ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਆਪਣੀ ਸ਼ੁਰੂਆਤੀ ਪੜ੍ਹਾਈ ਹੁਸ਼ਿਆਰਪੁਰ ਤੋਂ ਹੀ ਪੂਰੀ ਕੀਤੀ ਅਤੇ ਡ੍ਰਾਮੈਟਿਕ ਆਰਟ 'ਚ ਡਿਗਰੀ ਕੀਤੀ ਹੈ। ਉਪਾਸਨਾ ਸਿੰਘ ਮਹਿਜ਼ 7 ਸਾਲ ਦੇ ਸਨ ਜਦੋਂ ਉਨ੍ਹਾਂ ਨੇ ਦੂਰਦਰਸ਼ਨ 'ਤੇ ਪ੍ਰੋਗਰਾਮ ਦਿੰਦੇ ਸਨ ਪਰ 12-13 ਸਾਲ ਦੀ ਉਮਰ 'ਚ ਹੀ ਆਪਣੇ ਲੰਬੇ ਕੱਦ ਕਾਠ ਕਾਰਨ ਉਨ੍ਹਾਂ ਨੂੰ ਹੀਰੋਇਨ ਅਤੇ ਸਟੇਜ ਦੇ ਹੋਰ ਪ੍ਰੋਗਰਾਮ ਵੀ ਮਿਲਣ ਲੱਗ ਪਏ ਸਨ। ਉਪਾਸਨਾ ਸਿੰਘ ਦਾ ਵਿਆਹ ਟੈਲੀਵਿਜ਼ਨ ਅਦਾਕਾਰ ਨੀਰਜ ਭਾਰਦਵਾਜ ਨਾਲ ਹੋਇਆ ਹੈ। ਉਪਾਸਨਾ ਸਿੰਘ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਸਾਲ 1980 'ਚ ਰਾਜਸਥਾਨੀ ਫ਼ਿਲਮ 'ਬਾਈ ਚਲੀ ਸਾਸਰੇ' ਨਾਲ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਕਈ ਪੰਜਾਬੀ ਫ਼ਿਲਮਾਂ ਦੇ ਵੀ ਆਫ਼ਰ ਮਿਲਣ ਲੱਗ ਪਏ ਸਨ। ਪੰਜਾਬੀ ਫ਼ਿਲਮ 'ਬਦਲਾ ਜੱਟੀ ਦਾ', 'ਸੂਬੇਦਾਰ', 'ਬਾਬੁਲ' ਸਣੇ ਕਈ ਫ਼ਿਲਮਾਂ 'ਚ ਉਨ੍ਹਾਂ ਨੇ ਕੰਮ ਕੀਤਾ ਅਤੇ ਇਨ੍ਹਾਂ ਫ਼ਿਲਮਾਂ 'ਚ ਉਨ੍ਹਾਂ ਦੀ ਅਦਾਕਾਰੀ ਨੂੰ ਕਾਫ਼ੀ ਸਰਾਹਿਆ ਗਿਆ। ਇਸ ਤੋਂ ਇਲਾਵਾ ਉਨ੍ਹਾਂ ਨੇ ਕਈ ਹਿੰਦੀ ਫ਼ਿਲਮਾਂ ਅਤੇ ਸੀਰੀਅਲਸ 'ਚ ਵੀ ਕੰਮ ਕੀਤਾ, ਜਿਸ 'ਚ 'ਫੂਲਵਤੀ', 'ਗੰਗਾ ਕੀ ਸੌਗੰਧ', 'ਬੇਦਰਦੀ', 'ਇਨਸਾਫ਼ ਕੀ ਦੇਵੀ' ਸਣੇ ਕਈ ਹਿੰਦੀ ਫ਼ਿਲਮਾਂ 'ਚ ਵੀ ਕੰਮ ਕੀਤਾ ਹੈ। ਰਾਮਵਤੀ 'ਚ ਉਨ੍ਹਾਂ ਨੇ ਇੱਕ ਡਾਕੂ ਦੀ ਭੂਮਿਕਾ ਨੂੰ ਵੀ ਕਾਫ਼ੀ ਸ਼ਲਾਘਾ ਮਿਲੀ ਸੀ। ਉਹ ਇੱਕ ਅਜਿਹੀ ਅਦਾਕਾਰਾ ਹਨ, ਜਿਨ੍ਹਾਂ ਨੇ 3 ਭਾਸ਼ਾਵਾਂ 'ਚ ਫ਼ਿਲਮਾਂ ਕਰਕੇ ਇੱਕ ਰਿਕਾਰਡ ਕਾਇਮ ਕੀਤਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਭੋਜਪੁਰੀ ਫ਼ਿਲਮਾਂ 'ਚ ਵੀ ਕੰਮ ਕੀਤਾ ਹੈ।
13ਵੀਂ 'ਤੇ ਸੁਸ਼ਾਂਤ ਦੇ ਜੱਦੀ ਘਰ ਪਹੁੰਚੇ ਨਾਨਾ ਪਾਟੇਕਰ, ਦੁਖੀ ਹਿਰਦੇ ਨਾਲ ਦਿੱਤੀ ਸ਼ਰਧਾਂਜਲੀ
Stories You May Like
ਮਕਰ ਸੰਕ੍ਰਾਂਤੀ 'ਤੇ 'ਲਾਡਲੀਆਂ ਭੈਣਾਂ' ਨੂੰ ਵੱਡਾ ਤੋਹਫ਼ਾ, ਖਾਤੇ 'ਚ ਆਉਣਗੇ 3000...
ਪੰਜਾਬ: ਕੁੜੀ ਦਾ ਸ਼ਰਮਨਾਕ ਕਾਰਾ! ਬਜ਼ੁਰਗ ਦੀ ਬਣਾਈ ਅਸ਼ਲੀਲ ਵੀਡੀਓ ਤੇ ਫ਼ਿਰ...
UP : 15 ਜਨਵਰੀ ਤੱਕ ਬੰਦ ਰਹਿਣਗੇ ਇਸ ਜ਼ਿਲ੍ਹੇ ਦੇ ਸਾਰੇ ਸਕੂਲ !
ਠੰਡ ਨੇ ਤੋੜੇ ਰਿਕਾਰਡ: ਅਗਲੇ 48 ਘੰਟਿਆਂ ਲਈ ‘ਰੈੱਡ ਅਲਰਟ’
ਚੀਨੀ ਸੈਲਾਨੀ ਦੀ ਸ਼ਰਮਨਾਕ ਕਰਤੂਤ: ਤਿੱਬਤੀ ਮੱਠ ਦੀ ਪਵਿੱਤਰਤਾ ਕੀਤੀ ਭੰਗ, ਵੀਡੀਓ...
ਗੁਰਦਾਸਪੁਰ 'ਚ ਸ਼ਾਤਰ ਕੁੜੀਆਂ ਦਾ ਗਿਰੋਹ ਸਰਗਰਮ, ਹੈਰਾਨ ਕਰੇਗਾ ਪੂਰਾ ਮਾਮਲਾ
'ਟਰੰਪ ਨੂੰ ਪਰਖਣ ਦੀ ਗਲਤੀ ਨਾ ਕਰੋ...' ; ਅਮਰੀਕਾ ਦੀ ਈਰਾਨ ਨੂੰ Warning
Non Veg 'ਤੇ ਲੱਗ ਗਿਆ Ban! ਪੂਰੇ ਅਯੁੱਧਿਆ ਸ਼ਹਿਰ 'ਚ ਵੇਚਣ 'ਤੇ ਵੀ ਲੱਗੀ ਪਾਬੰਦੀ
ਟੋਲ ਟੈਕਸ ਬਚਾਉਣ ਦੇ ਚੱਕਰ 'ਚ ਛੱਪੜ 'ਚ ਡਿੱਗੀ ਕਾਰ, ਮਾਰਿਆ ਗਿਆ ਮੁੰਡਾ, ਮਸ੍ਹਾ...
'ਮਾਦੁਰੋ ਵਾਂਗ ਚੁੱਕ ਲਓ ਟਰੰਪ !' ਇਰਾਨੀ ਨੇਤਾ ਨੇ ਦੇ'ਤੀ ਸਿੱਧੀ ਧਮਕੀ
ਵੱਡਾ ਹਾਦਸਾ : ਓਡੀਸ਼ਾ 'ਚ ਯਾਤਰੀਆਂ ਨਾਲ ਭਰਿਆ ਜਹਾਜ਼ ਕ੍ਰੈਸ਼
ਈਰਾਨ ਪ੍ਰਦਰਸ਼ਨਾਂ 'ਚ ਔਰਤਾਂ ਦਾ ਦਲੇਰਾਨਾ ਮੋਰਚਾ, ਖਾਮੇਨੇਈ ਹਕੂਮਤ ਨੂੰ ਦਿੱਤੀ...
'ਕੈਂਡੀ ਸ਼ੌਪ' ਗਾਣੇ 'ਚ ਨੇਹਾ ਕੱਕੜ ਨੇ ਫੈਲਾਈ ਅਸ਼ਲੀਲਤਾ, ਬਾਲ ਅਧਿਕਾਰ...
ਵਿਆਹ ਦੇ ਬੰਧਨ 'ਚ ਬੱਝਣ ਜਾ ਰਹੀ ਹੈ ਮਸ਼ਹੂਰ ਅਦਾਕਾਰਾ, ਬਰਫ਼ ਦੀਆਂ ਵਾਦੀਆਂ 'ਚ...
ਔਰਤ ਨੂੰ ਗਰਭਵਤੀ ਕਰੋ ਤੇ 10 ਲੱਖ ਪਾਓ! 'Pregnant Job' ਠੱਗੀ ਗੈਂਗ ਨੇ ਉਡਾਏ...
ਸਿਨੇਮਾਘਰਾਂ 'ਚ 'ਮਗਰਮੱਛ' ਲੈ ਕੇ ਪਹੁੰਚੇ ਪ੍ਰਭਾਸ ਦੇ ਪ੍ਰਸ਼ੰਸਕ! 'ਦਿ ਰਾਜਾ...
ਕਰ ਲਓ ਤਿਆਰੀ, ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਬਿਜਲੀ ਰਹੇਗੀ ਬੰਦ
'ਅਪਰਾਧੀਆਂ ਲਈ ਕੋਈ ਸੁਰੱਖਿਅਤ ਥਾਂ ਨਹੀਂ...!', ਮੋਟਰ ਟੈਂਕਰ 'ਤੇ ਕਾਰਵਾਈ ਮਗਰੋਂ...
Subscribe Now!