ਜਲੰਧਰ (ਵੈੱਬ ਡੈਸਕ) — ਪ੍ਰਸਿੱਧ ਅਦਾਕਾਰਾ ਉਪਾਸਨਾ ਸਿੰਘ ਨੇ ਆਪਣੀ ਅਦਾਕਾਰੀ ਨਾਲ ਹਰ ਕਿਸੇ ਦਾ ਦਿਲ ਜਿੱਤਿਆ ਹੈ। ਆਪਣੀ ਅਦਾਕਾਰੀ ਦੀ ਬਦੌਲਤ ਉਹ ਹਰ ਕਿਸੇ ਦੀ ਪਸੰਦ ਬਣੇ ਹੋਏ ਹਨ। ਪਿਛਲੇ ਕਈ ਦਹਾਕਿਆਂ ਤੋਂ ਉਹ ਫ਼ਿਲਮ ਉਦਯੋਗ 'ਚ ਸਰਗਰਮ ਹਨ।
![PunjabKesari](https://static.jagbani.com/multimedia/12_06_097615537upasana singh1-ll.jpg)
ਉਨ੍ਹਾਂ ਨੇ ਆਪਣੀਆਂ ਫ਼ਿਲਮਾਂ 'ਚ ਜਿੱਥੇ ਸੰਜੀਦਾ ਕਿਰਦਾਰ ਨਿਭਾਏ ਹਨ, ਉੱਥੇ ਕਈ ਹਲਕੀ ਫੁਲਕੀ ਕਮੇਡੀ ਵਾਲੇ ਕਿਰਦਾਰ ਵੀ ਨਿਭਾਏ ਹਨ ਅਤੇ ਹਰ ਕਿਰਦਾਰ 'ਚ ਉਹ ਆਪਣੀ ਅਦਾਕਾਰੀ ਨਾਲ ਜਾਨ ਪਾ ਦਿੰਦੇ ਹਨ। ਅੱਜ ਅਸੀਂ ਤੁਹਾਨੂੰ ਉਨ੍ਹਾਂ ਦੀ ਨਿੱਜੀ ਜ਼ਿੰਦਗੀ ਅਤੇ ਕਰੀਅਰ ਨਾਲ ਜੁੜੀਆਂ ਕੁਝ ਗੱਲਾਂ ਦੱਸਣ ਜਾ ਰਹੇ ਹਾਂ।
![PunjabKesari](https://static.jagbani.com/multimedia/12_06_100115610upasana singh2-ll.jpg)
ਉਪਾਸਨਾ ਸਿੰਘ ਕਿਸੇ ਪਛਾਣ ਦੀ ਮੁਹਤਾਜ਼ ਨਹੀਂ ਹੈ। ਉਪਾਸਨਾ ਸਿੰਘ ਦਾ ਜਨਮ 29 ਜੂਨ 1975 ਨੂੰ ਹੁਸ਼ਿਆਰਪੁਰ 'ਚ ਹੋਇਆ ਸੀ। ਉਨ੍ਹਾਂ ਨੇ ਅਣਗਿਣਤ ਪੰਜਾਬੀ ਫ਼ਿਲਮਾਂ 'ਚ ਕੰਮ ਕੀਤਾ ਹੈ। ਇਸ ਤੋਂ ਇਲਾਵਾ ਬਾਲੀਵੁੱਡ ਦੀਆਂ ਕਈ ਫ਼ਿਲਮਾਂ 'ਚ ਵੀ ਉਹ ਆਪਣੀ ਅਦਾਕਾਰੀ ਵਿਖਾ ਚੁੱਕੇ ਹਨ। ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਕਿਸ ਤਰ੍ਹਾਂ ਉਨ੍ਹਾਂ ਨੇ ਆਪਣੇ ਫ਼ਿਲਮੀ ਕਰੀਅਰ ਦੀ ਸ਼ੁਰੂਆਤ ਕੀਤੀ।
![PunjabKesari](https://static.jagbani.com/multimedia/12_06_103084313upasana singh3-ll.jpg)
ਉਪਾਸਨਾ ਸਿੰਘ ਨੇ ਆਪਣੀ ਸ਼ੁਰੂਆਤੀ ਪੜ੍ਹਾਈ ਹੁਸ਼ਿਆਰਪੁਰ ਤੋਂ ਹੀ ਪੂਰੀ ਕੀਤੀ ਅਤੇ ਡ੍ਰਾਮੈਟਿਕ ਆਰਟ 'ਚ ਡਿਗਰੀ ਕੀਤੀ ਹੈ। ਉਪਾਸਨਾ ਸਿੰਘ ਮਹਿਜ਼ 7 ਸਾਲ ਦੇ ਸਨ ਜਦੋਂ ਉਨ੍ਹਾਂ ਨੇ ਦੂਰਦਰਸ਼ਨ 'ਤੇ ਪ੍ਰੋਗਰਾਮ ਦਿੰਦੇ ਸਨ ਪਰ 12-13 ਸਾਲ ਦੀ ਉਮਰ 'ਚ ਹੀ ਆਪਣੇ ਲੰਬੇ ਕੱਦ ਕਾਠ ਕਾਰਨ ਉਨ੍ਹਾਂ ਨੂੰ ਹੀਰੋਇਨ ਅਤੇ ਸਟੇਜ ਦੇ ਹੋਰ ਪ੍ਰੋਗਰਾਮ ਵੀ ਮਿਲਣ ਲੱਗ ਪਏ ਸਨ।
![PunjabKesari](https://static.jagbani.com/multimedia/12_06_113709273upasana singh21-ll.jpg)
ਉਪਾਸਨਾ ਸਿੰਘ ਦਾ ਵਿਆਹ ਟੈਲੀਵਿਜ਼ਨ ਅਦਾਕਾਰ ਨੀਰਜ ਭਾਰਦਵਾਜ ਨਾਲ ਹੋਇਆ ਹੈ। ਉਪਾਸਨਾ ਸਿੰਘ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਸਾਲ 1980 'ਚ ਰਾਜਸਥਾਨੀ ਫ਼ਿਲਮ 'ਬਾਈ ਚਲੀ ਸਾਸਰੇ' ਨਾਲ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਕਈ ਪੰਜਾਬੀ ਫ਼ਿਲਮਾਂ ਦੇ ਵੀ ਆਫ਼ਰ ਮਿਲਣ ਲੱਗ ਪਏ ਸਨ।
![PunjabKesari](https://static.jagbani.com/multimedia/12_06_112459491upasana singh20-ll.jpg)
ਪੰਜਾਬੀ ਫ਼ਿਲਮ 'ਬਦਲਾ ਜੱਟੀ ਦਾ', 'ਸੂਬੇਦਾਰ', 'ਬਾਬੁਲ' ਸਣੇ ਕਈ ਫ਼ਿਲਮਾਂ 'ਚ ਉਨ੍ਹਾਂ ਨੇ ਕੰਮ ਕੀਤਾ ਅਤੇ ਇਨ੍ਹਾਂ ਫ਼ਿਲਮਾਂ 'ਚ ਉਨ੍ਹਾਂ ਦੀ ਅਦਾਕਾਰੀ ਨੂੰ ਕਾਫ਼ੀ ਸਰਾਹਿਆ ਗਿਆ।
![PunjabKesari](https://static.jagbani.com/multimedia/12_06_110584295upasana singh19-ll.jpg)
ਇਸ ਤੋਂ ਇਲਾਵਾ ਉਨ੍ਹਾਂ ਨੇ ਕਈ ਹਿੰਦੀ ਫ਼ਿਲਮਾਂ ਅਤੇ ਸੀਰੀਅਲਸ 'ਚ ਵੀ ਕੰਮ ਕੀਤਾ, ਜਿਸ 'ਚ 'ਫੂਲਵਤੀ', 'ਗੰਗਾ ਕੀ ਸੌਗੰਧ', 'ਬੇਦਰਦੀ', 'ਇਨਸਾਫ਼ ਕੀ ਦੇਵੀ' ਸਣੇ ਕਈ ਹਿੰਦੀ ਫ਼ਿਲਮਾਂ 'ਚ ਵੀ ਕੰਮ ਕੀਤਾ ਹੈ।
![PunjabKesari](https://static.jagbani.com/multimedia/12_06_108865609upasana singh14-ll.jpg)
'ਰਾਮਵਤੀ' 'ਚ ਉਨ੍ਹਾਂ ਨੇ ਇੱਕ ਡਾਕੂ ਦੀ ਭੂਮਿਕਾ ਨੂੰ ਵੀ ਕਾਫ਼ੀ ਸ਼ਲਾਘਾ ਮਿਲੀ ਸੀ। ਉਹ ਇੱਕ ਅਜਿਹੀ ਅਦਾਕਾਰਾ ਹਨ, ਜਿਨ੍ਹਾਂ ਨੇ 3 ਭਾਸ਼ਾਵਾਂ 'ਚ ਫ਼ਿਲਮਾਂ ਕਰਕੇ ਇੱਕ ਰਿਕਾਰਡ ਕਾਇਮ ਕੀਤਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਭੋਜਪੁਰੀ ਫ਼ਿਲਮਾਂ 'ਚ ਵੀ ਕੰਮ ਕੀਤਾ ਹੈ।
![PunjabKesari](https://static.jagbani.com/multimedia/12_06_106834399upasana singh13-ll.jpg)
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।
ਗੁਹਾਟੀ ਪਹੁੰਚ ਕੰਗਨਾ ਰਣੌਤ ਨੇ ਕੀਤੇ 'ਕਾਮਾਖਿਆ ਸ਼ਕਤੀਪੀਠ' ਦੇ ਦਰਸ਼ਨ, ਵੇਖੋ ਤਸਵੀਰਾਂ
NEXT STORY