ਬਾਲੀਵੁੱਡ ਡੈਸਕ- ਬਾਲੀਵੁੱਡ ਅਦਾਕਾਰਾ ਉਰਵਸ਼ੀ ਰੌਤੇਲਾ ਆਪਣੀ ਖੂਬਸੂਰਤੀ ਨੂੰ ਲੈ ਕੇ ਹਮੇਸ਼ਾ ਚਰਚਾ ’ਚ ਰਹਿੰਦੀ ਹੈ। ਅਦਾਕਾਰਾ ਆਏ ਦਿਨ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਪ੍ਰਸ਼ੰਸਕਾਂ ਨਾਲ ਸਾਂਝੀਆਂ ਕਰਦੀ ਰਹਿੰਦੀ ਹੈ। ਉਰਵਸ਼ੀ ਜੋ ਵੀ ਲੁੱਕ ਕੈਰੀ ਕਰਦੀ ਹੈ ਉਸ ’ਚ ਹਮੇਸ਼ਾ ਪਰਫ਼ੈਕਟ ਨਜ਼ਰ ਆਉਂਦੀ ਹੈ।
![PunjabKesari](https://static.jagbani.com/multimedia/14_36_21685460332123345-ll.jpg)
ਹਾਲ ਹੀ ’ਚ ਅਦਾਕਾਰਾ ਨੇ ਆਪਣੀ ਖੂਬਸੂਰਤ ਤਸਵੀਰਾਂ ਇੰਸਟਾਗ੍ਰਾਮ ’ਤੇ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ’ਚ ਉਰਵਸ਼ੀ ਨੇ ਹਰੇ ਲਹਿੰਗੇ ’ਚ ਫ਼ੋਟੋਸ਼ੂਟ ਕਰਵਾਇਆ ਹੋਇਆ ਹੈ।
![PunjabKesari](https://static.jagbani.com/multimedia/14_36_212791891321233-ll.jpg)
ਲੁੱਕ ਦੀ ਗੱਲ ਕਰੀਏ ਤਾਂ ਉਰਵਸ਼ੀ ਨੇ ਹਰੇ ਲਹਿੰਗੇ ਨਾਲ ਮਿਨੀਮਲ ਮੇਕਅੱਪ ਕੀਤਾ ਹੋਇਆ ਹੈ। ਇਸ ਦੇ ਨਾਲ ਅਦਾਕਾਰਾ ਨੇ ਗਲੇ ’ਚ ਨੈੱਕਲੇਸ ਅਤੇ ਕੰਨਾਂ ’ਚ ਹੈਵੀ ਝੁਮਕੇ ਪਾਏ ਹਨ।
![PunjabKesari](https://static.jagbani.com/multimedia/14_36_218729453321233456-ll.jpg)
ਇਹ ਵੀ ਪੜ੍ਹੋ : ਸਾਊਥ ਸੁਪਰਸਟਾਰ ਨਯਨਤਾਰਾ-ਵਿਗਨੇਸ਼ ਬਣੇ ਮਾਤਾ-ਪਿਤਾ, ਸਰੋਗੇਸੀ ਰਾਹੀਂ ਜੁੜਵਾਂ ਬੱਚਿਆਂ ਦਾ ਕੀਤਾ ਸਵਾਗਤ
ਅਦਾਕਾਰਾ ਨੇ ਵਾਲਾਂ ਨੂੰ ਖੁੱਲ੍ਹੇ ਛੱਡਿਆ ਹੋਇਆ ਹੈ ਜੋ ਉਸ ਦੀ ਖੂਬਸੂਰਤੀ ਨੂੰ ਹੋਰ ਵੀ ਵਧਾ ਰਹੇ ਹਨ। ਪਿੰਕ ਲਿਪਸ਼ੇਡ ਨਾਲ ਉਰਵਸ਼ੀ ਨੇ ਆਪਣੀ ਲੁੱਕ ਨੂੰ ਪੂਰਾ ਕੀਤਾ ਹੋਇਆ ਹੈ।
![PunjabKesari](https://static.jagbani.com/multimedia/14_36_212791891321233-ll.jpg)
ਤਸਵੀਰਾਂ ਸਾਂਝੀਆਂ ਕਰਦੇ ਹੋਏ ਅਦਾਕਾਰਾ ਨੇ ਇਸ ਨਾਲ ਇਕ ਕੈਪਸ਼ਨ ਦਿੱਤੀ ਹੈ। ਜਿਸ ਨੇ ਹਰ ਕਿਸੇ ਦਾ ਧਿਆਨ ਆਪਣੇ ਵੱਲ ਖਿੱਚ ਰਹੀ ਹੈ। ਅਦਾਕਾਰਾ ਨੇ ਲਿਖਿਆ ਕਿ ‘ਕਿਵੇਂ ਭੁਲਾ ਦਵਾਂ, ਮੌਤ ਇਨਸਾਨਾਂ ਨੂੰ ਆਉਂਦੀ ਹੈ, ਯਾਦਾਂ ਨੂੰ ਨਹੀਂ।’
![PunjabKesari](https://static.jagbani.com/multimedia/14_36_21107324032123-ll.jpg)
ਉਰਵਸ਼ੀ ਰੌਤੇਲਾ ਤਸਵੀਰਾਂ ’ਚ ਬੇਹੱਦ ਗਲੈਮਰਸ ਲੱਗ ਰਹੀ ਹੈ। ਉਰਵਸ਼ੀ ਰੌਤੇਲਾ ਆਪਣੇ ਬੋਲਡ ਅੰਦਾਜ਼ ਕਾਰਨ ਕਾਫ਼ੀ ਕੈਮਰੇ ਸਾਹਮਣੇ ਵੱਖ-ਵੱਖ ਸਟਾਈਲ ’ਚ ਪੋਜ਼ ਦੇ ਰਹੀ ਹੈ। ਅਦਾਕਾਰਾ ਭਾਵੇਂ ਹੀ ਫ਼ਿਲਮਾਂ ’ਚ ਘੱਟ ਨਜ਼ਰ ਆਵੇ ਪਰ ਉਹ ਮਾਡਲਿੰਗ ਦੀ ਦੁਨੀਆ ’ਚ ਕਾਫ਼ੀ ਐਕਟਿਵ ਰਹਿੰਦੀ ਹੈ।
![PunjabKesari](https://static.jagbani.com/multimedia/14_36_2093995933212-ll.jpg)
ਇਹ ਵੀ ਪੜ੍ਹੋ : ਖ਼ੂਬਸੂਰਤ ਫ਼ਿਲਮੀ ਸਫ਼ਰ ਜਿਊਣ ਵਾਲੀ ਰੇਖਾ ਨੇ ਨਿੱਜੀ ਜ਼ਿੰਦਗੀ 'ਚ ਹੰਢਾਈ ਇਕੱਲਤਾ, ਜਾਣੋ ਅਦਾਕਾਰਾ ਦਾ ਜੀਵਨ
ਇਨ੍ਹਾਂ ਤਸਵੀਰਾਂ ’ਚ ਉਰਵਸ਼ੀ ਪ੍ਰਸ਼ੰਸਕਾਂ ਦਾ ਧਿਆਨ ਖਿੱਚਦੀ ਨਜ਼ਰ ਆ ਰਹੀ ਹੈ। ਪ੍ਰਸ਼ੰਸਕ ਅਦਾਕਾਰਾ ਦੀ ਇਸ ਲੁੱਕ ਨੂੰ ਬੇਹੱਦ ਪਸੰਦ ਕਰ ਰਹੇ ਹਨ ਅਤੇ ਤਸਵੀਰਾਂ ’ਤੇ ਆਪਣੀ ਪ੍ਰਤੀਕਿਰਿਆਵਾਂ ਵੀ ਦੇ ਰਹੇ ਹਨ।
ਫ਼ਿਲਮ ‘ਓਏ ਮੱਖਣਾ’ ਦੇ ਪਹਿਲੇ ਗੀਤ ‘ਚੜ੍ਹ ਗਈ ਚੜ੍ਹ ਗਈ’ ਦਾ ਪੋਸਟਰ ਰਿਲੀਜ਼
NEXT STORY