ਮੁੰਬਈ (ਬਿਊਰੋ)– ਕੋਰੋਨਾ ਮਹਾਮਾਰੀ ਦੀ ਦੂਜੀ ਲਹਿਰ ’ਚ ਜਿਥੇ ਲੋਕਾਂ ਦੇ ਮਰਨ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ, ਉਥੇ ਦੇਸ਼ ਦੀਆਂ ਕਈ ਮਸ਼ਹੂਰ ਹਸਤੀਆਂ ਇਸ ਮਹਾਮਾਰੀ ਨਾਲ ਪੀੜਤ ਲੋਕਾਂ ਦੀ ਸਹਾਇਤਾ ਲਈ ਅੱਗੇ ਆ ਰਹੀਆਂ ਹਨ। ਬਾਲੀਵੁੱਡ ਸਿਤਾਰੇ ਵੀ ਉਨ੍ਹਾਂ ’ਚੋਂ ਇਕ ਹਨ, ਜੋ ਪ੍ਰੇਸ਼ਾਨ ਅਤੇ ਪੀੜਤ ਲੋਕਾਂ ਦੀ ਮਦਦ ਕਰ ਰਹੇ ਹਨ। ਹੁਣ ਤੱਕ ਬਾਲੀਵੁੱਡ ਦੇ ਕਈ ਸਿਤਾਰੇ ਲੋਕਾਂ ਦੀ ਮਦਦ ਲਈ ਅੱਗੇ ਆਏ ਹਨ। ਇਨ੍ਹਾਂ ’ਚ ਬਾਲੀਵੁੱਡ ਅਦਾਕਾਰਾ ਉਰਵਸ਼ੀ ਰੌਤੇਲਾ ਦਾ ਨਾਂ ਵੀ ਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ : ਕੋਰੋਨਾ ਮਰੀਜ਼ਾਂ ਲਈ ਫ਼ਰਿਸ਼ਤਾ ਬਣੇ ਅਜੇ ਦੇਵਗਨ, ਆਈ. ਸੀ. ਯੂ. ਦਾ ਪ੍ਰਬੰਧ ਕਰਨ ਲਈ ਦਿੱਤੇ ਇੰਨੇ ਕਰੋੜ
ਉਰਵਸ਼ੀ ਨੇ ਉਤਰਾਖੰਡ ਦੇ ਲੋਕਾਂ ਲਈ ਆਕਸੀਜਨ ਕੰਸਨਟ੍ਰੇਟਰਜ਼ ਦਾਨ ਕੀਤੇ ਹਨ। ਉਸ ਨੇ ਕੁਲ 27 ਆਕਸੀਜਨ ਕੰਸਨਟ੍ਰੇਟਰਜ਼ ਦਾਨ ਕੀਤੇ ਹਨ। ਅਦਾਕਾਰਾ ਨੇ ਆਪਣੀ ਸੰਸਥਾ ਉਰਵਸ਼ੀ ਰੌਤੇਲਾ ਫਾਊਂਡੇਸ਼ਨ ਰਾਹੀਂ ਇਹ ਸਾਰੇ ਆਕਸੀਜਨ ਕੰਸਨਟ੍ਰੇਟਰਜ਼ ਦਾਨ ਕੀਤੇ ਹਨ। ਉਰਵਸ਼ੀ ਨੇ ਇਹ ਜਾਣਕਾਰੀ ਖ਼ੁਦ ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ ਹੈ, ਜਿਸ ਦੀ ਕਾਫ਼ੀ ਚਰਚਾ ਹੋ ਰਹੀ ਹੈ।
ਉਰਵਸ਼ੀ ਨੇ ਆਪਣੀਆਂ ਦੋ ਤਸਵੀਰਾਂ ਇੰਸਟਾਗ੍ਰਾਮ ਅਕਾਊਂਟ ’ਤੇ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ’ਚ ਉਹ ਉਤਰਾਖੰਡ ਦੇ ਲੋਕਾਂ ਨੂੰ ਆਕਸੀਜਨ ਕੰਸਨਟ੍ਰੇਟਰਜ਼ ਵੰਡ ਰਹੀ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦਿਆਂ ਉਰਵਸ਼ੀ ਨੇ ਆਪਣੀ ਪੋਸਟ ’ਚ ਲਿਖਿਆ, ‘ਉਰਵਸ਼ੀ ਰੌਤੇਲਾ ਫਾਊਂਡੇਸ਼ਨ ਨੇ ਉਤਰਾਖੰਡ ’ਚ 27 ਆਕਸੀਜਨ ਕੰਸਨਟ੍ਰੇਟਰਜ਼ ਦਾਨ ਕੀਤੇ। ਦਿਲ ਤੇ ਫੇਫੜਿਆਂ ਨੂੰ ਬਚਾਓ।’
ਅਦਾਕਾਰਾ ਦੇ ਬਹੁਤ ਸਾਰੇ ਪ੍ਰਸ਼ੰਸਕ ਉਸ ਦੀਆਂ ਤਸਵੀਰਾਂ ਤੇ ਪੋਸਟਾਂ ਨੂੰ ਪਸੰਦ ਕਰ ਰਹੇ ਹਨ। ਇਸ ਦੇ ਨਾਲ ਹੀ ਉਹ ਇਸ ਮੁਸ਼ਕਿਲ ਸਮੇਂ ’ਚ ਲੋਕਾਂ ਦੀ ਸਹਾਇਤਾ ਕਰਨ ਲਈ ਲੋਕਾਂ ਦੀ ਪ੍ਰਸ਼ੰਸਾ ਵੀ ਕਰ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਉਰਵਸ਼ੀ ਉਤਰਾਖੰਡ ਨਾਲ ਸਬੰਧਤ ਹੈ। ਅਜਿਹੀ ਸਥਿਤੀ ’ਚ ਉਹ ਆਪਣੇ ਰਾਜ ’ਚ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਅੱਗੇ ਆ ਰਹੀ ਹੈ।
ਨੋਟ– ਉਰਵਸ਼ੀ ਰੌਤੇਲਾ ਦੇ ਇਸ ਕਦਮ ਨੂੰ ਤੁਸੀਂ ਕਿਵੇਂ ਦੇਖਦੇ ਹੋ? ਕੁਮੈਂਟ ਕਰਕੇ ਦੱਸੋ।
ਅਮਿਤਾਭ, ਅਕਸ਼ੇ ਤੇ ਪ੍ਰਿਯੰਕਾ ਚੋਪੜਾ ਤੱਕ, ਇਨ੍ਹਾਂ ਸਿਤਾਰਿਆਂ ਦੀ ਪਹਿਲੀ ਤਨਖਾਹ ਜਾਣ ਕੇ ਹੋਵੋਗੇ ਹੈਰਾਨ
NEXT STORY