ਮੁੰਬਈ-ਅਦਾਕਾਰਾ ਅਤੇ ਸੰਸਦ ਮੈਂਬਰ ਨੁਸਰਤ ਜਹਾਂ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਅਦਾਕਾਰਾ ਪ੍ਰਸ਼ੰਸਕਾਂ ਦੇ ਨਾਲ ਤਸਵੀਰਾਂ ਅਤੇ ਵੀਡੀਓ ਸਾਂਝੀਆਂ ਕਰਦੀ ਰਹਿੰਦੀ ਹੈ। ਹਾਲ ਹੀ 'ਚ ਅਦਾਕਾਰਾ ਨੇ ਸਾੜੀ ਲੁੱਕ 'ਚ ਆਪਣੀਆਂ ਖੂਬਸੂਰਤ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜੋ ਪ੍ਰਸ਼ੰਸਕਾਂ ਦਾ ਧਿਆਨ ਖਿੱਚ ਰਹੀਆਂ ਹਨ।

ਲੁੱਕ ਦੀ ਗੱਲ ਕਰੀਏ ਤਾਂ ਨੁਸਰਤ ਗ੍ਰੀਨ ਸਾੜੀ 'ਚ ਨਜ਼ਰ ਆ ਰਹੀ ਹੈ। ਇਸ ਦੇ ਨਾਲ ਅਦਾਕਾਰਾ ਨੇ ਗੋਲਡਨ ਜਿਊਲਰੀ ਪਾਈ ਹੋਈ ਹੈ। ਅਦਾਕਾਰਾ ਨੇ ਮਿਨੀਮਲ ਮੇਕਅਪ ਕੀਤਾ ਹੋਇਆ ਹੈ ਅਤੇ ਵਾਲਾਂ ਨੂੰ ਖੁੱਲ੍ਹਾ ਰੱਖਿਆ ਹੋਇਆ ਹੈ। ਇਸ ਲੁੱਕ 'ਚ ਅਦਾਕਾਰਾ ਕਾਫੀ ਖੂਬਸੂਰਤ ਲੱਗ ਰਹੀ ਹੈ।

ਅਦਾਕਾਰਾ ਦਿਲਕਸ਼ ਅੰਦਾਜ਼ 'ਚ ਕੈਮਰੇ ਦੇ ਸਾਹਮਣੇ ਪੋਜ਼ ਦੇ ਰਹੀ ਹੈ। ਨੁਸਰਤ ਦੀਆਂ ਇਨ੍ਹਾਂ ਤਸਵੀਰਾਂ ਨੇ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾ ਦਿੱਤਾ ਹੈ। ਪ੍ਰਸ਼ੰਸਕ ਇਨ੍ਹਾਂ ਤਸਵੀਰਾਂ 'ਤੇ ਖੂਬ ਪਿਆਰ ਬਰਸਾ ਰਹੇ ਹਨ।

ਕੰਮ ਦੀ ਗੱਲ ਕਰੀਏ ਤਾਂ ਨੁਸਰਤ ਨੇ ਫਿਲਮ 'ਸ਼ੋਤਰੂ' ਨਾਲ ਆਪਣੇ ਫਿਲਮੀਂ ਕਰੀਅਰ ਦੀ ਸ਼ੁਰੂਆਤ ਕੀਤੀ ਅਤੇ ਇਸ ਤੋਂ ਬਾਅਦ 'ਖੋਕਾ 420' 'ਚ ਨਜ਼ਰ ਆਵੇਗੀ। ਬੰਗਾਲੀ ਸਿਨੇਮਾ 'ਚ ਨਾਂ ਬਣਾਉਣ ਤੋਂ ਬਾਅਦ ਨੁਸਰਤ 2019 'ਚ ਰਾਜਨੀਤੀ ਦੀ ਦੁਨੀਆ 'ਚ ਸ਼ਾਮਲ ਹੋ ਗਈ ਪਰ ਉਹ ਆਪਣੇ ਫਿਲਮੀਂ ਅਤੇ ਰਾਜਨੀਤਿਕ ਕਰੀਅਰ ਤੋਂ ਇਲਾਵਾ ਨਿੱਜੀ ਜ਼ਿੰਦਗੀ ਅਤੇ ਸੋਸ਼ਲ ਮੀਡੀਆ ਪੋਸਟਾਂ ਨੂੰ ਲੈ ਕੇ ਵੀ ਚਰਚਾ 'ਚ ਰਹਿੰਦੀ ਹੈ।

‘ਸੌਂਕਣ ਸੌਂਕਣੇ’ ਫ਼ਿਲਮ ਦੇ ਗੀਤ ‘ਗੱਲ ਮੰਨ ਲੈ ਮੇਰੀ’ ’ਚ ਐਮੀ ਤੇ ਸਰਗੁਣ ਦੀ ਕੈਮਿਸਟਰੀ ਲੋਕਾਂ ਨੂੰ ਆਈ ਪਸੰਦ (ਵੀਡੀਓ)
NEXT STORY