ਨਵੀਂ ਦਿੱਲੀ (ਭਾਸ਼ਾ) - ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸੋਮਵਾਰ ਨੂੰ ਇਥੇ ਰਾਸ਼ਟਰਪਤੀ ਭਵਨ ਵਿਖੇ ਆਯੋਜਿਤ ਸਮਾਗਮ ਦੌਰਾਨ ਸਾਬਕਾ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਅਤੇ ਸੁਲਭ ਇੰਟਰਨੈਸ਼ਨਲ ਦੇ ਸੰਸਥਾਪਕ ਬਿੰਦੇਸ਼ਵਰ ਪਾਠਕ ਅਤੇ ਕਈ ਹੋਰ ਉੱਘੀਆਂ ਸ਼ਖਸੀਅਤਾਂ ਨੂੰ ਪਦਮ ਪੁਰਸਕਾਰ ਪ੍ਰਦਾਨ ਕੀਤੇ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਹੋਰ ਪਤਵੰਤੇ ਮੌਜੂਦ ਸਨ।
ਨਾਇਡੂ, ਪਾਠਕ ਅਤੇ ਪ੍ਰਸਿੱਧ ਭਰਤਨਾਟਿਅਮ ਡਾਂਸਰ ਪਦਮਾ ਸੁਬਰਾਮਨੀਅਮ ਨੂੰ ਪਦਮ ਵਿਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ।
ਪਾਠਕ ਨੂੰ ਇਹ ਪੁਰਸਕਾਰ ਮਰਨ ਉਪਰੰਤ ਦਿੱਤਾ ਗਿਆ।
ਅਭਿਨੇਤਾ ਮਿਥੁਨ ਚੱਕਰਵਰਤੀ, ਗਾਇਕਾ ਊਸ਼ਾ ਉਥੁਪ, ਉੱਤਰ ਪ੍ਰਦੇਸ਼ ਦੇ ਸਾਬਕਾ ਰਾਜਪਾਲ ਰਾਮ ਨਾਇਕ ਅਤੇ ਉਦਯੋਗਪਤੀ ਸੀਤਾਰਾਮ ਜਿੰਦਲ ਨੂੰ ਪਦਮ ਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ।
ਦੁਰਘਟਨਾ ਮਗਰੋਂ ਦਿਵਿਆਂਕਾ ਤ੍ਰਿਪਾਠੀ ਦਾ ਝਲਕਿਆ ਦਰਦ, ਦਰਦਨਾਕ ਹਾਦਸੇ 'ਤੇ ਆਖੀਆਂ ਭਾਵੁਕ ਗੱਲਾਂ
NEXT STORY