ਮੁੰਬਈ: ਬਾਲੀਵੁੱਡ ਦੇ ਦਿੱਗਜ ਅਦਾਕਾਰ ਧਰਮਿੰਦਰ ਦੀ ਸਿਹਤ ਇੱਕ ਵਾਰ ਫਿਰ ਖਰਾਬ ਹੋ ਗਈ ਹੈ। ਉਹ ਲੰਬੇ ਸਮੇਂ ਤੋਂ ਬੀਮਾਰ ਚੱਲ ਰਹੇ ਸਨ। ਸਿਹਤ ਖਰਾਬ ਹੋਣ ਦੀਆਂ ਖਬਰਾਂ ਤੋਂ ਬਾਅਦ ਮੁੰਬਈ ਸਥਿਤ ਉਨ੍ਹਾਂ ਦੇ ਘਰ ਦੇ ਬਾਹਰ ਐਂਬੂਲੈਂਸ ਤਾਇਨਾਤ ਕੀਤੀ ਗਈ ਹੈ ਅਤੇ ਬੈਰੀਕੇਡਿੰਗ ਕੀਤੀ ਗਈ ਹੈ।
ਲੰਬੇ ਇਲਾਜ ਤੋਂ ਬਾਅਦ ਘਰ ਹੋ ਰਿਹਾ ਸੀ ਟ੍ਰੀਟਮੈਂਟ
ਧਰਮਿੰਦਰ ਕਾਫੀ ਸਮੇਂ ਤੋਂ ਬੀਮਾਰ ਚੱਲ ਰਹੇ ਸਨ ਅਤੇ ਉਨ੍ਹਾਂ ਨੂੰ ਸਾਹ ਲੈਣ ਵਿੱਚ ਦਿੱਕਤ ਹੋ ਰਹੀ ਸੀ। ਉਨ੍ਹਾਂ ਦਾ ਕੁਝ ਦਿਨ ਪਹਿਲਾਂ ਬ੍ਰੀਚ ਕੈਂਡੀ ਹਸਪਤਾਲ ਵਿੱਚ ਇਲਾਜ ਚੱਲਿਆ ਸੀ। ਉਨ੍ਹਾਂ ਨੂੰ 31 ਅਕਤੂਬਰ 2025 ਨੂੰ ਰੈਗੂਲਰ ਚੈਕਅੱਪ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਇਸ ਤੋਂ ਬਾਅਦ 10 ਨਵੰਬਰ ਨੂੰ ਉਨ੍ਹਾਂ ਦੀ ਤਬੀਅਤ ਅਚਾਨਕ ਖਰਾਬ ਹੋ ਗਈ ਸੀ ਅਤੇ ਲੰਬੇ ਇਲਾਜ ਤੋਂ ਬਾਅਦ ਉਨ੍ਹਾਂ ਨੂੰ ਘਰ ਲਿਆਂਦਾ ਗਿਆ ਸੀ। ਹੁਣ ਫਿਰ ਤੋਂ ਖਬਰ ਆ ਰਹੀ ਹੈ ਕਿ ਅਦਾਕਾਰ ਦੀ ਤਬੀਅਤ ਮੁੜ ਖਰਾਬ ਹੋ ਗਈ ਹੈ। ਜਿਸ ਕਾਰਨ ਉਨ੍ਹਾਂ ਦੇ ਕਰੀਬੀ ਤੇ ਰਿਸ਼ਤੇਦਾਰ ਉਨ੍ਹਾਂ ਦੇ ਘਰ ਪਹੁੰਚ ਰਹੇ ਹਨ।
IFFI 2025 'ਚ ਵਧ 2 ਲਈ ਦਰਸ਼ਕਾਂ ਦੀ ਮਿਲੀ ਪ੍ਰਸ਼ੰਸਾ 'ਤੇ ਨਿਰਦੇਸ਼ਕ ਜਸਪਾਲ ਨੇ ਪ੍ਰਗਟਾਈ ਖੁਸ਼ੀ
NEXT STORY