ਮੁੰਬਈ: ਬਾਲੀਵੁੱਡ ਦੇ ਪ੍ਰਸਿੱਧ ਅਤੇ ਦਿੱਗਜ ਅਦਾਕਾਰ ਧਰਮਿੰਦਰ ਦੀ ਸਿਹਤ ਇੱਕ ਵਾਰ ਫਿਰ ਵਿਗੜ ਗਈ ਹੈ। ਇਸ ਸਮੇਂ ਉਹ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਦਾਖਲ ਹਨ। ਰਿਪੋਰਟਾਂ ਅਨੁਸਾਰ ਧਰਮਿੰਦਰ ਦੀ ਹਾਲਤ ਫਿਲਹਾਲ ਨਾਜ਼ੁਕ ਦੱਸੀ ਜਾ ਰਹੀ ਹੈ। ਉਨ੍ਹਾਂ ਨੂੰ ਹਸਪਤਾਲ ਵਿੱਚ ਆਈ.ਸੀ.ਯੂ. ਵਿੱਚ ਰੱਖਿਆ ਗਿਆ ਸੀ, ਪਰ ਹੁਣ ਉਨ੍ਹਾਂ ਨੂੰ ਵੈਂਟੀਲੇਟਰ ਸਪੋਰਟ 'ਤੇ ਪਾ ਦਿੱਤਾ ਗਿਆ ਹੈ। ਡਾਕਟਰਾਂ ਦੀ ਟੀਮ ਲਗਾਤਾਰ ਉਨ੍ਹਾਂ ਦੀ ਸਥਿਤੀ 'ਤੇ ਨਜ਼ਰ ਰੱਖ ਰਹੀ ਹੈ।
ਹਾਲਾਂਕਿ ਧਰਮਿੰਦਰ ਦੀ ਸਥਿਤੀ ਬਾਰੇ ਕੋਈ ਵੀ ਅਧਿਕਾਰਤ ਬਿਆਨ ਜਾਂ ਜਾਣਕਾਰੀ ਪਰਿਵਾਰ ਜਾਂ ਹਸਪਤਾਲ ਪ੍ਰਸ਼ਾਸਨ ਵੱਲੋਂ ਅਜੇ ਤੱਕ ਜਾਰੀ ਨਹੀਂ ਕੀਤੀ ਗਈ ਹੈ।
31 ਅਕਤੂਬਰ ਤੋਂ ਹਸਪਤਾਲ ਵਿੱਚ ਦਾਖਲ
ਧਰਮਿੰਦਰ ਨੂੰ 31 ਅਕਤੂਬਰ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਰਿਪੋਰਟਾਂ ਵਿੱਚ ਕਿਹਾ ਗਿਆ ਸੀ ਕਿ ਉਨ੍ਹਾਂ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋਣ ਕਾਰਨ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਹਾਲਾਂਕਿ ਕੁਝ ਰਿਪੋਰਟਾਂ ਵਿੱਚ ਇਹ ਵੀ ਕਿਹਾ ਗਿਆ ਸੀ ਕਿ ਉਨ੍ਹਾਂ ਨੂੰ ਸਿਰਫ਼ ਆਮ ਰੂਟੀਨ ਚੈਕਅੱਪ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।
ਹਸਪਤਾਲ ਵਿੱਚ ਦਾਖਲ ਹੋਣ ਤੋਂ ਬਾਅਦ ਮੈਡੀਕਲ ਸਟਾਫ ਨੇ ਪਹਿਲਾਂ ਇਹ ਜਾਣਕਾਰੀ ਦਿੱਤੀ ਸੀ ਕਿ ਉਨ੍ਹਾਂ ਦੀ ਹਾਲਤ ਸਥਿਰ ਹੈ। ਉਸ ਸਮੇਂ ਉਨ੍ਹਾਂ ਦੇ ਮਾਪਦੰਡ (ਪੈਰਾਮੀਟਰ) ਠੀਕ ਸਨ, ਦਿਲ ਦੀ ਧੜਕਣ 70 ਸੀ, ਅਤੇ ਬਲੱਡ ਪ੍ਰੈਸ਼ਰ 140/80 ਸੀ। ਹਸਪਤਾਲ ਦੇ ਸਟਾਫ ਨੇ ਕਿਹਾ ਸੀ ਕਿ "ਚਿੰਤਾ ਦੀ ਕੋਈ ਗੱਲ ਨਹੀਂ" ਹੈ।
89 ਸਾਲ ਦੀ ਉਮਰ 'ਚ ਵੀ ਸਰਗਰਮ
ਧਰਮਿੰਦਰ ਦੀ ਉਮਰ 89 ਸਾਲ ਹੈ। ਉਹ ਬੀਤੇ ਸਾਲਾਂ ਤੋਂ ਸਿਹਤ ਸਬੰਧੀ ਸਮੱਸਿਆਵਾਂ ਨਾਲ ਜੂਝ ਰਹੇ ਹਨ। ਅਪ੍ਰੈਲ 2025 ਵਿੱਚ, ਉਨ੍ਹਾਂ ਨੇ ਮੋਤੀਆਬਿੰਦ ਦੀ ਸਰਜਰੀ ਵੀ ਕਰਵਾਈ ਸੀ।
ਇਸ ਉਮਰ ਦੇ ਬਾਵਜੂਦ ਉਹ ਨਿੱਜੀ ਅਤੇ ਪੇਸ਼ੇਵਰ ਜ਼ਿੰਦਗੀ ਵਿੱਚ ਕਾਫ਼ੀ ਐਕਟਿਵ ਹਨ। ਉਨ੍ਹਾਂ ਨੂੰ ਆਖਰੀ ਵਾਰ ਸਾਲ 2024 ਵਿੱਚ ਆਈ ਫਿਲਮ 'ਤੇਰੀ ਬਾਤੋਂ ਮੇਂ ਐਸਾ ਉਲਝਾ ਜੀਆ' ਵਿੱਚ ਦੇਖਿਆ ਗਿਆ ਸੀ। ਉਨ੍ਹਾਂ ਦੀ ਆਉਣ ਵਾਲੀ ਫਿਲਮ 'ਇੱਕੀਸ' (Ikkis) ਦਾ ਟ੍ਰੇਲਰ ਵੀ ਹਾਲ ਹੀ ਵਿੱਚ ਰਿਲੀਜ਼ ਹੋਇਆ ਹੈ, ਜਿਸ ਵਿੱਚ ਉਨ੍ਹਾਂ ਦੇ ਕੰਮ ਦੀ ਤਾਰੀਫ਼ ਹੋ ਰਹੀ ਹੈ। ਉਹ ਦਸੰਬਰ ਵਿੱਚ ਆਪਣਾ 90ਵਾਂ ਜਨਮਦਿਨ ਮਨਾਉਣਗੇ।
60 ਕਰੋੜ ਰੁਪਏ ਦੀ ਧੋਖਾਧੜੀ ਦਾ ਮਾਮਲਾ; ਸ਼ਿਲਪਾ ਸ਼ੈੱਟੀ ਤੇ ਰਾਜ ਕੁੰਦਰਾ ਨੇ ਖੜਕਾਇਆ ਬੰਬੇ ਹਾਈ ਕੋਰਟ ਦਾ ਦਰਵਾਜ਼ਾ
NEXT STORY