ਮੁੰਬਈ (ਏਜੰਸੀ)- ਬਾਲੀਵੁੱਡ ਅਦਾਕਾਰ ਵਿੱਕੀ ਕੌਸ਼ਲ ਦੇ ਪਿਤਾ ਅਤੇ ਮਸ਼ਹੂਰ ਐਕਸ਼ਨ ਡਾਇਰੈਕਟਰ ਸ਼ਾਮ ਕੌਸ਼ਲ ਇਨ੍ਹੀਂ ਦਿਨੀਂ ਬਹੁਤ ਖੁਸ਼ ਹਨ। ਉਨ੍ਹਾਂ ਨੇ ਆਪਣੇ ਪੋਤੇ, ਵਿਹਾਨ ਕੌਸ਼ਲ, ਨੂੰ ਆਪਣੀ ਜ਼ਿੰਦਗੀ ਦੀ ਸਭ ਤੋਂ ਵੱਡੀ blessing ਦੱਸਿਆ ਹੈ।
ਇਹ ਵੀ ਪੜ੍ਹੋ: 'ਧੁਰੰਦਰ' 'ਤੇ ਲੱਗ ਗਿਆ ਬੈਨ ! IMPPA ਨੇ ਖਾੜੀ ਦੇਸ਼ਾਂ 'ਚ ਫਿਲਮ ਤੋਂ ਪਾਬੰਦੀ ਹਟਾਉਣ ਲਈ PM ਮੋਦੀ ਤੋਂ ਮੰਗੀ ਮਦਦ

ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਖੁਸ਼ੀ
ਸ਼ਾਮ ਕੌਸ਼ਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਰਾਹੀਂ ਪਰਮਾਤਮਾ ਦਾ ਸ਼ੁਕਰਾਨਾ ਕਰਦਿਆਂ ਇੱਕ ਬਹੁਤ ਹੀ ਪਿਆਰੀ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਨੇ ਲਿਖਿਆ, "ਮੇਰਾ ਪੋਤਾ ਵਿਹਾਨ ਕੌਸ਼ਲ। ਪਰਮਾਤਮਾ ਦਾ ਜਿੰਨਾ ਵੀ ਸ਼ੁਕਰ ਕਰਾਂ ਘੱਟ ਹੈ"। ਉਨ੍ਹਾਂ ਨੇ ਆਪਣੀ ਪੋਸਟ ਵਿੱਚ ਕਈ 'ਹੱਗ' (hug) ਇਮੋਜੀਜ਼ ਦੀ ਵਰਤੋਂ ਕੀਤੀ ਅਤੇ ਵਾਰ-ਵਾਰ "Blessings, blessings & blessings" ਲਿਖ ਕੇ ਆਪਣੀ ਭਾਵਨਾਵਾਂ ਦਾ ਇਜ਼ਹਾਰ ਕੀਤਾ।
ਇਹ ਵੀ ਪੜ੍ਹੋ: ਕੈਟਰੀਨਾ ਕੈਫ ਤੇ ਵਿੱਕੀ ਕੌਸ਼ਲ ਨੇ ਕੀਤਾ ਆਪਣੇ ਪੁੱਤ ਦਾ ਨਾਮਕਰਨ, ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਪਹਿਲੀ ਝਲਕ
ਨਾਮ ਦੇ ਖੁਲਾਸੇ ਤੋਂ ਬਾਅਦ ਕੀਤੀ ਪੋਸਟ
ਸ਼ਾਮ ਕੌਸ਼ਲ ਦੀ ਇਹ ਪੋਸਟ ਉਸ ਸਮੇਂ ਸਾਹਮਣੇ ਆਈ ਹੈ, ਜਦੋਂ ਬੁੱਧਵਾਰ ਨੂੰ ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਨੇ ਆਪਣੇ ਪਹਿਲੇ ਬੱਚੇ ਦੇ ਜਨਮ ਤੋਂ 2 ਮਹੀਨਿਆਂ ਬਾਅਦ ਅਧਿਕਾਰਤ ਤੌਰ 'ਤੇ ਉਸ ਦੇ ਨਾਂ ਦਾ ਖੁਲਾਸਾ ਕੀਤਾ ਹੈ। ਜੋੜੇ ਨੇ ਆਪਣੇ ਬੇਟੇ ਦਾ ਨਾਂ 'ਵਿਹਾਨ' ਰੱਖਿਆ ਹੈ, ਜਿਸ ਦਾ ਅਰਥ "ਰੋਸ਼ਨੀ ਦੀ ਪਹਿਲੀ ਕਿਰਨ" ਦੱਸਿਆ ਗਿਆ ਹੈ।
ਇਹ ਵੀ ਪੜ੍ਹੋ: ਮਸ਼ਹੂਰ ਅਦਾਕਾਰਾ ਨੇ ਦਿੱਤੀ Good News ! 3 ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਜ਼ਿਕਰਯੋਗ ਹੈ ਕਿ ਵਿੱਕੀ ਅਤੇ ਕੈਟਰੀਨਾ ਨੇ ਨਵੰਬਰ 2025 ਵਿੱਚ ਆਪਣੇ ਪਹਿਲੇ ਬੱਚੇ ਦਾ ਸਵਾਗਤ ਕੀਤਾ ਸੀ। ਹੁਣ ਦਾਦਾ ਸ਼ਾਮ ਕੌਸ਼ਲ ਵੱਲੋਂ ਸਾਂਝੀ ਕੀਤੀ ਗਈ ਇਸ ਪੋਸਟ ਨੇ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ ਹੈ ਅਤੇ ਸੋਸ਼ਲ ਮੀਡੀਆ 'ਤੇ ਕੌਸ਼ਲ ਪਰਿਵਾਰ ਨੂੰ ਲਗਾਤਾਰ ਵਧਾਈਆਂ ਮਿਲ ਰਹੀਆਂ ਹਨ।
ਇਹ ਵੀ ਪੜ੍ਹੋ: 24 ਸਾਲ ਦੀ ਉਮਰ 'ਚ ਬਿਨਾਂ ਵਿਆਹ ਤੋਂ 3 ਬੱਚਿਆਂ ਦੀ ਮਾਂ ਬਣੀ ਇਹ ਮਸ਼ਹੂਰ ਅਦਾਕਾਰਾ; ਕਿਹਾ...
ਉਸਤਾਦ ਪੂਰਨ ਸ਼ਾਹ ਕੋਟੀ ਨੇ ਅਖੀਰਲੇ ਸਮੇਂ ਹੰਸ ਨੂੰ ਕੀਤਾ ਸੀ ਫੋਨ! ਕੈਨੇਡਾ ਤੋਂ ਭੱਜੇ ਆਏ ਸਨ ਗਾਇਕ
NEXT STORY