ਐਂਟਰਟੇਨਮੈਂਟ ਡੈਸਕ– ਪੰਜਾਬੀ ਫ਼ਿਲਮ ‘ਮੌੜ’ ਦੁਨੀਆ ਭਰ ’ਚ ਕੱਲ ਯਾਨੀ 9 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ’ਚ ਐਮੀ ਵਿਰਕ ਤੇ ਦੇਵ ਖਰੌੜ ਮੁੱਖ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ਨੂੰ ਲੈ ਕੇ ਲੋਕਾਂ ’ਚ ਕਾਫੀ ਉਤਸ਼ਾਹ ਹੈ।
ਇਸ ਦੇ ਨਾਲ ਹੀ ਬੀਤੇ ਦਿਨੀਂ ਐਮੀ ਵਿਰਕ ਤੇ ਵਿੱਕੀ ਕੌਸ਼ਲ ਦੀ ਮੁਲਾਕਾਤ ਹੋਈ, ਜਿਸ ਦੀ ਇਕ ਤਸਵੀਰ ਐਮੀ ਵਿਰਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਸਾਂਝੀ ਕੀਤੀ ਹੈ। ਤਸਵੀਰ ਨਾਲ ਐਮੀ ਨੇ ਕੈਪਸ਼ਨ ’ਚ ਲਿਖਿਆ, ‘ਮੇਰਾ ਭਰਾ’।
ਇਹ ਖ਼ਬਰ ਵੀ ਪੜ੍ਹੋ : ਇਕ ਸਾਲ ਬਾਅਦ ਮੂਸੇ ਵਾਲਾ ਦਾ ਫੋਨ ਤੇ ਪਿਸਟਲ ਮਿਲਿਆ ਪਰਿਵਾਰ ਨੂੰ ਵਾਪਸ (ਵੀਡੀਓ)
ਇਸ ਤਸਵੀਰ ਨੂੰ ਹੁਣ ਵਿੱਕੀ ਕੌਸ਼ਲ ਵਲੋਂ ਸਟੋਰੀ ’ਚ ਰੀਸ਼ੇਅਰ ਕੀਤਾ ਗਿਆ ਹੈ ਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਐਮੀ ਵਿਰਕ ਨੂੰ ਵਧਾਈਆਂ ਵੀ ਦਿੱਤੀਆਂ ਹਨ।
ਵਿੱਕੀ ਕੌਸ਼ਲ ਨੇ ਲਿਖਿਆ, ‘‘ਮੇਰਾ ਭਰਾ ਐਮੀ ਵਿਰਕ। ਭਰਾ ਤੈਨੂੰ ਪੰਜਾਬੀ ਫ਼ਿਲਮ ‘ਮੌੜ’ ਲਈ ਬਹੁਤ-ਬਹੁਤ ਵਧਾਈਆਂ, ਜੋ 9 ਜੂਨ ਨੂੰ ਰਿਲੀਜ਼ ਹੋਣ ਰਹੀ ਹੈ। ਬਹੁਤ ਘੈਂਟ ਫ਼ਿਲਮ ਲੱਗ ਰਹੀ ਹੈ। ਫੱਟੇ ਚੱਕੀ ਚੱਲੋ।’’
ਦੱਸ ਦੇਈਏ ਕਿ ਫ਼ਿਲਮ ’ਚ ਨਾਇਕਰਾ ਕੌਰ, ਕੁਲਜਿੰਦਰ ਸਿੱਧੂ, ਵਿਕਰਮਜੀਤ ਵਿਰਕ, ਅਮੀਕ ਵਿਰਕ, ਪਰਮਵੀਰ ਸਿੰਘ, ਜਰਨੈਲ ਸਿੰਘ, ਮਾਰਕ ਰੰਧਾਵਾ ਤੇ ਰਿਚਾ ਭੱਟ ਵੀ ਅਹਿਮ ਕਿਰਦਾਰਾਂ ’ਚ ਹਨ। ਫ਼ਿਲਮ ਨੂੰ ਜਤਿੰਦਰ ਮੌਹਰ ਨੇ ਲਿਖਿਆ ਤੇ ਡਾਇਰੈਕਟ ਕੀਤਾ ਹੈ। ਇਸ ਦੇ ਡਾਇਲਾਗਸ ਜਤਿੰਦਰ ਲਾਲ ਨੇ ਲਿਖੇ ਹਨ। ਇਸ ਫ਼ਿਲਮ ਨੂੰ ਜਤਿਨ ਸੇਠੀ ਤੇ ਕਾਰਜ ਗਿੱਲ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ।
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਕੱਲ ਦੁਨੀਆ ਭਰ ’ਚ ਰਿਲੀਜ਼ ਹੋਵੇਗੀ ਐਮੀ ਵਿਰਕ ਤੇ ਦੇਵ ਖਰੌੜ ਦੀ ਫ਼ਿਲਮ ‘ਮੌੜ’
NEXT STORY