ਮੁੰਬਈ- ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸੁਨੀਲ ਸ਼ੈੱਟੀ ਇਨੀਂ ਦਿਨੀਂ ਆਪਣਾ ਸਮਾਂ ਹਸੀਨ ਵਾਦੀਆਂ ‘ਚ ਬਿਤਾ ਰਹੇ ਹਨ। ਉਨ੍ਹਾਂ ਨੇ ਬੀਤੇ ਦਿਨ ਹਸੀਨ ਵਾਦੀਆਂ ‘ਚ ਲੰਚ ਕਰਦੇ ਹੋਏ ਆਪਣਾ ਇੱਕ ਵੀਡੀਓ ਸਾਂਝਾ ਕੀਤਾ ਸੀ। ਜਿਸ ਤੋਂ ਬਾਅਦ ਹੁਣ ਉਨ੍ਹਾਂ ਨੇ ਆਪਣਾ ਇੱਕ ਹੋਰ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਹ ਸੇਬ ਤੋੜਦੇ ਹੋਏ ਨਜ਼ਰ ਆ ਰਹੇ ਹਨ। ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਅਦਾਕਾਰ ਵੀਡੀਓ ‘ਚ ਕਹਿ ਰਿਹਾ ਹੈ ਕਿ ਇਹ ਸੇਬ ਉਸ ਨੇ ਪੁੱਛ ਕੇ ਤੋੜਿਆ ਹੈ। ਇਸ ਵੀਡੀਓ ਨੂੰ ਉਸ ਦੇ ਪ੍ਰਸ਼ੰਸਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ। ਸੁਨੀਲ ਸ਼ੈੱਟੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ।
ਸੁਨੀਲ ਸ਼ੈੱਟੀ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ।
ਭਾਵੇਂ ਉਹ ਫ਼ਿਲਮਾਂ ‘ਚ ਸਰਗਰਮ ਨਹੀਂ ਹਨ ਆਪਣੇ ਸੋਸ਼ਲ ਮੀਡੀਆ ਦੇ ਜ਼ਰੀਏ ਉਹ ਆਪਣੇ ਚਾਹੁਣ ਵਾਲਿਆਂ ਦੇ ਨਾਲ ਆਪਣੇ ਦਿਲ ਦੀਆਂ ਗੱਲਾਂ ਸਾਂਝੀਆਂ ਕਰਦੇ ਰਹਿੰਦੇ ਹਨ। ਉਹ ਖੁਦ ਵੀ ਆਪਣੇ ਫਾਰਮ ‘ਚ ਖੁਦ ਹੱਥੀਂ ਕੇਲੇ, ਅੰਬ ਅਤੇ ਹੋਰ ਫਲ ਤੋੜਦੇ ਹੋਏ ਨਜ਼ਰ ਆ ਜਾਂਦੇ ਹਨ।
ਮੁੰਬਈ ’ਚ ਵਧੇ ਕੋਵਿਡ-19 ਦੇ ਮਾਮਲੇ ਤਾਂ ਅਨੁਸ਼ਕਾ ਨੇ ਲੋਕਾਂ ਨੂੰ ਕੀਤਾ ਸੁਚੇਤ
NEXT STORY