ਮੁੰਬਈ (ਬਿਊਰੋ) - ਫਿਲਮ ‘ਦਿ ਸਾਬਰਮਤੀ ਰਿਪੋਰਟ’ ਦਾ ਟੀਜ਼ਰ ਰਿਲੀਜ਼ ਹਾਲ ਹੀ ’ਚ ਹੋਇਆ ਹੈ। ਇਹ ਫਿਲਮ 15 ਨਵੰਬਰ ਨੂੰ ਸਿਨੇਮਾਘਰਾਂ ’ਚ ਰਿਲੀਜ਼ ਹੋਵੇਗੀ, ਜਿਸ 'ਚ ਵਿਕਰਾਂਤ ਮੈਸੀ, ਰਿਧੀ ਡੋਗਰਾ ਅਤੇ ਰਾਸ਼ੀ ਖੰਨਾ ਅਹਿਮ ਭੂਮਿਕਾਵਾਂ ’ਚ ਨਜ਼ਰ ਆਉਣਗੇ। ਫਿਲਮ ਦੀ ਕਹਾਣੀ ਗੁਜਰਾਤ ਦੇ ਗੋਧਰਾ ਰੇਲਵੇ ਸਟੇਸ਼ਨ ਕੋਲ ਸਾਬਰਮਤੀ ਐਕਸਪ੍ਰੈਸ ਵਿਚ ਵਾਪਰੀ ਘਟਨਾ ’ਤੇ ਆਧਾਰਿਤ ਹੈ।
ਇਹ ਖ਼ਬਰ ਵੀ ਪੜ੍ਹੋ - ਦਿਲਜੀਤ ਦੇ ਨਾਂ 'ਤੇ ਲੱਖਾਂ-ਕਰੋੜਾਂ ਦਾ ਘਪਲਾ, ਕਈ ਖਿਡਾਰੀਆਂ ਦੇ ਨਾਂ ਵੀ ਨੇ ਸ਼ਾਮਲ
27 ਫਰਵਰੀ 2002 ਨੂੰ ਕਾਰ ਸੇਵਕਾਂ ਨੂੰ ਲੈ ਕੇ ਜਾ ਰਹੀ ਸਾਬਰਮਤੀ ਐਕਸਪ੍ਰੈਸ ਨੂੰ ਗੋਧਰਾ ਵਿਚ ਭੀੜ ਨੇ ਅੱਗ ਲਾ ਦਿੱਤੀ ਸੀ। ਜਿਸ ਨੂੰ ਭਾਰਤ ਦੇ ਇਤਿਹਾਸ ਦਾ ਕਾਲਾ ਦਿਨ ਮੰਨਿਆ ਜਾਂਦਾ ਹੈ। ਟੀਜ਼ਰ ਵਿਚ ਵਿਕਰਾਂਤ ਮੈਸੀ, ਰਾਸ਼ੀ ਖੰਨਾ ਅਤੇ ਰਿਧੀ ਡੋਗਰਾ ਨੂੰ ਸ਼ਕਤੀਸ਼ਾਲੀ ਭੂਮਿਕਾਵਾਂ ਵਿਚ ਦਿਖਾਇਆ ਗਿਆ ਹੈ ਕਿਉਂਕਿ ਤਿੰਨੋਂ ਸੱਚਾਈ ਨੂੰ ਉਜਾਗਰ ਕਰਨ ਦੀ ਕੋਸ਼ਿਸ਼ ਕਰਦੇ ਹਨ।
ਇਹ ਖ਼ਬਰ ਵੀ ਪੜ੍ਹੋ - ਰਤਨ ਟਾਟਾ ਦੀ ਮੌਤ ਨਾਲ ਟੁੱਟਿਆ ਗੁਰਪ੍ਰੀਤ ਘੁੱਗੀ, ਕਿਹਾ- ਇਹ ਕੌਮ ਲਈ ਬਹੁਤ ਵੱਡਾ ਘਾਟਾ
ਬਾਲਾਜੀ ਟੈਲੀਫਿਲਮਜ਼ ਲਿਮਟਿਡ ਦੇ ਇਕ ਡਵਿਜਨ, ਬਾਲਾਜੀ ਮੋਸ਼ਨ ਪਿਕਚਰਜ਼ ਦੁਆਰਾ ਪੇਸ਼ ਕੀਤੀ ਗਈ ਅਤੇ ਏ. ਵਿਕੀਰ ਫਿਲਮਜ਼ ਪ੍ਰੋਡਕਸ਼ਨ ਦੇ ਬੈਨਰ ਹੇਠ ਬਣਾਈ ਗਈ ‘ਦਿ ਸਾਬਰਮਤੀ ਰਿਪੋਰਟ’ 15 ਨਵੰਬਰ ਨੂੰ ਸਿਨੇਮਾਘਰਾਂ ਵਿਚ ਰਿਲੀਜ਼ ਹੋਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਤ੍ਰਿਪਤੀ ਡਿਮਰੀ ਨੇ ਬਲੈਕ ਸਾੜੀ 'ਚ ਸਾਂਝੀਆਂ ਕੀਤੀਆਂ ਗਲੈਮਰਸ ਤਸਵੀਰਾਂ
NEXT STORY