ਮੁੰਬਈ(ਬਿਊਰੋ)- ਬਾਲੀਵੁੱਡ ਦੀ ਦੁਨੀਆਂ ਤੋਂ ਬਾਅਦ ਰਾਜਨੀਤੀ ਵੱਲ ਮੁੜਨ ਵਾਲੀ ਅਦਾਕਾਰਾ ਕੰਗਨਾ ਰਣੌਤ ਮੰਡੀ ਤੋਂ ਚੋਣ ਜਿੱਤਣ ਤੋਂ ਬਾਅਦ ਲਗਾਤਾਰ ਸੁਰਖੀਆਂ 'ਚ ਬਣੀ ਹੋਈ ਹੈ। ਹਿਮਾਚਲ ਪ੍ਰਦੇਸ਼ ਦੀ ਮੰਡੀ ਲੋਕ ਸਭਾ ਸੀਟ ਤੋਂ ਚੋਣ ਜਿੱਤਣ ਵਾਲੀ ਅਦਾਕਾਰਾ ਕੰਗਨਾ ਰਣੌਤ ਸੁਰਖੀਆਂ 'ਚ ਹੈ। ਬੀਤੇ ਦਿਨੀਂ ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਮੰਡੀ ਤੋਂ ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਸੀ. ਆਈ. ਐੱਸ. ਐੱਫ. ਦੀ ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਨੇ ਚੈਕਿੰਗ ਦੌਰਾਨ ਥੱਪੜ ਮਾਰਿਆ ਗਿਆ, ਜਿਸ ਤੋਂ ਬਾਅਦ ਕੁਝ ਅਦਾਕਾਰਾਦਾ ਸਮਰਥਨ ਕਰ ਰਹੇ ਹਨ ਅਤੇ ਕੁਝ CISF ਕੁਲਵਿੰਦਰ ਕੌਰ ਦਾ ਸਮਰਥਨ ਕਰ ਰਹੇ ਹਨ। ਹੁਣ ਹਾਲ ਹੀ 'ਚ ਗਾਇਕ ਵਿਸ਼ਾਲ ਡਡਲਾਨੀ ਨੇ ਇਸ ਮਾਮਲੇ 'ਤੇ ਇਕ ਪੋਸਟ ਸ਼ੇਅਰ ਕੀਤੀ ਹੈ, ਜੋ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।
ਦੱਸ ਦਈਏ ਕਿ ਕੰਗਨਾ ਰਣੌਤ ਦੇ ਥੱਪੜ ਮਾਰਨ ਦੀ ਘਟਨਾ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਵਿਸ਼ਾਲ ਡਡਲਾਨੀ ਨੇ ਆਪਣੇ ਇੰਸਟਾਗ੍ਰਾਮ 'ਤੇ ਇਕ ਸਟੋਰੀ ਸ਼ੇਅਰ ਕੀਤੀ ਅਤੇ ਲਿਖਿਆ, 'ਮੈਂ ਕਦੇ ਵੀ ਹਿੰਸਾ ਦਾ ਸਮਰਥਨ ਨਹੀਂ ਕਰਦਾ ਪਰ ਮੈਂ CISF ਮਹਿਲਾ ਕਾਂਸਟੇਬਲ ਦੇ ਗੁੱਸੇ ਨੂੰ ਪੂਰੀ ਤਰ੍ਹਾਂ ਸਮਝ ਸਕਦਾ ਹਾਂ। ਜੇਕਰ ਕੁਲਵਿੰਦਰ (ਮਹਿਲਾ ਕਾਂਸਟੇਬਲ) ਦੇ ਖਿਲਾਫ ਕੋਈ ਕਾਰਵਾਈ ਕੀਤੀ ਜਾਂਦੀ ਹੈ ਤਾਂ ਮੈਂ ਇਹ ਯਕੀਨੀ ਦਵਾਉਂਦਾ ਹਾਂ ਕਿ ਮੈਂ ਉਸਨੂੰ ਨੌਕਰੀ ਦੇਵਾਂਗਾ। ਜੈ ਹਿੰਦ, ਜੈ ਜਵਾਨ ਅਤੇ ਜੈ ਕਿਸਾਨ।
ਗਾਇਕਾ ਰੁਪਿੰਦਰ ਹਾਂਡਾ ਕਾਂਸਟੇਬਲ ਕੁਲਵਿੰਦਰ ਕੌਰ ਦੇ ਹੱਕ 'ਚ, ਪੰਜਾਬੀਆਂ ਨੂੰ ਦਿੱਤਾ ਇਹ ਖ਼ਾਸ ਸੁਨੇਹਾ
NEXT STORY