ਮੁੰਬਈ (ਬਿਊਰੋ)– ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਭੈਣ ਤੇ ਨੇਤਾ ਪ੍ਰਿਅੰਕਾ ਗਾਂਧੀ ਵਾਡਰਾ ਨੇ ਸੰਸਦ ’ਚ ਆਪਣੀ ਯੋਗਤਾ ਰੱਦ ਕੀਤੇ ਜਾਣ ’ਤੇ ਸੱਤਾਧਾਰੀ ਭਾਜਪਾ ’ਤੇ ਗੁੱਸਾ ਜ਼ਾਹਿਰ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੀ ਪਾਰਟੀ ਨੂੰ ਪਰਿਵਾਰਕ ਇਕਾਈ ਕਹਿਣ ’ਤੇ ਭਾਜਪਾ ’ਤੇ ਆਪਣਾ ਗੁੱਸਾ ਜ਼ਾਹਿਰ ਕੀਤਾ ਹੈ।
ਫ਼ਿਲਮ ‘ਦਿ ਕਸ਼ਮੀਰ ਫਾਈਲਜ਼’ ਦੇ ਨਿਰਦੇਸ਼ਕ ਵਿਵੇਕ ਅਗਨੀਹੋਤਰੀ ਨੇ ਹੁਣ ਪ੍ਰਿਅੰਕਾ ਗਾਂਧੀ ਦੇ ਬਿਆਨ ’ਤੇ ਚੁਟਕੀ ਲਈ ਹੈ। ਉਨ੍ਹਾਂ ਨੇ ਕਾਂਗਰਸ ਨੇਤਾ ਪ੍ਰਿਅੰਕਾ ਗਾਂਧੀ ਨੂੰ ਫ਼ਿਲਮ ਨਿਰਮਾਤਾ ਕਰਨ ਜੌਹਰ ਦੀਆਂ ਫ਼ਿਲਮਾਂ ’ਚ ਕੰਮ ਕਰਨ ਦੀ ਸਲਾਹ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ : ਸਲਮਾਨ ਖ਼ਾਨ ਨੂੰ ਧਮਕੀ ਦੇਣ ਵਾਲਾ ਮੁਲਜ਼ਮ ਰਾਜਸਥਾਨ ਤੋਂ ਗ੍ਰਿਫ਼ਤਾਰ
ਵਿਵੇਕ ਅਗਨੀਹੋਤਰੀ ਬਾਲੀਵੁੱਡ ਦੀਆਂ ਉਨ੍ਹਾਂ ਮਸ਼ਹੂਰ ਹਸਤੀਆਂ ’ਚੋਂ ਇਕ ਹਨ, ਜੋ ਸਮਾਜਿਕ ਤੇ ਰਾਜਨੀਤਕ ਮੁੱਦਿਆਂ ’ਤੇ ਖੁੱਲ੍ਹ ਕੇ ਬੋਲਦੇ ਰਹਿੰਦੇ ਹਨ। ਉਨ੍ਹਾਂ ਨੇ ਆਪਣੇ ਅਧਿਕਾਰਤ ਟਵਿਟਰ ਅਕਾਊਂਟ ’ਤੇ ਪ੍ਰਿਅੰਕਾ ਗਾਂਧੀ ਲਈ ਲਿਖਿਆ, ‘‘ਪਰਿਵਾਰ, ਪਰਿਵਾਰ, ਪਰਿਵਾਰ, ਤੁਸੀਂ ਕੀ ਕੀਤਾ ਹੈ? ਪਰਿਵਾਰ ਲਈ ਬਹੁਤ ਝੂਠਾ ਪਿਆਰ ਹੈ, ਇਸ ਲਈ ਮੈਂ ਸੁਝਾਅ ਦਿੰਦਾ ਹਾਂ ਕਿ ਗਾਂਧੀ ਪਰਿਵਾਰ ਨੂੰ ਕਰਨ ਜੌਹਰ ਦੀਆਂ ਫ਼ਿਲਮਾਂ ’ਚ ਕੰਮ ਕਰਨਾ ਸ਼ੁਰੂ ਕਰ ਦੇਣਾ ਚਾਹੀਦਾ ਹੈ। ਘੱਟੋ-ਘੱਟ ਪਰਿਵਾਰਕ ਵਾਤਾਵਰਣ ਮੇਲ ਖਾਂਦਾ ਹੋਵੇਗਾ। ਕੌਣ ਜਾਣਦਾ ਹੈ ਕਿ ਕਰਨ ਜੌਹਰ ਵੀ ਡੁੱਬ ਸਕਦਾ ਹੈ।’’
ਵਿਵੇਕ ਅਗਨੀਹੋਤਰੀ ਦਾ ਇਹ ਟਵੀਟ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਿਹਾ ਹੈ। ਕਈ ਸੋਸ਼ਲ ਮੀਡੀਆ ਯੂਜ਼ਰਸ ਟਵੀਟ ’ਤੇ ਕੁਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਦੱਸ ਦੇਈਏ ਕਿ ਹਾਲ ਹੀ ’ਚ ਇਕ ਬੈਠਕ ’ਚ ਕਾਂਗਰਸ ਨੇਤਾ ਪ੍ਰਿਅੰਕਾ ਗਾਂਧੀ ਨੇ ਭਾਜਪਾ ’ਤੇ ਪਰਿਵਾਰਵਾਦ ਦੇ ਦੋਸ਼ਾਂ ਨੂੰ ਲੈ ਕੇ ਕਿਹਾ ਕਿ ਤੁਸੀਂ ਪਰਿਵਾਰਵਾਦ ਦੀ ਗੱਲ ਕਰਦੇ ਹੋ।
ਭਗਵਾਨ ਰਾਮ ਨੇ ਆਪਣੇ ਪਰਿਵਾਰ ਨਾਲ ਕੀ ਕੀਤਾ? ਤੇ ਪਾਂਡਵਾਂ ਨੇ ਵੀ ਆਪਣੀ ਜ਼ਮੀਨ ਤੇ ਧਰਮ ਲਈ ਜੋ ਕੀਤਾ ਉਹ ਪਰਿਵਾਰਵਾਦ ਸੀ? ਕੀ ਸਾਨੂੰ ਸ਼ਰਮ ਆਉਣੀ ਚਾਹੀਦੀ ਹੈ ਕਿ ਮੇਰਾ ਪਰਿਵਾਰ ਦੇਸ਼ ਲਈ ਲੜਿਆ? ਮੇਰੇ ਪਰਿਵਾਰ ਨੇ ਇਸ ਦੇਸ਼ ਦੇ ਲੋਕਤੰਤਰ ਲਈ ਆਪਣਾ ਖ਼ੂਨ ਦਿੱਤਾ ਹੈ। ਉਨ੍ਹਾਂ ਦੇ ਇਸ ਬਿਆਨ ’ਤੇ ਵਿਵੇਕ ਅਗਨੀਹੋਤਰੀ ਨੇ ਹੀ ਆਪਣੀ ਪ੍ਰਤੀਕਿਰਿਆ ਦਿੱਤੀ ਹੈ।
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਅਪ੍ਰੈਲ ਦੇ ਪਹਿਲੇ ਹਫ਼ਤੇ ਰਿਲੀਜ਼ ਹੋਵੇਗਾ ਸਿੱਧੂ ਮੂਸੇ ਵਾਲਾ ਦਾ ਨਵਾਂ ਗੀਤ
NEXT STORY