ਐਂਟਰਟੇਨਮੈਂਟ ਡੈਸਕ- ਫਿਲਮ ਇੰਡਸਟਰੀ ਤੋਂ ਇਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮਸ਼ਹੂਰ ਅਦਾਕਾਰਾ ਜੋਤੀ ਚੰਦੇਕਰ ਦਾ 68 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਹ ਸਿਹਤ ਸੰਬੰਧੀ ਸਮੱਸਿਆਵਾਂ ਨਾਲ ਪੀੜਤ ਸਨ ਅਤੇ ਪੂਣੇ ਵਿੱਚ ਇਲਾਜ ਕਰਵਾ ਰਹੀ ਸੀ। ਹਾਲਾਂਕਿ ਉਨ੍ਹਾਂ ਦੀ ਬਿਮਾਰੀ ਬਾਰੇ ਪਰਿਵਾਰ ਵੱਲੋਂ ਕੋਈ ਖੁਲਾਸਾ ਨਹੀਂ ਕੀਤਾ ਗਿਆ। ਜੋਤੀ ਚੰਦੇਕਰ, ਮਰਾਠੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਤੇਜਸਵਿਨੀ ਪੰਡਿਤ ਦੀ ਮਾਂ ਸੀ।
ਇਹ ਵੀ ਪੜ੍ਹੋ: ਵੱਡੀ ਖਬਰ; ਲੀਹੋਂ ਲੱਥੀ ਯਾਤਰੀ ਟਰੇਨ, ਕਈ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ

ਜੋਤੀ ਚੰਦੇਕਰ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਸਿਰਫ਼ 12 ਸਾਲ ਦੀ ਉਮਰ ਵਿੱਚ ਥੀਏਟਰ ਤੋਂ ਕੀਤੀ ਸੀ। ਬਾਅਦ ਵਿੱਚ ਉਨ੍ਹਾਂ ਨੇ ਹਿੰਦੀ ਫਿਲਮਾਂ ਵਿੱਚ ਛੋਟੀਆਂ ਭੂਮਿਕਾਵਾਂ ਨਿਭਾਈਆਂ ਅਤੇ ਮਰਾਠੀ ਫਿਲਮਾਂ ਰਾਹੀਂ ਆਪਣੀ ਅਲੱਗ ਪਛਾਣ ਬਣਾਈ। ਟੈਲੀਵਿਜ਼ਨ ਵਿੱਚ ਵੀ ਉਨ੍ਹਾਂ ਦੀ ਐਕਟਿੰਗ ਨੂੰ ਕਾਫ਼ੀ ਪਸੰਦ ਕੀਤਾ ਗਿਆ। ਆਪਣੀ ਸ਼ਾਨਦਾਰ ਅਦਾਕਾਰੀ ਕਰਕੇ ਜੋਤੀ ਚੰਦੇਕਰ ਨੇ 200 ਤੋਂ ਵੱਧ ਪੁਰਸਕਾਰ ਆਪਣੇ ਨਾਮ ਕੀਤੇ। ਉਨ੍ਹਾਂ ਦੇ ਯੋਗਦਾਨ ਕਰਕੇ ਉਹ ਮਰਾਠੀ ਸਿਨੇਮਾ ਅਤੇ ਟੈਲੀਵਿਜ਼ਨ ਦੀ ਮਸ਼ਹੂਰ ਸ਼ਖਸੀਅਤ ਬਣ ਗਈ। ਉਨ੍ਹਾਂ ਦਾ ਅੰਤਿਮ ਸੰਸਕਾਰ 17 ਅਗਸਤ ਯਾਨੀ ਅੱਜ ਪੂਣੇ ਦੇ ਵੈਕੁੰਠ ਸ਼ਮਸ਼ਾਨ ਘਾਟ ਵਿੱਚ ਕੀਤਾ ਗਿਆ।
ਇਹ ਵੀ ਪੜ੍ਹੋ: ਮਸ਼ਹੂਰ ਸੋਸ਼ਲ ਮੀਡੀਆ Influencer ਨੂੰ ਸੜਕ 'ਤੇ ਲੰਮੇ ਪਾ-ਪਾ ਕੁੱਟਿਆ, ਵੀਡੀਓ ਵਾਇਰਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
‘ਮਹਾਭਾਰਤ’ 'ਚ ਦੁਰਯੋਧਨ ਦਾ ਰੋਲ ਨਿਭਾਉਣ ਵਾਲੇ ਬਾਲੀਵੁੱਡ ਅਦਾਕਾਰ ਪੁਨੀਤ ਇਸਰ ਦਾ ਸਰੀ 'ਚ ਸਵਾਗਤ
NEXT STORY