ਪਟਨਾ- ਬਾਲੀਵੁੱਡ ਅਦਾਕਾਰਾ ਸੋਨਾਕਸ਼ੀ ਸਿਨਹਾ ਅਤੇ ਜ਼ਹੀਰ ਇਕਬਾਲ ਦਾ ਵਿਆਹ ਹੋ ਗਿਆ ਹੈ। ਜਿੱਥੇ ਇੱਕ ਪਾਸੇ ਇਹ ਵਿਆਹ ਬਾਲੀਵੁੱਡ ਇੰਡਸਟਰੀ ਦੇ ਗਲਿਆਰਿਆਂ 'ਚ ਸੁਰਖੀਆਂ ਬਟੋਰ ਰਿਹਾ ਹੈ, ਉੱਥੇ ਹੀ ਦੂਜੇ ਪਾਸੇ ਇਸ ਦਾ ਵਿਰੋਧ ਵੀ ਸ਼ੁਰੂ ਹੋ ਗਿਆ ਹੈ। ਬਿਹਾਰ 'ਚ ਸੋਨਾਕਸ਼ੀ ਸਿਨਹਾ ਖਿਲਾਫ ਪੋਸਟਰ ਲਗਾਏ ਗਏ ਹਨ, ਜਿਸ 'ਚ ਕਿਹਾ ਗਿਆ ਹੈ ਕਿ ਉਸ ਨੂੰ ਸੂਬੇ 'ਚ ਦਾਖਲ ਨਾ ਹੋਣ ਦਿੱਤਾ ਜਾਵੇ।
ਦਰਅਸਲ, ਬਿਹਾਰ ਦੇ ਪਟਨਾ 'ਚ ਸੋਨਾਕਸ਼ੀ ਸਿਨਹਾ ਅਤੇ ਜ਼ਹੀਰ ਇਕਬਾਲ ਦੇ ਵਿਆਹ ਦੇ ਖਿਲਾਫ ਪੋਸਟਰ ਲਗਾਏ ਗਏ ਹਨ। ਇਸ 'ਚ ਸੋਨਾਕਸ਼ੀ ਅਤੇ ਜ਼ਹੀਰ ਇਕਬਾਲ ਦੇ ਵਿਆਹ ਨੂੰ ਲਵ ਜੇਹਾਦ ਅਤੇ ਗੈਰ-ਕਾਨੂੰਨੀ ਧਰਮ ਪਰਿਵਰਤਨ ਨੂੰ ਉਤਸ਼ਾਹਿਤ ਕਰਨ ਵਾਲਾ ਦੱਸਿਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ- ਵਿਆਹ ਤੋਂ ਬਾਅਦ ਕੰਗਾਲ ਹੋਏ ਜੈਕੀ ਭਗਨਾਨੀ, ਕਰਜ਼ਾ ਚੁਕਾਉਣ ਲਈ ਵੇਚਿਆ ਦਫ਼ਤਰ
ਦੱਸ ਦਈਏ ਕਿ ਪਟਨਾ 'ਚ 'ਹਿੰਦੂ ਸ਼ਿਵ ਭਵਾਨੀ ਸੈਨਾ' ਵੱਲੋਂ ਪੋਸਟਰ ਲਗਾ ਕੇ ਗੁੱਸਾ ਪ੍ਰਗਟ ਕੀਤਾ ਗਿਆ ਹੈ। ਇਸ 'ਚ ਕਿਹਾ ਗਿਆ ਹੈ ਕਿ ਸ਼ਤਰੂਘਨ ਸਿਨਹਾ ਨੂੰ ਆਪਣੇ ਵਿਆਹ ਦੇ ਫੈਸਲਿਆਂ 'ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ, ਨਹੀਂ ਤਾਂ ਉਨ੍ਹਾਂ ਨੂੰ ਤੁਰੰਤ ਆਪਣੇ ਘਰ ਦਾ ਨਾਂ 'ਰਾਮਾਇਣ' ਬਦਲ ਦੇਣਾ ਚਾਹੀਦਾ ਹੈ। ਇਹ ਹਿੰਦੂ ਧਰਮ ਦਾ ਅਪਮਾਨ ਹੈ। ਪੋਸਟਰ 'ਚ ਚਿਤਾਵਨੀ ਦਿੱਤੀ ਗਈ ਹੈ ਕਿ 'ਹਿੰਦੂ ਸ਼ਿਵ ਭਵਾਨੀ ਸੈਨਾ' ਸੋਨਾਕਸ਼ੀ ਸਿਨਹਾ ਨੂੰ ਬਿਹਾਰ 'ਚ ਦਾਖਲ ਨਹੀਂ ਹੋਣ ਦੇਵਾਂਗੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਸਿੱਧੂ ਮੂਸੇਵਾਲਾ ਦੇ ਗੀਤ 'Dilemma' ਨੇ UK 'ਚ ਪਾਈ ਧੱਕ, ਛਾਇਆ ਟਰੈਂਡਿੰਗ 'ਚ
NEXT STORY