ਜਲੰਧਰ- ਪੰਜਾਬ 'ਚ ਹਰ ਰੋਜ਼ ਬੇਅਦਬੀ ਦੇ ਨਵੇਂ-ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਹਾਲ ਹੀ 'ਚ ਅੰਮ੍ਰਿਤਸਰ ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ ਨਾਲ ਦੇਸ਼ ਦਾ ਮਾਹੌਲ ਤਣਾਅਪੂਰਨ ਹੋ ਗਿਆ ਹੈ। ਇਸ ਮੰਦਭਾਗੀ ਘਟਨਾ ਦੀ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਦੀਪ ਸਿੱਧੂ ਨੇ ਵੀ ਨਿਖੇਧੀ ਕੀਤੀ ਹੈ ਅਤੇ ਸਰਕਾਰ ਤੋਂ ਇਨਸਾਫ ਦੀ ਮੰਗ ਕੀਤੀ ਹੈ। ਗੱਲਬਾਤ ਦੌਰਾਨ ਦੀਪ ਸਿੱਧੂ ਨੂੰ ਰਾਜਨੀਤੀ 'ਚ ਆਉਣ ਬਾਰੇ ਸਵਾਲ ਕੀਤਾ, ਇਸ ਤੇ ਅਦਾਕਾਰ ਨੇ ਮਨ੍ਹਾ ਕਰ ਦਿੱਤਾ। ਵੇਖੋ ਵੀਡੀਓ...
ਜ਼ਿਕਰਯੋਗ ਹੈ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਾਮ ਸਮੇਂ ਸ੍ਰੀ ਰਹਿਰਾਸ ਦਾ ਪਾਠ ਹੋ ਰਿਹਾ ਸੀ ਤਾਂ ਇਕ ਨੌਜਵਾਨ ਪ੍ਰਕਾਸ਼ ਅਸਥਾਨ ਵਾਲਾ ਜੰਗਲਾ ਟੱਪ ਕੇ ਅੰਦਰ ਦਾਖਲ ਹੋ ਗਿਆ ਤਾਂ ਟਾਸਕ ਫੋਰਸ ਵੱਲੋਂ ਉਸ ਨੂੰ ਕਾਬੂ ਕਰ ਲਿਆ ਗਿਆ। ਉਸ ਨੌਜਵਾਨ ਨੂੰ ਕਾਬੂ ਕਰ ਕੇ ਜਦੋਂ ਬਾਹਰ ਲਿਆਂਦਾ ਗਿਆ ਤਾਂ ਗੁੱਸੇ ’ਚ ਆਈ ਬੇਕਾਬੂ ਸੰਗਤ ਨੇ ਉਸ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ।
ਦੱਸ ਦੇਈਏ ਕਿ ਦੀਪ ਸਿੱਧੂ ਨੂੰ 26 ਜਨਵਰੀ ਨੂੰ ਕਿਸਾਨ ਟਰੈਕਟਰ ਪਰੇਡ ਦੌਰਾਨ ਦਿੱਲੀ ਦੇ ਲਾਲ ਕਿਲ੍ਹੇ 'ਤੇ ਹੋਈ ਹਿੰਸਾ 'ਚ ਮੁੱਖ ਮੁਲਜ਼ਮ ਵਜੋਂ ਗ੍ਰਿਫਤਾਰ ਕੀਤਾ ਗਿਆ ਸੀ।
ਰਣਵੀਰ ਸਿੰਘ ਨੇ ਕਪਿਲ ਦੇਵ ਨੂੰ ਸ਼ਰੇਆਮ ਕੀਤੀ ‘KISS’, ਵਾਇਰਲ ਤਸਵੀਰ ਨੇ ਮਚਾਈ ਸਨਸਨੀ
NEXT STORY