ਐਂਟਰਟੇਨਮੈਂਟ ਡੈਸਕ : ਮਸ਼ਹੂਰ ਸੂਫੀ ਗਾਇਕਾ ਸੁਲਤਾਨਾ ਨੂਰਾਂ ਨੇ ਇੱਕ ਵੀਡੀਓ ਰਾਹੀਂ ਆਪਣੇ ਪਿਤਾ ਉਸਤਾਦ ਗੁਲਸ਼ਨ ਮੀਰ ਦੀ ਸਿਹਤ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ ਅਤੇ ਮੁਸ਼ਕਲ ਘੜੀ ਵਿੱਚ ਮਦਦ ਕਰਨ ਵਾਲਿਆਂ ਦਾ ਸ਼ੁਕਰੀਆ ਅਦਾ ਕੀਤਾ ਹੈ।ਸੁਲਤਾਨਾ ਨੂਰਾਂ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਹਨ।
ਇਹ ਵੀ ਪੜ੍ਹੋ: ਮਸ਼ਹੂਰ ਅਦਾਕਾਰ ਨੂੰ ਆਇਆ ਹਾਰਟ ਅਟੈਕ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ
ਉਨ੍ਹਾਂ ਨੇ ਉਨ੍ਹਾਂ ਸਾਰੇ ਗਾਇਕ ਭੈਣ-ਭਰਾਵਾਂ, ਲੋਕਾਂ ਅਤੇ ਸੰਗਤ ਦਾ ਤਹਿ ਦਿਲੋਂ ਧੰਨਵਾਦ ਕੀਤਾ ਜਿਨ੍ਹਾਂ ਨੇ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਪਿਤਾ ਦੀ ਆਰਥਿਕ ਜਾਂ ਕਿਸੇ ਵੀ ਤਰ੍ਹਾਂ ਦੀ ਮਦਦ ਕੀਤੀ ਹੈ। ਉਨ੍ਹਾਂ ਪ੍ਰਸ਼ੰਸਕਾਂ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਦੇ ਪਿਤਾ ਦੀ ਤੰਦਰੁਸਤੀ ਲਈ ਦੁਆਵਾਂ ਕਰਨ। ਗਾਇਕਾ ਨੇ ਖੁਲਾਸਾ ਕੀਤਾ ਕਿ ਪਿਛਲੇ ਦਿਨੀਂ ਉਨ੍ਹਾਂ ਦਾ ਇੱਕ ਬਹੁਤ ਵੱਡਾ ਐਕਸੀਡੈਂਟ ਹੋ ਗਿਆ ਸੀ, ਜਿਸ ਵਿੱਚ ਉਹ ਮੌਤ ਦੇ ਮੂੰਹ ਵਿੱਚੋਂ ਬਚ ਕੇ ਨਿਕਲੇ ਹਨ। ਉਨ੍ਹਾਂ ਦੱਸਿਆ ਕਿ ਸੱਟਾਂ ਬਹੁਤ ਗੰਭੀਰ ਲੱਗੀਆਂ ਸਨ, ਜਿਸ ਕਾਰਨ ਉਹ ਹੁਣ ਤੱਕ ਆਪਣੇ ਪਿਤਾ ਕੋਲ ਨਹੀਂ ਜਾ ਸਕੀ।
ਇਹ ਵੀ ਪੜ੍ਹੋ: ਕੋਈ ਸਾਡੀ ਮਦਦ ਕਰ ਦਿਓ....ਨੂਰਾਂ ਸਿਸਟਰਜ਼ ਦੇ ਪਿਤਾ ਦੇ ਇਲਾਜ ਲਈ ਪੈਸਿਆਂ ਦੀ ਲੋੜ, ਦੋਵੇਂ ਕਿਡਨੀਆਂ ਹੋਈਆਂ ਫੇਲ੍ਹ
ਉਨ੍ਹਾਂ ਕਿਹਾ ਕਿ ਉਹ ਹੁਣ ਥੋੜ੍ਹੇ ਸਮੇਂ ਤੱਕ ਜਲੰਧਰ ਜਾ ਕੇ ਆਪਣੇ ਪਿਤਾ ਨੂੰ ਮਿਲੇਗੀ। ਇਸ ਦੌਰਾਨ ਸੁਲਤਾਨਾ ਨੇ ਸੋਸ਼ਲ ਮੀਡੀਆ 'ਤੇ ਉਨ੍ਹਾਂ ਭਰਾ ਵੱਲੋਂ ਪਰਿਵਾਰ ਨੂੰ ਲੈ ਕੇ ਪਾਈ ਗਈ ਵੀਡੀਓ 'ਤੇ ਵੀ ਇਤਰਾਜ਼ ਜਤਾਇਆ। ਉਨ੍ਹਾਂ ਕਿਹਾ ਕਿ ਕਦੇ ਵੀ ਕਿਸੇ ਦੀ ਇਸ ਤਰ੍ਹਾਂ ਵੀਡੀਓ ਪਾ ਕੇ ਪਰੇਸ਼ਾਨ ਨਹੀਂ ਕਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਸਾਨੂੰ ਦੁੱਖ ਲੱਗਦਾ ਹੈ ਜਦੋਂ ਤੁਸੀਂ ਇਸ ਤਰ੍ਹਾਂ ਦੀ ਵੀਡੀਓ ਪਾਉਂਦੇ ਹੋ। ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਨੇ ਸਾਰੀ ਉਮਰ ਆਪਣੇ ਮਾਪਿਆਂ ਦੀ ਸੇਵਾ ਕੀਤੀ ਹੈ ਅਤੇ ਉਹ ਅੱਜ ਵੀ ਉਨ੍ਹਾਂ ਦੇ ਨਾਲ ਖੜ੍ਹੀ ਹੈ।
ਇਹ ਵੀ ਪੜ੍ਹੋ: ਟੀ-ਸੀਰੀਜ਼ ਦੇ ਸੰਸਥਾਪਕ ਗੁਲਸ਼ਨ ਕੁਮਾਰ ਦੇ ਭਰਾ ਦਰਸ਼ਨ ਕੁਮਾਰ ਦਾ ਦੇਹਾਂਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਮਨੀ ਲਾਂਡਰਿੰਗ ਮਾਮਲਾ: ਜੈਕਲੀਨ ਦੇ ਸਰਕਾਰੀ ਗਵਾਹ ਬਣਨ ਦੀ ਅਰਜ਼ੀ ’ਤੇ ED ਨੇ ਮੰਗਿਆ ਸਮਾਂ
NEXT STORY