ਗੁਰੂਗ੍ਰਾਮ : ਵੀਰਵਾਰ ਨੂੰ ਜ਼ਿਲ੍ਹਾ ਅਦਾਲਤ ਨੇ 32 ਬੋਰ ਦੇ ਗੀਤ ਦੀ ਸ਼ੂਟਿੰਗ 'ਚ ਦੂਜੇ ਦੇਸ਼ਾਂ ਦੇ ਸੱਪਾਂ ਦੀ ਵਰਤੋਂ ਕਰਨ ਲਈ 'ਬਿੱਗ ਬੌਸ ਓਟੀਟੀ' ਵਿਜੇਤਾ ਐਲਵਿਸ਼ ਯਾਦਵ ਵਿਰੁੱਧ ਕੇਸ ਦਰਜ ਕਰਨ ਦਾ ਹੁਕਮ ਦਿੱਤਾ ਹੈ। ਇਹ ਹੁਕਮ ਵਧੀਕ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਮਨੋਜ ਰਾਣਾ ਦੀ ਅਦਾਲਤ ਨੇ ਦਿੱਤੇ ਹਨ। ਹੁਣ ਇਸ ਮਾਮਲੇ ਦੀ ਸੁਣਵਾਈ 10 ਅਪ੍ਰੈਲ ਨੂੰ ਹੋਵੇਗੀ। 10 ਅਪ੍ਰੈਲ ਨੂੰ ਬਾਦਸ਼ਾਹਪੁਰ ਥਾਣਾ ਪੁਲਸ ਇਸ ਮਾਮਲੇ ਦੀ ਰਿਪੋਰਟ ਅਦਾਲਤ ਨੂੰ ਸੌਂਪੇਗੀ। ਪਟੀਸ਼ਨਕਰਤਾ 'ਤੇ ਹਮਲੇ ਦੇ ਖਦਸ਼ੇ 'ਤੇ ਗੁਰੂਗ੍ਰਾਮ ਪੁਲਸ ਨੇ ਪਟੀਸ਼ਨਕਰਤਾ ਨੂੰ ਸੁਰੱਖਿਆ ਦਿੱਤੀ ਸੀ।
ਇਹ ਖ਼ਬਰ ਵੀ ਪੜ੍ਹੋ : ਵੀਤ ਬਲਜੀਤ ਤੋਂ ਪੁੱਤ ਦਾ ਗੀਤ 295 ਸੁਣ ਖਿੜ ਉੱਠਿਆ ਬਾਪੂ ਬਲਕੌਰ ਸਿੰਘ, ਵੀਡੀਓ 'ਚ ਦੇਖੋ ਕਿਵੇਂ ਪਾਇਆ ਭੰਗੜਾ
ਪਟੀਸ਼ਨਰ ਸੌਰਭ ਗੁਪਤਾ ਨੇ ਪਿਛਲੇ ਸਾਲ ਨਵੰਬਰ 'ਚ ਅਦਾਲਤ 'ਚ ਇੱਕ ਪਟੀਸ਼ਨ ਦਾਇਰ ਕਰਕੇ ਜੰਗਲੀ ਜੀਵ ਸੁਰੱਖਿਆ ਐਕਟ ਅਤੇ ਜਾਨਵਰਾਂ ਪ੍ਰਤੀ ਬੇਰਹਿਮੀ ਐਕਟ ਤਹਿਤ ਕੇਸ ਦਰਜ ਕਰਨ ਦੀ ਮੰਗ ਕੀਤੀ ਸੀ। ਇਸ ਕੇਸ ਦੀ ਸੁਣਵਾਈ ਪਹਿਲਾਂ ਜੁਡੀਸ਼ੀਅਲ ਮੈਜਿਸਟਰੇਟ ਪ੍ਰਗਤੀ ਰਾਣਾ ਦੀ ਅਦਾਲਤ 'ਚ ਹੋਈ ਸੀ। ਬਾਅਦ 'ਚ ਇਹ ਮਾਮਲਾ ਵਧੀਕ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਮਨੋਜ ਰਾਣਾ ਦੀ ਅਦਾਲਤ 'ਚ ਆਇਆ।
ਇਹ ਖ਼ਬਰ ਵੀ ਪੜ੍ਹੋ : ਪ੍ਰਸਿੱਧ ਅਦਾਕਾਰ ਕਰਮਜੀਤ ਅਨਮੋਲ ਨੇ CM ਭਗਵੰਤ ਮਾਨ ਨੂੰ ਦਿੱਤੀਆਂ ਧੀ ਦੇ ਜਨਮ ਦੀਆਂ ਵਧਾਈਆਂ
ਵੀਰਵਾਰ ਨੂੰ ਅਦਾਲਤ 'ਚ ਮਾਮਲੇ ਦੀ ਸੁਣਵਾਈ ਦੌਰਾਨ ਪਟੀਸ਼ਨਰ ਨੇ ਦਲੀਲ ਦਿੱਤੀ ਕਿ ਗੀਤ ਦੀ ਸ਼ੂਟਿੰਗ ਲਈ ਪ੍ਰਸ਼ਾਸਨ ਵੱਲੋਂ ਲਈ ਗਈ ਮਨਜ਼ੂਰੀ 'ਚ ਦੂਜੇ ਦੇਸ਼ਾਂ ਦੇ ਸੱਪਾਂ ਦੀ ਵਰਤੋਂ ਦਾ ਜ਼ਿਕਰ ਨਹੀਂ ਸੀ। ਇਸ ਦੇ ਨਾਲ ਹੀ ਗੀਤ ਦੀ ਸ਼ੂਟਿੰਗ ਲਈ ਸਕੂਲ ਤੋਂ ਮਨਜ਼ੂਰੀ ਲਈ ਗਈ ਸੀ ਪਰ ਸ਼ੂਟਿੰਗ ਇੱਕ ਨਿਰਮਾਣ ਅਧੀਨ ਇਮਾਰਤ 'ਚ ਹੋਈ। ਅਦਾਲਤ ਨੇ ਪਟੀਸ਼ਨਰ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਥਾਣਾ ਬਾਦਸ਼ਾਹਪੁਰ ਨੂੰ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰਨ ਦੇ ਹੁਕਮ ਦਿੱਤੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਅਦਾਕਾਰ ਗੋਵਿੰਦਾ ਨੇ ਫੜਿਆ ਸ਼ਿਵ ਸੈਨਾ ਦਾ ਪੱਲਾ, ਇਸ ਹਲਕੇ ਤੋਂ ਲੜਨਗੇ ਲੋਕ ਸਭਾ ਚੋਣ
NEXT STORY