ਕੋਟਕਪੂਰਾ (ਨਰਿੰਦਰ) : ਕੋਟਕਪੂਰਾ ਸ਼ਹਿਰ ਦੇ ਵਿਕਾਸ ਕੰਮਾਂ ਵਿਚ ਕਿਸੇ ਵੀ ਤਰ੍ਹਾਂ ਦੀ ਰਾਜਨੀਤੀ ਨਹੀਂ ਕੀਤੀ ਜਾਵੇਗੀ ਅਤੇ ਵਿਕਾਸ ਦੇ ਕੰਮ ਬਗੈਰ ਕਿਸੇ ਪੱਖ-ਪਾਤ ਦੇ ਕਰਵਾਏ ਜਾਣਗੇ। ਇਹ ਪ੍ਰਗਟਾਵਾ ਸਪੀਕਰ ਵਿਧਾਨ ਸਭਾ ਪੰਜਾਬ ਕੁਲਤਾਰ ਸਿੰਘ ਸੰਧਵਾਂ ਨੇ ਨਗਰ ਕੌਂਸਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਮੀਟਿੰਗ ਵਿਚ ਸਮੂਹ ਨਗਰ ਕੌਂਸਲਰਾਂ ਵਲੋਂ 9 ਕਰੋੜ ਰੁਪਏ ਦੀ ਲਾਗਤ ਨਾਲ ਸ਼ਹਿਰ ਦੇ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਦੂਰ ਕਰਨ ਅਤੇ ਵਿਕਾਸ ਦੇ ਕੰਮਾਂ ਦੀ ਮਨਜ਼ੂਰੀ ਹਾਊਸ ਵਲੋਂ ਦਿੱਤੀ ਗਈ। ਇਸ ਤੋਂ ਬਾਅਦ ਉਨ੍ਹਾਂ ਸ਼ਹਿਰ ਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਸੁਣਿਆ ਅਤੇ ਸਮੱਸਿਆਵਾਂ ਦੇ ਸਬੰਧਤ ਅਧਿਕਾਰੀਆਂ ਨੂੰ ਜਲਦ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਕੰਮਾਂ ਵਿਚ ਫੰਡਾਂ ਦੀ ਕਿਸੇ ਵੀ ਤਰ੍ਹਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸ਼ਹਿਰ ਦੇ ਵਿਕਾਸ ਲਈ ਪੰਜਾਬ ਸਰਕਾਰ ਵਲੋਂ ਲੋੜੀਂਦੇ ਫੰਡ ਲਿਆ ਕੇ ਸ਼ਹਿਰ ਦੀ ਨੁਹਾਰ ਬਦਲੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਕੂੜਾ ਡੰਪਾਂ ਨੂੰ ਖ਼ਤਮ ਕੀਤਾ ਜਾ ਰਿਹਾ ਹੈ। ਇਸ ਮੰਤਵ ਲਈ 29 ਨਵੀਆਂ ਟਾਟਾ ਏਸ ਗੱਡੀਆਂ ਦੀ ਖ਼ਰੀਦ ਕੀਤੀ ਜਾਵੇਗੀ ਜੋ ਸ਼ਹਿਰ ਦੇ ਹਰੇਕ ਵਾਰਡ ’ਚੋਂ ਘਰ-ਘਰ ਤੋਂ ਗਿੱਲਾ ਤੇ ਸੁੱਕਾ ਕੂੜਾ ਇੱਕਠਾ ਕਰਨਗੀਆਂ।
ਇਹ ਵੀ ਪੜ੍ਹੋ- ਫਿਰੋਜ਼ਪੁਰ ਜੇਲ੍ਹ ’ਚ ਬੰਦ ਹਵਾਲਾਤੀ ਦਾ ਵੱਡਾ ਕਾਰਾ, ਇੰਝ ਹੋਇਆ ਫਰਾਰ ਕਿ ਜੇਲ੍ਹ ਪ੍ਰਸ਼ਾਸਨ ਦੇ ਉੱਡੇ ਹੋਸ਼
ਇਸ ਤੋਂ ਇਲਾਵਾ 4 ਹਾਈਡ੍ਰੋਲਿਕ ਟਰਾਲੀਆਂ ਦੀ ਖ਼ਰੀਦ ਕੀਤੀ ਜਾਵੇਗੀ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਆਪਣੇ ਘਰਾਂ ਦੇ ਕੱਚਰੇ ਨੂੰ ਅੱਲਗ-ਅੱਲਗ ਰੂਪ ਵਿਚ ਜਿਵੇਂ ਕਿ ਕਿਚਨ ਵੇਸਟ (ਗਿੱਲਾ ਕੱਚਰਾ), ਸੁੱਕਾ ਕੱਚਰਾ, ਡੋਮੈਸਟਿਕ ਹਜਾਰਡੋਜ਼ (ਡਾਇਪਰ, ਸੈਨਟਰੀ ਪੈਡ ਆਦਿ) ਅਤੇ ਇਲੈਕਟਰੋਨਿਕਸ ਵੇਸਟ ਨੂੰ ਵੱਖਰੇ-ਵੱਖਰੇ ਰੂਪ ਵਿਚ ਵੇਸਟ ਕੁਲੈਕਟਰ ਨੂੰ ਦੇਣ ਤਾਂ ਜੋ ਨਗਰ ਕੌਂਸਲ, ਕੋਟਕਪੂਰਾ ਵਲੋਂ ਇਸ ਵੱਖਰੇ-ਵੱਖਰੇ ਕੱਚਰੇ ਦਾ ਵੱਖ-ਵੱਖ ਰੂਪ ਨਾਲ ਨਿਪਟਾਰਾ ਕਰ ਕੇ ਖਾਦ ਬਣਾਈ ਜਾ ਸਕੇ ਅਤੇ ਇਹ ਖਾਦ ਸ਼ਹਿਰ ਅੰਦਰ ਪਲਾਟੇਸ਼ਨ, ਗਰੀਨ ਬੈਲਟ ਅਤੇ ਪਾਰਕਾਂ ਵਿੱਚ ਵਰਤੀ ਜਾਵੇਗੀ।
ਇਹ ਵੀ ਪੜ੍ਹੋ- ਬਠਿੰਡਾ ਦੇ ਦਿਆਲਪੁਰ ਥਾਣੇ ਤੋਂ ਹਥਿਆਰ ਗਾਇਬ ਕਰਨ ਵਾਲਾ ਮੁਨਸ਼ੀ ਗ੍ਰਿਫ਼ਤਾਰ, ਪੁੱਛਗਿੱਛ ਦੌਰਾਨ ਹੋਏ ਕਈ ਖ਼ੁਲਾਸੇ
ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਉਨ੍ਹਾਂ ਨੇ ਹਾਲ ਵਿਚ ਹੀ ਰਾਜਧਾਨੀ ਦਿੱਲੀ ਦਾ ਦੌਰਾ ਕਰ ਕੇ ਉੱਥੇ ਕੂੜੇ ਕਰਕਟ ਤੋਂ ਤਿਆਰ ਕੀਤੀ ਜਾਂਦੀ ਬਿਜਲੀ ਪਲਾਂਟ ਦਾ ਨਿਰੀਖਣ ਕੀਤਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਇਹ ਦਿਲੀ ਇੱਛਾ ਹੈ ਕਿ ਉਹ ਕੋਟਕਪੂਰਾ ਸ਼ਹਿਰ ਵਿਚ ਇਸ ਤਰ੍ਹਾਂ ਦਾ ਕੂੜੇ ਤੋਂ ਬਿਜਲੀ ਤਿਆਰ ਕਰਨ ਦਾ ਯੂਨਿਟ ਸਥਾਪਿਤ ਕਰਵਾਉਣ, ਜਿਸ ਲਈ ਉਹ ਪੰਜਾਬ ਸਰਕਾਰ ਕੋਲ ਪਹੁੰਚ ਕਰਨਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਇਕੋਂ-ਇਕ ਮਕਸਦ ਕੋਟਕਪੂਰਾ ਦੇ ਸ਼ਹਿਰੀ ਅਤੇ ਪੇਂਡੂ ਇਲਾਕਿਆਂ ਦਾ ਸਰਬ ਪੱਖੀ ਵਿਕਾਸ ਕਰਨਾ ਹੈ। ਇਸ ਸਮੇਂ ਵਿਭਾ ਸ਼ਰਮਾ ਪੁੱਤਰੀ ਓਪਿੰਦਰ ਸ਼ਰਮਾ ਸਾਬਕਾ ਮੰਤਰੀ ਦੇ ਅਕਾਲ ਚਲਾਣਾ ਕਰਨ ’ਤੇ ਹਾਊਸ ਵਲੋਂ 2 ਮਿੰਟ ਦਾ ਮੋਨ ਧਾਰਨ ਕਰ ਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਵੀ ਦਿੱਤੀ ਗਈ।
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਭਾਜਪਾ ਦਾ ਵੱਡਾ ਬਿਆਨ
NEXT STORY