ਦੋਦਾ/ਸ੍ਰੀ ਮੁਕਤਸਰ ਸਾਹਿਬ, (ਲਖਵੀਰ ਸ਼ਰਮਾ/ਪਵਨ ਤਨੇਜਾ)-ਪਿੰਡ ਮੱਲਣ ਦੇ 13 ਸਾਲਾ ਜਸਪ੍ਰੀਤ ਸਿੰਘ ਪੁੱਤਰ ਗੁਰਸੇਵਕ ਸਿੰਘ, ਜੋ ਕੁਝ ਦਿਨਾਂ ਤੋਂ ਲਾਪਤਾ ਸੀ, ਜਿਸਦੀ ਲਾਸ਼ ਐਤਵਾਰ ਨੂੰ ਜੋੜੀਆਂ ਨਹਿਰਾਂ (ਸਰਹਿੰਦ ਤੇ ਰਾਜਸਥਾਨ ਨਹਿਰ) ਦੀ ਪੱਟੜੀ ਨੇੜੇ ਝਾੜੀਆਂ ਵਿੱਚੋਂ ਬਰਾਮਦ ਹੋਈ। ਘਟਨਾ ਤੋਂ ਬਾਅਦ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ। ਮੁੱਢਲੀ ਜਾਣਕਾਰੀ ਅਨੁਸਾਰ ਜਸਪ੍ਰੀਤ ਸਿੰਘ ਵਿਸ਼ੇਸ਼ ਲੋੜਾਂ ਵਾਲਾ (ਸਪੈਸ਼ਲ) ਬੱਚਾ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਨੇ ਉਸ ਨੂੰ ਹਾਲ ਹੀ ਵਿੱਚ ਇੱਕ ਨਵਾਂ ਮੋਬਾਈਲ ਫ਼ੋਨ ਲੈ ਕੇ ਦਿੱਤਾ ਸੀ।
ਪਰਿਵਾਰ ਨੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਦੇ ਚਾਚੇ-ਤਾਏ ਦੇ ਪਰਿਵਾਰ ਨਾਲ ਸਬੰਧਤ ਇੱਕ ਨਾਬਾਲਗ ਲੜਕਾ ਰਮਨ ਸਿੰਘ ਪੁੱਤਰ ਗੁਰਤੇਜ ਸਿੰਘ ਜੋ ਜਸਪ੍ਰੀਤ ਨੂੰ ਆਪਣੇ ਮੋਟਰਸਾਈਕਲ ਤੇ ਨਾਲ ਲੈ ਗਿਆ ਸੀ। ਪਰਿਵਾਰ ਦਾ ਇਹ ਵੀ ਦੋਸ਼ ਹੈ ਕਿ ਮੋਬਾਈਲ ਖੋਹਣ ਦੇ ਇਰਾਦੇ ਨਾਲ ਜਸਪ੍ਰੀਤ ਦਾ ਕਤਲ ਕਰ ਕੇ ਉਸ ਦੀ ਲਾਸ਼ ਸੋਥਾ ਨਹਿਰ ਦੀ ਪੱਟੜੀ ਨੇੜੇ ਝਾੜੀਆਂ ਵਿੱਚ ਸੁੱਟ ਦਿੱਤੀ ਗਈ। ਹਾਲਾਂਕਿ, ਇਨ੍ਹਾਂ ਦੋਸ਼ਾਂ ਦੀ ਅਜੇ ਪੁਲਸ ਵੱਲੋਂ ਪੁਸ਼ਟੀ ਨਹੀਂ ਕੀਤੀ ਗਈ ਹੈ। ਜਸਪ੍ਰੀਤ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਜਦਕਿ ਉਸ ਦੀਆਂ ਦੋ ਵੱਡੀਆਂ ਭੈਣਾਂ ਹਨ।
ਸੂਚਨਾ ਮਿਲਣ ਉਪਰੰਤ ਕੋਟਭਾਈ ਥਾਣੇ ਦੀ ਐੱਸ.ਐੱਚ.ਓ. ਦੀਪਿਕਾ ਕੰਬੋਜ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ, ਸ੍ਰੀ ਮੁਕਤਸਰ ਸਾਹਿਬ ਭੇਜ ਦਿੱਤਾ ਹੈ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖ ਤੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਪੋਸਟਮਾਰਟਮ ਰਿਪੋਰਟ ਅਤੇ ਹੋਰ ਸਬੂਤਾਂ ਦੇ ਆਧਾਰ 'ਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਫ਼ਰੀਦਕੋਟ : ਸਿਖਰ ਦੁਪਹਿਰੇ ਘਰ ਅੰਦਰ ਦਾਖਲ ਹੋ ਔਰਤ ਦਾ ਬੇਰਹਿਮੀ ਕਤਲ
NEXT STORY