ਫਰੀਦਕੋਟ (ਰਾਜਨ) : ਕੇਂਦਰੀ ਜੇਲ੍ਹ ਫਰੀਦਕੋਟ ’ਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ ਜੇਲ੍ਹ ਅੰਦਰੋਂ ਮੋਬਾਈਲ ਬਰਾਮਦ ਹੋਣ ’ਤੇ 5 ਹਵਾਲਾਤੀਆਂ ਖ਼ਿਲਾਫ ਮੁਕੱਦਮਾ ਦਰਜ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਜੇਲ੍ਹ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਮੱਦੇਨਜ਼ਰ ਵੱਖ-ਵੱਖ ਬੈਰਕਾਂ ਦੀ ਅਚਾਨਕ ਚੈਕਿੰਗ ਕੀਤੀ ਗਈ। ਇਸ ਦੌਰਾਨ ਤਲਾਸ਼ੀ ਦੌਰਾਨ 3 ਮੋਬਾਈਲ ਬਰਾਮਦ ਹੋਏ, ਜੋ ਕਿ ਜੇਲ੍ਹ ਨਿਯਮਾਂ ਦੀ ਉਲੰਘਣਾ ਮੰਨੀ ਜਾਂਦੀ ਹੈ। ਇਸ ਸਬੰਧੀ ਥਾਣਾ ਸਿਟੀ ਫਰੀਦਕੋਟ ਦੀ ਪੁਲਸ ਨੂੰ ਪੱਤਰ ਰਾਹੀਂ ਕਾਰਵਾਈ ਲਈ ਸੂਚਿਤ ਕੀਤਾ ਗਿਆ।
ਪੁਲਸ ਵੱਲੋਂ ਇਸ ਮਾਮਲੇ ’ਚ ਨਾਮਜ਼ਦ ਮੁਲਜ਼ਮ ਹਵਾਲਾਤੀ ਹਰਜਿੰਦਰ ਸਿੰਘ (ਜ਼ਿਲ੍ਹਾ ਫਾਜ਼ਿਲਕਾ), ਹਵਾਲਾਤੀ ਜਸਵਿੰਦਰ ਸਿੰਘ (ਜ਼ਿਲ੍ਹਾ ਫਿਰੋਜ਼ਪੁਰ), ਹਵਾਲਾਤੀ ਬੁੱਧ ਪ੍ਰਕਾਸ਼ (ਜ਼ਿਲ੍ਹਾ ਫਾਜ਼ਿਲਕਾ), ਹਵਾਲਾਤੀ ਸਾਹਿਬ ਸਿੰਘ (ਜ਼ਿਲ੍ਹਾ ਮੋਗਾ) ਅਤੇ ਹਵਾਲਾਤੀ ਮਨਪ੍ਰੀਤ ਸਿੰਘ (ਜ਼ਿਲ੍ਹਾ ਮੋਗਾ) ਖ਼ਿਲਾਫ ਜੇਲ ਐਕਟ ਦੀਆਂ ਸਬੰਧਤ ਧਾਰਾਵਾਂ ਹੇਠ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਰੋਸ ਪ੍ਰਦਰਸ਼ਨ 4 ਨੂੰ
NEXT STORY