ਫ਼ਰੀਦਕੋਟ (ਰਾਜਨ) : ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦੇ ਨਸ਼ਾ ਛੁਡਾਊ ਕੇਂਦਰ ’ਚੋਂ ਦੋ ਨੌਜਵਾਨਾਂ ਦੇ ਫਰਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਵੇਰਵੇ ਅਨੁਸਾਰ ਵਾਰਡ ਵਿਚ ਨਸ਼ਾ ਛੁਡਵਾਉਣ ਲਈ ਭਰਤੀ ਕੀਤੇ ਗਏ ਦੋ ਨੌਜਵਾਨਾਂ ਨੇ ਪਹਿਲਾਂ ਵਿੰਡੋ ਏ. ਸੀ. ਨੂੰ ਹਟਾਇਆ ਅਤੇ ਫਿਰ ਖਿੜਕੀ ’ਚੋਂ ਨਿੱਕਲ ਕੇ ਫਰਾਰ ਹੋ ਗਏ। ਇੱਥੇ ਇਹ ਦੱਸਣਯੋਗ ਹੈ ਕਿ ਪੁਲਸ ਵਿਭਾਗ ਵਲੋਂ ਨੌਜਵਾਨਾਂ ਨੂੰ ਨਸ਼ਾ ਮੁਕਤ ਕਰਨ ਲਈ ਬੇਸ਼ੱਕ ਉਨ੍ਹਾਂ ਦੀ ਸਵੈ ਇੱਛਾ ਅਨੁਸਾਰ ਹੀ ਇਸ ਵਾਰਡ ਵਿਚ ਭਰਤੀ ਕਰਵਾਇਆ ਜਾਂਦਾ ਹੈ ਪ੍ਰੰਤੂ ਇਸ ਤੋਂ ਪਹਿਲਾਂ ਵੀ ਤਿੰਨ ਨੌਜਵਾਨ ਇੱਥੋਂ ਫਰਾਰ ਹੋ ਚੁੱਕੇ ਹਨ, ਜਿਸ ਕਾਰਨ ਸਿਹਤ ਵਿਭਾਗ ਦੀ ਕਾਰਗੁਜ਼ਾਰੀ ’ਤੇ ਵੀ ਸਵਾਲੀਆ ਨਿਸ਼ਾਨ ਲੱਗ ਰਿਹਾ ਹੈ।
ਮੋਦੀ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਲਈ ਉਪਰਾਲੇ ਕਰ ਰਹੀ : ਕੇਂਦਰੀ ਖੇਤੀਬਾੜੀ ਮੰਤਰੀ
NEXT STORY