ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ) : ਸਥਾਨਕ ਟਿੱਬੀ ਸਾਹਿਬ ਰੋਡ ਨੇੜੇ ਗਸ਼ਤ ਦੌਰਾਨ ਥਾਣਾ ਸਿਟੀ ਪੁਲਸ ਨੇ ਸ਼ੱਕੀ ਹਾਲਤ ’ਚ ਘੁੰਮ ਰਹੇ ਇਕ ਨੌਜਵਾਨ ਨੂੰ ਕਾਬੂ ਕਰ ਕੇ ਉਸ ਖ਼ਿਲਾਫ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਏ. ਐੱਸ. ਆਈ. ਸੁੰਦਰ ਸਿੰਘ ਸਮੇਤ ਪੁਲਸ ਪਾਰਟੀ ਇਲਾਕੇ ’ਚ ਗਸ਼ਤ ਅਤੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਸਬੰਧੀ ਟਿੱਬੀ ਸਾਹਿਬ ਰੋਡ ਵੱਲ ਜਾ ਰਹੇ ਸੀ। ਜਦੋਂ ਟੀਮ ਸੂਏ ਦੇ ਪੁਲ ਨੇੜੇ ਪਹੁੰਚੀ ਤਾਂ ਸਾਹਮਣੇ ਤੋਂ ਆ ਰਿਹਾ ਇਕ ਨੌਜਵਾਨ ਨਸ਼ੇ ਦੀ ਲੋਰ ’ਚ ਸ਼ੱਕੀ ਜਾਪਿਆ।
ਪੁਲਸ ਨੇ ਤੁਰੰਤ ਗੱਡੀ ਰੋਕ ਕੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਸ ਨੂੰ ਕਾਬੂ ਕੀਤਾ। ਪੁੱਛਗਿੱਛ ਦੌਰਾਨ ਨੌਜਵਾਨ ਨੇ ਆਪਣੀ ਪਛਾਣ ਅਨਮੋਲ ਸਿੰਘ ਉਰਫ਼ ਮੋਲੀ ਪੁੱਤਰ ਪੂਰਨ ਸਿੰਘ, ਵਾਸੀ ਪਿੰਡ ਬੂੜਾ ਗੁੱਜਰ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਵਜੋਂ ਦੱਸੀ। ਹਾਲਤ ਸ਼ੱਕੀ ਹੋਣ ਕਾਰਨ ਪੁਲਸ ਉਸ ਨੂੰ ਡੋਪ ਟੈਸਟ ਲਈ ਸਰਕਾਰੀ ਸਿਵਲ ਹਸਪਤਾਲ ਲੈ ਗਈ, ਜਿੱਥੇ ਆਈ ਰਿਪੋਰਟ ’ਚ ਉਹ ਨਸ਼ਿਆਂ ਲਈ ਪਾਜ਼ੇਟਿਵ ਪਾਇਆ ਗਿਆ। ਰਿਪੋਰਟ ਦੇ ਆਧਾਰ ’ਤੇ ਪੁਲਸ ਨੇ ਮੁਲਜ਼ਮ ਖ਼ਿਲਾਫ ਮਾਮਲਾ ਦਰਜ ਕਰ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਕੇਂਦਰੀ ਜੇਲ੍ਹ ’ਚ ਤਲਾਸ਼ੀ ਦੌਰਾਨ 20 ਮੋਬਾਈਲ ਤੇ ਨਸ਼ੀਲੀਆਂ ਗੋਲੀਆਂ ਬਰਾਮਦ
NEXT STORY